Bathinda News : ਬਠਿੰਡਾ ’ਚ ਪੁਲਿਸ ਨੇ ਗੋਲਡੀ ਬਰਾੜ ਗਿਰੋਹ ਦੇ ਤਿੰਨ ਮੈਂਬਰ ਕਾਰ ਤੇ ਹਥਿਆਰਾਂ ਸਮੇਤ ਕੀਤੇ ਕਾਬੂ

ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਗੈਂਗ ਦੇ 3 ਸ਼ੂਟਰਾਂ ਅਤੇ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 02 ਪਿਸਤੌਲ 32 ਬੋਰ 019 ਐਮ.ਐਮ., 06 ਜਿੰਦਾ ਕਾਰਤੂਸ ਅਤੇ 06 ਮੈਗਜ਼ੀਨ ਸਮੇਤ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ।;

Update: 2024-06-27 09:02 GMT

ਬਠਿੰਡਾ: ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਗੈਂਗ ਦੇ 3 ਸ਼ੂਟਰਾਂ ਅਤੇ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 02 ਪਿਸਤੌਲ 32 ਬੋਰ 019 ਐਮ.ਐਮ., 06 ਜਿੰਦਾ ਕਾਰਤੂਸ ਅਤੇ 06 ਮੈਗਜ਼ੀਨ ਸਮੇਤ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਮੁਲਜ਼ਮਾਂ ਦੀ ਪਛਾਣ ਸ਼ੂਟਰ ਕਰਨਦੀਪ ਸਿੰਘ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘਵੀਰ ਸਿੰਘ ਵਾਸੀ ਕੋਟ ਸ਼ਮੀਰ ਥਾਣਾ ਸਦਰ, ਕੁਲਵਿੰਦਰ ਸਿੰਘ ਵਾਸੀ ਕੋਟ ਸ਼ਮੀਰ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਜ਼ਿਲ੍ਹੇ ਵਿੱਚ ਕਈ ਟਾਰਗੇਟ ਕਿਲਿੰਗ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੀ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਹਨ।

ਸੂਤਰਾਂ ਨੇ ਦੱਸਿਆ ਕਿ ਸੀ.ਆਈ.ਏ.2 ਦੀ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੌੜ ਮੰਡੀ ਇਲਾਕੇ 'ਚ ਕੁਝ ਨੌਜਵਾਨ ਹਥਿਆਰਾਂ ਸਮੇਤ ਇਕ ਕਾਰ 'ਚ ਘੁੰਮ ਰਹੇ ਹਨ। ਜਿਸ ਦੇ ਚੱਲਦਿਆਂ ਉਕਤ ਸੂਚਨਾ ਦੇ ਆਧਾਰ 'ਤੇ ਥਾਣਾ ਮੌੜ ਦੀ ਪੁਲਿਸ ਨੇ ਨਾਕਾਬੰਦੀ ਕਰਕੇ ਕਾਰ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਸਵਾਰਾਂ ਕਰਨਦੀਪ ਸਿੰਘ ਉਰਫ਼ ਕਨੂੰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਕੋਲੋਂ ਤਿੰਨ 30 ਬੋਰ ਦੇ ਹਥਿਆਰ ਬਰਾਮਦ ਹੋਏ। ਪੁਲਿਸ ਟੀਮ ਨੇ ਜਦੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਨੇ ਆਪਣੇ 2 ਹੋਰ ਸਾਥੀਆਂ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਨਾਂ ਉਜਾਗਰ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਮੌੜ ਥਾਣੇ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags:    

Similar News