ਲਾਰੈਂਸ ਇੰਟਰਵਿਊ ਮਾਮਲੇ ’ਚ ਸਰਕਾਰ ਦੀ ਵੱਡੀ ਕਾਰਵਾਈ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਮੋਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਨੂੰ ਮਨਜ਼ੂਰੀ ਦਿੰਦਿਆਂ ਸਬੰਧਤ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਗਈ ਐ ਕਿਉਂਕਿ ਲਾਰੈਂਸ ਦੀ ਇਹ ਇੰਟਰਵਿਊ ਉਸ ਸਮੇਂ ਪ੍ਰਸਾਰਿਤ ਹੋਈ ਸੀ, ਜਦੋਂ ਗੁਰਸ਼ੇਰ ਸਿੰਘ ਡੀਐਸਪੀ ਇਨਵੈਸਟੀਗੇਸ਼ਨ ਦੇ ਤੌਰ ’ਤੇ ਤਾਇਨਾਤ ਸੀ।

Update: 2024-12-16 14:25 GMT

ਚੰਡੀਗੜ੍ਹ : ਵੱਡੀ ਖ਼ਬਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨੂੰ ਲੈ ਕੇ ਸਾਹਮਣੇ ਆ ਰਹੀ ਐ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਮੋਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਨੂੰ ਮਨਜ਼ੂਰੀ ਦਿੰਦਿਆਂ ਸਬੰਧਤ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਗਈ ਐ ਕਿਉਂਕਿ ਲਾਰੈਂਸ ਦੀ ਇਹ ਇੰਟਰਵਿਊ ਉਸ ਸਮੇਂ ਪ੍ਰਸਾਰਿਤ ਹੋਈ ਸੀ, ਜਦੋਂ ਗੁਰਸ਼ੇਰ ਸਿੰਘ ਡੀਐਸਪੀ ਇਨਵੈਸਟੀਗੇਸ਼ਨ ਦੇ ਤੌਰ ’ਤੇ ਤਾਇਨਾਤ ਸੀ। 

Full View

ਪੰਜਾਬ ਸਰਕਾਰ ਵੱਲੋਂ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਮੋਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਏ, ਜਿਸ ਦੀ ਫ਼ਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਗਈ ਐ। ਇਹ ਜਾਣਕਾਰੀ ਐਡਵੋਕੇਟ ਜਨਰਲ ਵੱਲੋਂ ਅਦਾਲਤ ਵਿਚ ਦਿੱਤੀ ਗਈ। ਦਰਅਸਲ ਖ਼ਤਰਨਾਕ ਗੈਂਗਸਟਰ ਅਤੇ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ ਪਿਛਲੇ ਕਾਫ਼ੀ ਸਮੇਂ ਤੋਂ ਗਰਮਾਇਆ ਹੋਇਆ ਏ, ਜਿਸ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਸੀ,,, ਪਰ ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਐ।


ਅਦਾਲਤ ਵਿਚ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਹ ਵੀ ਆਖਿਆ ਕਿ ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਨੂੰ ਵੀ ਪੁੱਛਿਆ ਜਾਵੇਗਾ ਕਿ ਉਨ੍ਹਾਂ ਕਿਹੜੀ ਜਾਂਚ ਦੇ ਆਧਾਰ ’ਤੇ ਇਹ ਆਖਿਆ ਸੀ ਕਿ ‘‘ਇੰਟਰਵਿਊ ਪੰਜਾਬ ਵਿਚ ਨਹੀਂ ਹੋਈ।’’ ਕਿਉਂ ਡੀਜੀਪੀ ਪੰਜਾਬ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਕਲੀਨ ਚਿੱਟ ਦੇਣ ਵਿਚ ਜਲਦਬਾਜ਼ੀ ਦਿਖਾਈ, ਜਦਕਿ ਉਨ੍ਹਾਂ ਕੋਲ ਜੇਲ੍ਹਾਂ ਦਾ ਅਧਿਕਾਰ ਵੀ ਨਹੀਂ। ਅਦਾਲਤ ਨੇ ਸਖ਼ਤੀ ਭਰੇ ਲਹਿਜੇ ਵਿਚ ਆਖਿਆ ਕਿ ਜੇਕਰ ਕੋਈ ਗ਼ਲਤੀ ਹੋਈ ਐ ਤਾਂ ਉਸ ਨੂੰ ਸਵੀਕਾਰ ਕੀਤਾ ਜਾਵੇ।

