ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਡਿਵੈਲਪਮੈਂਟ ਪ੍ਰਮੋਸ਼ਨ ਆਫ਼ ਸਪੋਰਟਸ ਐਕਟ 2024’ ਨੂੰ ਲਾਗੂ ਕਰਨ ਦੀ ਮਨਜ਼ੂਰ ਦੇ ਦਿੱਤੀ ਗਈ ਐ, ਜਿਸ ਤੋਂ ਬਾਅਦ ਪੰਜਾਬ ਇਸ ਕਾਨੂੰਨ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਏ। ਇਸ ਨਾਲ ਖਿਡਾਰੀਆਂ ਦੀ ਨਿਰਪੱਖਤਾ ਨਾਲ ਚੋਣ ਕਰਨ ਵਿਚ ਮਦਦ ਮਿਲ ਸਕੇਗੀ।;

Update: 2024-12-10 13:00 GMT

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਡਿਵੈਲਪਮੈਂਟ ਪ੍ਰਮੋਸ਼ਨ ਆਫ਼ ਸਪੋਰਟਸ ਐਕਟ 2024’ ਨੂੰ ਲਾਗੂ ਕਰਨ ਦੀ ਮਨਜ਼ੂਰ ਦੇ ਦਿੱਤੀ ਗਈ ਐ, ਜਿਸ ਤੋਂ ਬਾਅਦ ਪੰਜਾਬ ਇਸ ਕਾਨੂੰਨ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਏ। ਇਸ ਨਾਲ ਖਿਡਾਰੀਆਂ ਦੀ ਨਿਰਪੱਖਤਾ ਨਾਲ ਚੋਣ ਕਰਨ ਵਿਚ ਮਦਦ ਮਿਲ ਸਕੇਗੀ।

ਹੁਣ ਪੰਜਾਬ ਵਿਚ ਵੀ ‘ਡਿਵੈਲਪਮੈਂਟ ਪ੍ਰਮੋਸ਼ਨ ਆਫ਼ ਸਪੋਰਟਸ ਐਕਟ 2024’ 2024 ਲਾਗੂ ਹੋ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕਾਨੂੰਨ ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਐ। ਪੰਜਾਬ ਇਸ ਕਾਨੂੰਨ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਏ।

Full View

ਖੇਡ ਵਿਭਾਗ ਵੱਲੋਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਇਸ ਕਾਨੂੰਨ ਦਾ ਮੁੱਖ ਮਕਸਦ ਰਾਜ ਵਿਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਅਪਣਾਈਆਂ ਜਾਣ ਵਾਲੀਆਂ ਚੰਗੀਆਂ ਪ੍ਰਥਾਵਾਂ ਨੂੰ ਅਪਣਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਕਰਨਾ ਏ। ਉਨ੍ਹਾਂ ਆਖਿਆ ਕਿ ਇਸ ਨਾਲ ਉਨ੍ਹਾਂ ਖਿਡਾਰੀਆਂ ਦੀ ਨਿਰਪੱਖ ਚੋਣ ਵੀ ਯਕੀਨੀ ਹੋਵੇਗੀ ਜੋ ਰਾਜ ਪੱਧਰ ’ਤੇ ਆਪਣੇ ਜ਼ਿਲ੍ਹੇ ਜਾਂ ਰਾਸ਼ਟਰੀ ਪੱਧਰ ’ਤੇ ਆਪਣੇ ਰਾਜ ਅਤੇ ਕੌਮਾਂਤਰੀ ਪੱਧਰ ’ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਕਾਨੂੰਨ ਦੇ ਤਹਿਤ ਹਰੇਕ ਜ਼ਿਲ੍ਹੇ ਵਿਚ ਕਿਸੇ ਵਿਸ਼ੇਸ਼ ਖੇਡ ਦੇ ਲਈ ਇਕ ਜ਼ਿਲ੍ਹਾ ਸੰਘ ਰਜਿਸਟਰਡ ਕੀਤਾ ਜਾਵੇਗਾ। ਇਸ ਕਾਨੂੰਨ ਦੇ ਅਨੁਸਾਰ ਖਾਤਿਆਂ ਨੂੰ ਜ਼ਰੂਰੀ ਰੂਪ ਨਾਲ ਇਕ ਚਾਰਟਡ ਅਕਾਊਂਟੈਂਟ ਦੁਆਰਾ ਬਣਾਏ ਰੱਖਿਆ ਜਾਵੇਗਾ ਅਤੇ ਸਾਰੇ ਖ਼ਰਚਿਆਂ ਅਤੇ ਆਮਦਨ ਦੇ ਸਰੋਤਾਂ ਦਾ ਸਾਲਾਨਾ ਵੇਰਵਾ 31 ਮਈ ਤੋਂ ਪਹਿਲਾਂ ਪ੍ਰਕਾਸ਼ਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਨੂੰ ਸਰਕਾਰੀ ਫੰਡ ਦੀ ਕੁਸ਼ਲ ਵਰਤੋਂ ਵਿਚ ਵੀ ਮਦਦ ਮਿਲੇਗੀ।


ਇਸ ਨਵੇਂ ਕਾਨੂੰਨ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਆਖਿਆ ਕਿ ਦਸਤਾਵੇਜ਼ ਅਤੇ ਲੇਖਾ ਜੋਖਾ ਇਲੈਕਟ੍ਰਾਨਿਕ ਰੂਪ ਵਿਚ ਪੰਜਾਬ ਸਰਕਾਰ ਦੇ ਖੇਡ ਡਾਇਰੈਕਟਰ ਨੂੰ ਉਪਲਬਧ ਕਰਵਾਇਆ ਜਾਵੇਗਾ। ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ, ਜਿਸ ਵਿਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਅਤੇ ਦੋ ਸੀਨੀਅਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਕਮੇਟੀ ਜ਼ਿਲ੍ਹੇ ਜਾਂ ਰਾਜ ਦੀ ਨੁਮਾਇੰਦਗੀ ਕਰਨਵਾਲੀ ਟੀਮ, ਖਿਡਾਰੀਆਂ ਦੀ ਚੋਣ ਕਰੇਗੀ। ਡਿਪਟੀ ਕਮਿਸ਼ਨਰ, ਪ੍ਰਸਾਸ਼ਨਿਕ ਸਕੱਤਰ ਦੀ ਅਗਵਾਈ ਵਿਚ ਗਠਿਤ ਵਿਵਾਦ ਨਿਪਟਾਰਾ ਕਮੇਟੀ ਖਿਡਾਰੀਆਂ ਦੀ ਅਪੀਲ ਦਾ ਸੱਤ ਦਿਨਾਂ ਦੇ ਅੰਦਰ ਹੱਲ ਕਰੇਗੀ।


ਸੋ ਕੁਲ ਮਿਲਾ ਕੇ ਨਵੇਂ ‘ਡਿਵੈਲਪਮੈਂਟ ਪ੍ਰਮੋਸ਼ਲ ਆਫ਼ ਸਪੋਰਟਸ ਐਕਟ 2024’ ਦੇ ਨਾਲ ਖਿਡਾਰੀਆਂ ਨੂੰ ਕਾਫ਼ੀ ਫ਼ਾਇਦਾ ਹੋਣ ਵਾਲਾ ਏ, ਜਿਸ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਅੱਗੇ ਵਧਣ ਦੇ ਪਹਿਲਾਂ ਨਾਲੋਂ ਜ਼ਿਆਦਾ ਮੌਕੇ ਮਿਲ ਸਕਣਗੇ।

Tags:    

Similar News