ਕਿਸਾਨਾਂ ਦਾ ਵੱਡਾ ਐਲਾਨ, 3 ਅਕਤੂਬਰ ਨੂੰ ਰੋਕੀਆਂ ਜਾਣਗੀਆਂ ਰੇਲਾਂ

ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ 3 ਅਕਤੂਬਰ ਨੂੰ ਪੂਰੇ ਦੇਸ਼ ਵਿਚ 2 ਘੰਟੇ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 15 ਸਤੰਬਰ ਨੂੰ ਜੀਂਦ ਅਤੇ 22 ਸਤੰਬਰ ਨੂੰ ਪਿਪਲੀ ਵਿਖੇ ਕਿਸਾਨ ਮਹਾਂਪੰਚਾਇਤ ਕੀਤੀ ਜਾਵੇਗੀ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸ਼ੰਭੂ ਬਾਰਡਰ ਤੋਂ ਕੀਤਾ ਗਿਆ।;

Update: 2024-08-31 13:01 GMT

ਸ਼ੰਭੂ : ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ 3 ਅਕਤੂਬਰ ਨੂੰ ਪੂਰੇ ਦੇਸ਼ ਵਿਚ 2 ਘੰਟੇ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 15 ਸਤੰਬਰ ਨੂੰ ਜੀਂਦ ਅਤੇ 22 ਸਤੰਬਰ ਨੂੰ ਪਿਪਲੀ ਵਿਖੇ ਕਿਸਾਨ ਮਹਾਂਪੰਚਾਇਤ ਕੀਤੀ ਜਾਵੇਗੀ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸ਼ੰਭੂ ਬਾਰਡਰ ਤੋਂ ਕੀਤਾ ਗਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਜੇਕਰ ਸਰਕਾਰ ਨੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮੁਢਲੀਆਂ ਸਹੂਲਤਾਂ ਨਾ ਦਿੱਤੀਆਂ ਤਾਂ 14 ਸਤੰਬਰ ਨੂੰ ਰਾਜਪੁਰਾ ਚੌਂਕ ਵਿਖੇ ਜ਼ਬਰਦਸਤ ਧਰਨਾ ਲਗਾ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਆਖਿਆ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਰਿਆਣਾ ਵਿਚ ਕਿਸਾਨ ਰੈਲੀ ਕੀਤੀ ਜਾਵੇਗੀ, ਜਿਸ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਅਗਲੇ ਪ੍ਰੋਗਰਾਮਾ ਦਾ ਐਲਾਨ ਕੀਤਾ ਜਾਵੇਗਾ, ਇਸ ਲਈ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਮਾਗਮਾਂ ਵਿਚ ਜ਼ਰੂਰ ਪੁੱਜਣ।

ਕਿਸਾਨ ਆਗੂ ਪੰਧੇਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨ ਵਿੱਚ ਮੁਢਲੀਆਂ ਸਹੂਲਤਾਂ ਜਿਵੇ ਸਿਹਤ ਸਹੂਲਤਾਂ, ਬਿਜਲੀ, ਪਾਣੀ, ਸਫ਼ਾਈ ਆਦਿ ਵੀ ਮੁੱਹਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Tags:    

Similar News