ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ : ਦਿੱਲੀ ਵੱਲ ਕੂਚ ਕਰਨ ਜਾ ਰਹੇ ਨੇ ਕਿਸਾਨ

ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਕੂਚ ਕਰਨਗੇ ।

Update: 2024-07-16 07:39 GMT

ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਡਟੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ । ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ । ਉਨ੍ਹਾਂ ਕਿਹਾ ਕਿ ਸਾਨੂੰ ਥੋੜ੍ਹਾ ਸਾਮਾਨ ਇਕੱਠਾ ਕਰਨ 'ਚ ਸਮਾਂ ਲੱਗ ਸਕਦਾ ਹੈ ਪਰ ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ । ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਰਿਆਣਾ ਪੁਲਿਸ ਦੇ ਇੱਕ ਅਧਿਕਾਰੀ ਝੱਜਰ ਪੁਲਿਸ ਕਮਿਸ਼ਨਰ ਨੂੰ ਸੌਂਪੀ ਦਿੱਤੀ ਗਈ ਸੀ । ਜਿਸ ਤੋਂ ਬਾਅਦ ਇਸ ਮਾਮਲੇ 'ਚ ਹਾਈ ਕੋਰਟ ਵੱਲੋਂ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਇਆ ਗਿਆ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਹਾਈ ਕੋਰਟ ਗਈ ਤੇ ਸਰਕਾਰ ਵੱਲ਼ੋਂ ਇਹ ਕਹਿ ਕਿ ਇਸ ਮਾਮਲੇ ਦੀ ਜਾਂਚ ਰੋਕਣ ਦੀ ਮੰਗ ਕੀਤੀ ਗਈ ਕਿ ਇਸ ਨਾਲ ਪੁਲਿਸ ਦਾ ਮਨੋਬਲ ਘੱਟ ਸਕਦਾ ਹੈ । ਜਾਣਕਾਰੀ ਅਨੁਸਾਰ ਦਿੱਲੀ ਵੱਲ ਕੂਚ ਕਰਨ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਟਰੈਕਟਰ-ਟਰਾਲੀਆਂ ਵਿੱਚ ਅੰਬਾਲਾ ਨਾਲ ਲੱਗਦੀ ਜੀਂਦ ਅਤੇ ਸ਼ੰਭੂ ਸਰਹੱਦ ਨਾਲ ਲੱਗਦੀ ਖਨੌਰੀ ਸਰਹੱਦ ’ਤੇ ਪੁੱਜਣੇ ਸ਼ੁਰੂ ਹੋ ਗਏ ਨੇ । ਇਹ ਵੀ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਕਿਸਾਨਾ ਵੱਲੋਂ ਲੈ ਕੇ ਆਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਹਰਿਆਣਾ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਟਰੈਕਟਰ-ਟਰਾਲੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ । 

Tags:    

Similar News