Chandigarh Swine Flu : ਚੰਡੀਗੜ੍ਹ ਤੋਂ ਵੱਡੀ ਖਬਰ, ਸਵਾਈਨ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਸਿਹਤ ਵਿਭਾਗ ਦੇ ਇੱਕ ਡਾਕਟਰ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਫਿਲਹਾਲ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

Update: 2024-07-26 09:26 GMT

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਸਿਹਤ ਵਿਭਾਗ ਦੇ ਇੱਕ ਡਾਕਟਰ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਫਿਲਹਾਲ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇੱਕ ਡਾਕਟਰ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ। ਚੰਡੀਗੜ੍ਹ ਦੀ ਡਾਇਰੈਕਟਰ ਹੈਲਥ ਡਾਕਟਰ ਸੁਮਨ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਟੀ ਬਿਊਟੀਫੁੱਲ ਵਿੱਚ ਸਵਾਈਨ ਫਲੂ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਡਾਕਟਰ ਨੂੰ ਇਸ ਦੇ ਲੱਛਣ ਪਾਏ ਗਏ ਹਨ ਅਤੇ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸੈਕਟਰ 16 ਦੇ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਅਤੇ ਵੱਖਰੇ ਵਾਰਡਾਂ ਵਿੱਚ ਪ੍ਰਬੰਧ ਕੀਤੇ ਗਏ ਹਨ।

ਸਵਾਈਨ ਫਲੂ ਇੱਕ ਬੈਕਟੀਰੀਆ ਦੀ ਲਾਗ ਹੈ। ਇਸ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਥਕਾਵਟ, ਬੁਖਾਰ, ਭੁੱਖ ਨਾ ਲੱਗਣਾ, ਖਾਂਸੀ ਅਤੇ ਗਲੇ ਦੀ ਖਰਾਸ਼ ਹੋ ਸਕਦੀ ਹੈ। ਇਹ ਮੌਸਮੀ ਫਲੂ ਦੇ ਸਮਾਨ ਹੈ ਅਤੇ ਕੁਝ ਲੋਕਾਂ ਨੂੰ ਪੇਟ ਦਰਦ, ਉਲਟੀਆਂ ਅਤੇ ਦਸਤ ਵੀ ਹੋ ਸਕਦੇ ਹਨ। ਸਵਾਈਨ ਫਲੂ ਇੱਕ ਸੰਕਰਮਿਤ ਬਿਮਾਰੀ ਹੈ ਅਤੇ ਇੱਕ ਦੂਜੇ ਦੇ ਸੰਪਰਕ ਵਿੱਚ ਆਉਣ ਨਾਲ ਫੈਲਦੀ ਹੈ। ਸਵਾਈਨ ਫਲੂ ਨੂੰ H1H1 ਵਾਇਰਸ ਵੀ ਕਿਹਾ ਜਾਂਦਾ ਹੈ। ਸੋਇਲ ਫਲੂ ਦੇ ਲੱਛਣ ਸਭ ਤੋਂ ਪਹਿਲਾਂ ਸਾਲ 2009 ਵਿੱਚ ਮਨੁੱਖਾਂ ਵਿੱਚ ਦੇਖੇ ਗਏ ਸਨ ਅਤੇ ਫਿਰ ਇਹ ਬਿਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ। WHO ਨੇ ਇਸਨੂੰ 2010 ਵਿੱਚ ਇੱਕ ਮਹਾਂਮਾਰੀ ਘੋਸ਼ਿਤ ਕੀਤਾ ਸੀ।

Tags:    

Similar News