ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਪਾਠਾਂ ਦੀ ਲੜੀ ਆਰੰਭ

ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਉਹਨਾਂ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਥੜਾ ਸਾਹਿਬ ਡੇਰਾ ਬਾਬਾ ਸ਼੍ਰੀ ਚੰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 20 ਪਾਠਾਂ ਦੀ ਲੜੀ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਆਰੰਭ ਕੀਤੀ ਗਈ।

Update: 2024-09-06 11:47 GMT

ਕੀਰਤਪੁਰ ਸਾਹਿਬ : ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਉਹਨਾਂ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਥੜਾ ਸਾਹਿਬ ਡੇਰਾ ਬਾਬਾ ਸ਼੍ਰੀ ਚੰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 20 ਪਾਠਾਂ ਦੀ ਲੜੀ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਆਰੰਭ ਕੀਤੀ ਗਈ। ਇਸ ਦੌਰਾਨ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਫੌਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਵੇਗਾ।

12 ਸਤੰਬਰ ਨੂੰ ਉਹਨਾਂ ਦਾ ਜਨਮ ਦਿਹਾੜਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸੰਤਾਂ ਮਹਾਂਪੁਰਸ਼ਾਂ ਦੇ ਅਸ਼ੀਰਵਾਦ ਦੇ ਨਾਲ ਸਮੁੱਚੇ ਪੰਜਾਬ ਅਤੇ ਦੇਸ਼ ਵਿਦੇਸ਼ ਦੀ ਸੰਗਤ ਵੱਲੋਂ ਧੂਮਧਾਮ ਨਾਲ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਇਸ ਇਤਿਹਾਸਿਕ ਅਸਥਾਨ ਉੱਤੇ ਰੌਣਕਾਂ ਸ਼ੁਰੂ ਹੋ ਗਈਆਂ ਹਨ। ਅੱਜ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ 20 ਸ੍ਰੀ ਅਖੰਡ ਪਾਠ ਜੀ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜਿਸ ਦੇ ਭੋਗ ਦੋ ਦਿਨ ਬਾਅਦ ਪਾਏ ਜਾਣੇ ਹਨ। ਉਸ ਤੋਂ ਬਾਅਦ ਅਗਲੀ ਲੜੀ ਦੀ ਆਰੰਭਤਾ ਹੋਵੇਗੀ।

ਅੰਤ ਵਿੱਚ 12 ਸਤੰਬਰ ਨੂੰ ਸ੍ਰੀ ਅਖੰਡ ਪਾਠ ਜੀ ਦੇ ਭੋਗਾਂ ਤੋਂ ਬਾਅਦ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਇਲਾਹੀ ਬਾਣੀ ਅਤੇ ਸ਼ਬਦ ਕੀਰਤਨ ਹੋਵੇਗਾ ਵੱਡੀ ਗਿਣਤੀ ਦੇ ਵਿੱਚ ਪੰਜਾਬ ਦੇ ਕੋਨੇ ਕੋਨੇ ਅਤੇ ਦੇਸ਼ ਵਿਦੇਸ਼ ਤੋਂ ਜਿੱਥੇ ਸੰਤ ਮਹਾਂਪੁਰਸ਼ ਇਸ ਸੁਭਾਗੀ ਘੜੀ ਦੇ ਵਿੱਚ ਆ ਕੇ ਪਹੁੰਚਣਗੇ, ਉੱਥੇ ਹੀ ਸੰਗਤਾਂ ਦੇਸ਼ ਵਿਦੇਸ਼ ਤੋਂ ਇਸ ਇਤਿਹਾਸਿਕ ਸਥਾਨ ਤੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਇਸ ਮੌਕੇ ਖਾਸ ਤੌਰ ਕੁਲਵੰਤ ਸਿੰਘ ਸਮਾਣਾ ਵਲੋਂ ਬਾਬਾ ਜੀ ਦੇ ਦਰਬਾਰ ਨੂੰ ਖਾਸ ਤੌਰ ਤੇ ਲਾਈਟਾਂ ਦੇ ਨਾਲ ਸਜਾਉਣ ਦੀ ਸੇਵਾ ਕਰਨਗੇ। ਇਸ ਦੌਰਾਨ ਗੁਰਮੀਤ ਸਿੰਘ ਲੱਖੋਵਾਲ, ਮੁਖਤਿਆਰ ਸਿੰਘ ਆਦਿ ਮੌਜੂਦ ਸਨ।

Tags:    

Similar News