ਦੁਸ਼ਮਣ ਸਾਡੇ ਗਲਾਵੇਂ ਨੂੰ ਪੈ ਗਏ, ਇਕਜੁੱਟ ਹੋਜੋ ਸਿੱਖੋ : ਰਾਜੋਆਣਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਤਿੰਨ ਘੰਟੇ ਦੀ ਪੈਰੋਲ ’ਤੇ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰਾ ਵਿਖੇ ਪੁੱਜੇ। ਉਨ੍ਹਾਂ ਨੂੰ ਬੇਹੱਦ ਸਖ਼ਤ ਸੁਰੱਖਿਆ ਦੇ ਵਿਚਕਾਰ ਲਿਆਂਦਾ ਗਿਆ। ਤਿੰਨ ਘੰਟੇ ਦੀ ਪੈਰੋਲ ਦਾ ਸਮਾਂ ਖ਼ਤਮ ਹੁੰਦੇ ਹੀ ਉਹ ਫਿਰ ਤੋਂ ਜੇਲ੍ਹ ਦੇ ਲਈ ਰਵਾਨਾ ਹੋ ਗਏ।;
ਰਾਜੋਆਣਾ ਕਲਾਂ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਤਿੰਨ ਘੰਟੇ ਦੀ ਪੈਰੋਲ ’ਤੇ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰਾ ਵਿਖੇ ਪੁੱਜੇ। ਉਨ੍ਹਾਂ ਨੂੰ ਬੇਹੱਦ ਸਖ਼ਤ ਸੁਰੱਖਿਆ ਦੇ ਵਿਚਕਾਰ ਲਿਆਂਦਾ ਗਿਆ। ਤਿੰਨ ਘੰਟੇ ਦੀ ਪੈਰੋਲ ਦਾ ਸਮਾਂ ਖ਼ਤਮ ਹੁੰਦੇ ਹੀ ਉਹ ਫਿਰ ਤੋਂ ਜੇਲ੍ਹ ਦੇ ਲਈ ਰਵਾਨਾ ਹੋ ਗਏ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਅੱਜ ਤਿੰਨ ਘੰਟੇ ਦੀ ਪੈਰੋਲ ’ਤੇ ਆਪਣੇ ਭਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਆਪਣੇ ਪਿੰਡ ਰਾਜੋਆਣਾ ਕਲਾਂ ਵਿਖੇ ਪੁੱਜੇ, ਜਿੱਥੇ ਵੱਡੀ ਗਿਣਤੀ ਵਿਚ ਪੰਥਕ ਸਖ਼ਸ਼ੀਅਤਾਂ ਪੁੱਜੀਆਂ ਹੋਈਆਂ ਸੀ।
ਇਸ ਮੌਕੇ ਬੋਲਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਖਿਆ ਕਿ ਅੱਜ ਸਿੱਖ ਵਿਰੋਧੀ ਤਾਕਤਾਂ ਸਾਡੀਆਂ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ’ਤੇ ਤੁਲੀਆਂ ਹੋਈਆਂ ਨੇ ਅਤੇ ਸਿੱਖ ਵੀ ਇਕ ਦੂਜੇ ਦੀਆਂ ਲੱਤਾਂ ਖਿੱਚਣ ਵਿਚ ਲੱਗੇ ਹੋਏ ਨੇ। ਉਨ੍ਹਾਂ ਆਖਿਆ ਕਿ ਜੇਕਰ ਪੰਥ ਨੂੰ ਮਜ਼ਬੂਤ ਕਰਨਾ ਏ ਤਾਂ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ, ਆਪਣੀਆਂ ਸੰਸਥਾਵਾਂ ਮਜ਼ਬੂਤ ਕਰਨੀਆਂ ਪੈਣਗੀਆਂ ਕਿਉਂਕਿ ਹੁਣ ਤਾਂ ਦੁਸ਼ਮਣ ਦੇ ਹੱਥ ਸਾਡੇ ਗਲਾਵੇਂ ਤੱਕ ਆ ਪਹੁੰਚੇ ਨੇ।
ਇਸੇ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਹ ਸਿੱਖ ਕੌਮ ਦੀ ਬਹੁਤ ਵੱਡੀ ਤ੍ਰਾਸਦੀ ਐ ਕਿ ਸਿੱਖਾਂ ਵਾਸਤੇ ਦੇਸ਼ ਵਿਚ ਦੋ ਕਾਨੂੰਨ ਬਣੇ ਹੋਏ ਨੇ, 30 ਸਾਲ ਤੋਂ ਬੰਦ ਭਾਈ ਰਾਜੋਆਣਾ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਭਾਈ ਰਾਜੋਆਣਾ ਦੇ ਮਾਮਲੇ ਵਿਚ ਕੇਂਦਰ ਅਤੇ ਸੂਬੇ ਦੀ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਏ। ਉਨ੍ਹਾਂ ਆਖਿਆ ਕਿ ਜਦੋਂ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਮਿਲ ਸਕਦੀ ਐ, ਬਿਲਕਸ ਬਾਨੋ ਦੇ ਦੋਸ਼ੀਆਂ ਨੂੰ ਪੈਰੋਲ ਮਿਲ ਸਕਦੀ ਆਂ ਤਾਂ ਭਾਈ ਰਾਜੋਆਣਾ ਨੂੰ ਕਿਉਂ ਨਹੀਂ।
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਭੋਗ ’ਤੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਪੁੱਜੇ ਹੋਏ ਸੀ, ਜਿਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਦਇਆ ਅਰਜ਼ੀ ਪਿਛਲੇ 12 ਸਾਲਾਂ ਤੋਂ ਪੈਂਡਿੰਗ ਚੱਲ ਰਹੀ ਐ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਏ ਪਰ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਹਾਲੇ ਦੋ ਦਿਨ ਪਹਿਲਾਂ ਹੀ ਭਾਈ ਰਾਜੋਆਣਾ ਦੀ ਦਇਆ ਅਰਜ਼ੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਕੋਲ ਭੇਜੀ ਐ, ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਇਸ ’ਤੇ ਦੋ ਹਫ਼ਤਿਆਂ ’ਚ ਫ਼ੈਸਲਾ ਲੈਣ ਦੀ ਬੇਨਤੀ ਕੀਤੀ ਐ।