ਦਰਅਸਲ ਅਦਾਲਤ ਵੱਲੋਂ ਇਹ ਟਿੱਪਣੀ ਇਸ ਕਰਕੇ ਕੀਤੀ ਗਈ ਕਿਉਂਕਿ ਜਦੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਾਹਮਣੇ ਆਈ ਸੀ ਤਾਂ ਪੰਜਾਬ ਪੁਲਿਸ ਦੇ ਡੀਜੀਪੀ ਨੇ ਇਹ ਬਿਆਨ ਦਿੱਤਾ ਸੀ ਕਿ ਇਹ ਇੰਟਰਵਿਊ ਪੰਜਾਬ ਵਿਚ ਨਹੀਂ ਹੋਈ,, ਇਹ ਪੰਜਾਬ ਤੋਂ ਬਾਹਰ ਦੀ ਹੋ ਸਕਦੀ ਐ। ਜਦਕਿ ਬਾਅਦ ਵਿਚ ਹੋਈ ਜਾਂਚ ਦੌਰਾਨ ਸਾਬਤ ਹੋ ਗਿਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੁਲਿਸ ਹਿਰਾਸਤ ਦੌਰਾਨ ਖਰੜ ਵਿਚ ਹੋਈ ਸੀ ਅਤੇ ਉਸ ਵਿਚ ਡੀਐਸਪੀ ਗੁਰਸ਼ੇਰ ਸਿੰਘ ਦੀ ਅਹਿਮ ਭੂਮਿਕਾ ਸੀ।


ਇੱਥੇ ਹੀ ਬਸ ਨਹੀਂ,,,, ਅਦਾਲਤ ਨੇ ਐਸਐਸਪੀ ਬਾਰੇ ਬੋਲਦਿਆਂ ਆਖਿਆ ਕਿ ਐਸਐਸਪੀ ਜ਼ਿਲ੍ਹਾ ਪੁਲਿਸ ਦਾ ਮੁਖੀ ਐ, ਉਸ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਸੀ। ਅਦਾਲਤ ਦੀ ਇਸ ਟਿੱਪਣੀ ’ਤੇ ਐਡਵੋਕੇਟ ਜਨਰਲ ਨੇ ਆਖਿਆ ਕਿ ਸਿੱਟ ਦੀ ਰਿਪੋਰਟ ਵਿਚ ਐਸਐਸਪੀ ਮੋਹਾਲੀ ਦੀ ਕੋਈ ਸਿੱਧੀ ਭੂਮਿਕਾ ਸਾਹਮਣੇ ਨਹੀਂ ਆਈ,,, ਫਿਰ ਵੀ ਉਨ੍ਹਾਂ ਨੂੰ ਪਹਿਲਾਂ ਹੀ ਪਬਲਿਕ ਡੀÇਲੰਗ ਦੇ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਏ। ਇਸ ਤੋਂ ਇਲਾਵਾ ਕੋਰਟ ਮਿੱਤਰ ਵੱਲੋਂ ਸਵਾਲ ਉਠਾਏ ਕਿ ਲਾਰੈਂਸ ਬਿਸ਼ਨੋਈ ਨੂੰ ਲੰਬੇ ਸਮੇਂ ਤੱਕ ਸੀਆਈਏ ਵਿਚ ਰੱਖਿਆ ਗਿਆਸੀ, ਇਸ ਦੀ ਵੀ ਡੂੰਘਾਈ ਦੇ ਨਾਲ ਜਾਂਚ ਪੜਤਾਲ ਹੋਣੀ ਚਾਹੀਦੀ ਐ।


ਇਸ ਮਾਮਲੇ ਨੂੰ ਲੈਕੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਦੀ ਅਗਵਾਈ ਵਾਲੀ ਸੂਬਾ ਪੁਲਿਸ ਦੀ ਐਸਆਈਟੀ ਨੇ ਜਾਂਚ ਦੌਰਾਨ ਪਾਇਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਹੋਈ ਸੀ, ਜਦੋਂ ਉਹ ਮੋਹਾਲੀ ਦੇ ਖਰੜ ਵਿਖੇ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਸੀ, ਜਦਕਿ ਦੂਜੀ ਇੰਟਰਵਿਊ ਰਾਜਸਥਾਨ ਵਿਚ ਹੋਈ ਸੀ। ਐਸਆਈਟੀ ਵੱਲੋਂ ਇਸ ਮਾਮਲੇ ਵਿਚ ਸੱਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਵਿਚ ਲਾਪ੍ਰਵਾਹੀ ਪਾਏ ਜਾਣ ਤੋਂ ਬਾਅਦ ਮੁਅੱਤਲ ਕੀਤਾ ਜਾ ਚੁੱਕਿਆ ਏ।

Full View

ਦੱਸ ਦਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਵੱਲੋਂ ਲਈ ਗਈ ਸੀ।

Tags:    

Similar News