ਆਰਡੀਐਫ ਰੋਕ ਕੇ ਮੰਡੀ ਬੋਰਡ ਨੂੰ ਖ਼ਤਮ ਕਰਨ ਦੀ ਕੋਸ਼ਿਸ਼ : ਦਿਨੇਸ਼ ਚੱਢਾ

ਪੰਜਾਬ ਦੇ ਰੁਕੇ ਹੋਏ ਪੇਂਡੂ ਵਿਕਾਸ ਫੰਡ ਦੇ ਮਾਮਲੇ ਵਿਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਜਾ ਰਿਹਾ ਏ। ਆਪ ਵਿਧਾਇਕ ਦਿਨੇਸ਼ ਚੱਢਾ ਨੇ ਦੋਸ਼ ਲਗਾਏ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਆਰਡੀਐਫ ਰੋਕ ਕੇ ਪੰਜਾਬ ਮੰਡੀ ਬੋਰਡ ਦੇ ਢਾਂਚੇ ਨੂੰ ਖ਼ਤਮ ਕਰਨਾ ਚਾਹੁੰਦੀ ਐ,

Update: 2024-06-18 10:38 GMT

ਚੰਡੀਗੜ੍ਹ : ਪੰਜਾਬ ਦੇ ਰੁਕੇ ਹੋਏ ਪੇਂਡੂ ਵਿਕਾਸ ਫੰਡ ਦੇ ਮਾਮਲੇ ਵਿਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਜਾ ਰਿਹਾ ਏ। ਆਪ ਵਿਧਾਇਕ ਦਿਨੇਸ਼ ਚੱਢਾ ਨੇ ਦੋਸ਼ ਲਗਾਏ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਆਰਡੀਐਫ ਰੋਕ ਕੇ ਪੰਜਾਬ ਮੰਡੀ ਬੋਰਡ ਦੇ ਢਾਂਚੇ ਨੂੰ ਖ਼ਤਮ ਕਰਨਾ ਚਾਹੁੰਦੀ ਐ, ਇਸੇ ਕਰਕੇ ਕੇਂਦਰ ਸਰਕਾਰ ਨੇ ਇਹ ਪੰਜਾਬ ਦਾ ਇਹ ਪੈਸਾ ਰੋਕਿਆ ਹੋਇਆ ਏ।

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਗਏ ਆਰਡੀਐਫ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਕੇਂਦਰ ਸਰਕਾਰ ’ਤੇ ਨਿਸ਼ਾਨੇ ਸਾਧੇ ਜਾ ਰਹੇ ਨੇ। ਹੁਣ ਆਪ ਵਿਧਾਇਕ ਦਿਨੇਸ਼ ਚੱਢਾ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਏ ਕਿ ਪੰਜਾਬ ਦੀ ਆਰਡੀਐਫ ਰੋਕਣਾ ਕੇਂਦਰ ਸਰਕਾਰ ਦੀ ਇਕ ਸਾਜਿਸ਼ ਐ, ਜਿਸ ਦੇ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਮੰਡੀ ਬੋਰਡ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵਿਚ ਲੱਗੀ ਹੋਈ ਐ ਪਰ ਪੈਸਾ ਨਾ ਮਿਲਣ ਕਰਕੇ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਰਿਹਾ ਏ, ਜਿਸ ਦੀ ਕੇਂਦਰ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ।

ਦੱਸ ਦਈਏ ਕਿ ਆਰਡੀਐਫ ਦਾ ਪੈਸਾ ਪਿੰਡਾਂ ਦੀਆਂ ਸੜਕਾਂ ’ਤੇ ਖ਼ਰਚ ਕੀਤਾ ਜਾਂਦਾ ਏ ਪਰ ਪੰਜਾਬ ਦੇ 6700 ਕਰੋੜ ਰੁਪਏ ਨਾਲ ਪੰਜਾਬ ਦੀਆਂ 66 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਜਾਣੀਆਂ ਸੀ, ਜਿਨ੍ਹਾਂ ਦਾ ਕੰਮ ਇਸ ਪੈਸੇ ਦੀ ਵਜ੍ਹ ਕਰਕੇ ਲਟਕਿਆ ਹੋਇਆ ਏ। ਹੁਣ ਪੰਜਾਬ ਸਰਕਾਰ ਵੱਲੋਂ ਆਰਡੀਐਫ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਕੇਸ ਦਾਇਰ ਕੀਤਾ ਗਿਆ ਏ। ਜੇਕਰ ਪੰਜਾਬ ਦੇ ਹੱਕ ਵਿਚ ਫੈਸਲਾ ਆਇਆ ਤਾਂ ਜਲਦ ਹੀ ਇਹ ਪੈਸਾ ਪੰਜਾਬ ਨੂੰ ਮਿਲ ਜਾਵੇਗਾ।

Tags:    

Similar News