ਪ੍ਰਧਾਨ ਮੰਤਰੀ ਬਾਜੇਕੇ ਨੂੰ ਲੈ ਕੇ ਵੱਡੀ ਖ਼ਬਰ, ਹੁਣ ਵਿਧਾਨ ਸਭਾ ਦੀ ਲੜਨਗੇ ਚੋਣ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਐਨਐਸਏ ਤਹਿਤ ਅਸਮ ਦੀ ਜੇਲ੍ਹ ਵਿੱਚ ਬੰਦ ਹਨ। ਹੁਣ ਪ੍ਰਧਾਨ ਮੰਤਰੀ ਬਾਜੇਕੇ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

Update: 2024-06-26 06:34 GMT

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਐਨਐਸਏ ਤਹਿਤ ਅਸਮ ਦੀ ਜੇਲ੍ਹ ਵਿੱਚ ਬੰਦ ਹਨ। ਹੁਣ ਪ੍ਰਧਾਨ ਮੰਤਰੀ ਬਾਜੇਕੇ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਹੁਣ ਵਿਧਾਨ ਸਭਾ ਚੋਣ ਲੜਨਗੇ, ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਅਕਾਸ਼ਦੀਪ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਜਾਣਕਾਰੀ ਸ਼ੇਅਰ ਕੀਤੀ ਹੈ। ਪ੍ਰਧਾਨ ਮੰਤਰੀ ਬਾਜੇਕੇ ਅੱਜਕੱਲ ਮੀਡੀਆ ਦੀਆਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤੇ ਸਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਬਾਜੇਕੇ ਕਿਸਾਨੀਂ ਅੰਦੋਲਨ ਵਿੱਚ ਵੀ ਕਾਫੀ ਐਕਟਿਵ ਸਨ ਅਤੇ ਉਨ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆ ਹਨ। ਇਸ ਤੋਂ ਇਲਾਵਾ ਉਹ ਅੰਮ੍ਰਿਤਪਾਲ ਸਿੰਘ ਮੌਕੇ ਉਨ੍ਹਾਂ ਨੇ ਅੰਮ੍ਰਿਤ ਛਕਿਆ। ਪ੍ਰਧਾਨ ਮੰਤਰੀ ਬਾਜੇਕੇ ਅੰਮ੍ਰਿਤਪਾਲ ਦੇ ਹੱਕ ਵਿੱਚ ਕਾਫੀ ਵੀਡੀਓਜ਼ ਪਾਉਂਦੇ ਸਨ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ ਪਰ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਸਾਂਸਦ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਚੁੱਕੀ ਸੀ। ਦੱਸ ਦੇਈਏ ਕਿ ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

ਬਾਜੇਕੇ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਬਾਜੇਕੇ ਨੂੰ ਪੁਲਿਸ ਨੇ 18 ਮਾਰਚ 2023 ਨੂੰ ਗ੍ਰਿਫਤਾਰ ਕੀਤਾ ਸੀ। ਜਦੋਂ ਪੁਲਿਸ ਬਾਜੇਕੇ ਦਾ ਪਿੱਛਾ ਕਰ ਰਹੀ ਸੀ ਤਾਂ ਉਹ ਫੇਸਬੁੱਕ 'ਤੇ ਲਾਈਵ ਹੋ ਗਿਆ। ਇਸ ਮਗਰੋਂ ਉਸ ਨੂੰ ਅੰਮ੍ਰਿਤਸਰ ਪੁਲੀਸ ਹਵਾਲੇ ਕਰ ਦਿੱਤਾ ਗਿਆ ਅਤੇ ਬਾਜੇਕੇ ਨੂੰ ਆਸਾਮ ਲਿਜਾਇਆ ਗਿਆ।

Tags:    

Similar News