‘‘ਕਦੋਂ ਤੱਕ ਰਸਤੇ ਬੰਦ ਕਰਲੂ ਹਰਿਆਣਾ ਸਰਕਾਰ, ਦਿੱਲੀ ਜਾ ਕੇ ਰਹਾਂਗੇ’’- ਜਗਜੀਤ ਸਿੰਘ ਡੱਲੇਵਾਲ

ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਏ, ਜਿਸ ਵਿਚ ਉਨ੍ਹਾਂ ਨੇ ਹਰਿਆਣਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ।

Update: 2024-07-21 13:18 GMT

ਖੰਨਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਦੇ ਬਾਰਡਰ ਖੋਲ੍ਹਣ ਦੇ ਆਦੇਸ਼ ਦੇਣ ਤੋਂ ਬਾਅਦ ਵੀ ਬਾਰਡਰ ਨਹੀਂ ਖੋਲ੍ਹੇ ਗਏ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਇਸ ਨੂੰ ਲੈ ਕੇ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਏ, ਜਿਸ ਵਿਚ ਉਨ੍ਹਾਂ ਨੇ ਹਰਿਆਣਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ । ਨਿਸ਼ਾਨਾ ਸਾਧਦੇ ਉਨ੍ਹਾਂ ਕਿਹਾ ਕਿ ਭਾਵੇਂ ਕਿ ਹਾਈਕੋਰਟ ਵੱਲੋਂ ਹਰਿਆਣਾ ਦੇ ਬਾਰਡਰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਨੇ ਪਰ ਇਸ ਦੇ ਬਾਵਜੂਦ ਹਾਲੇ ਤੱਕ ਕੋਈ ਰਸਤਾ ਨਹੀਂ ਖੋਲ੍ਹਿਆ ਗਿਆ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਹਰਿਆਣਾ ਸਰਕਾਰ ਕੁੱਝ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਜਾ ਰਹੀ ਐ, ਉਨ੍ਹਾਂ ਨੇ ਸਰਕਾਰ ਦੇ ਨਾਲ ਮੀਟਿੰਗ ਵਿਚ ਜਾਣ ਵਾਲੇ ਆਪਣੇ ਸਾਥੀ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਝਾਂਸੇ ਵਿਚ ਆ ਕੇ ਸੰਘਰਸ਼ ਨੂੰ ਕਮਜ਼ੋਰ ਨਾ ਕਰਨ, ਆਪਣੀ ਏਕਤਾ ਦਾ ਸਬੂਤ ਦੇਣ । ਇਸੇ ਤਰ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਦੱਦਾਹੂਰ ਦੇ ਦੋ ਕਿਸਾਨਾਂ ਲਵਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਮੋਗਾ ਅਤੇ ਜਗਤਾਰ ਸਿੰਘ ਨੂੰ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵੱਲੋਂ ਟਰੈਕਟਰਾਂ ਦੀ ਕੀਤੀ ਗਈ ਭੰਨਤੋੜ ਕਾਰਨ ਨੁਕਸਾਨੇ ਟਰੈਕਟਰ ਦੀ ਮੁਰੰਮਤ ਲਈ ਕੁੱਝ ਰਾਸ਼ੀ ਭੇਂਟ ਕੀਤੀ ਗਈ । ਉਨ੍ਹਾਂ ਆਖਿਆ ਕਿ ਸੰਗਤ ਤੋਂ ਪੈਸਾ ਇਕੱਠਾ ਕਰਕੇ ਨੁਕਸਾਨ ਝੱਲਣ ਵਾਲੇ ਹੋਰ ਕਿਸਾਨਾਂ ਨੂੰ ਵੀ ਦਿੱਤਾ ਜਾਵੇਗਾ । ਦੱਸ ਦਈਏ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਨੇ ਪਰ ਹਰਿਆਣਾ ਸਰਕਾਰ ਨੇ ਬਾਰਡਰ ਬੰਦ ਕਰਕੇ ਕਿਸਾਨਾਂ ਦਾ ਰਸਤਾ ਰੋਕਿਆ ਹੋਇਆ ਏ, ਜਿਵੇਂ ਹੀ ਬਾਰਡਰ ਖੁੱਲ੍ਹਣਗੇ ਤਾਂ ਕਿਸਾਨ ਪਹਿਲਾਂ ਵਾਂਗ ਫਿਰ ਤੋਂ ਦਿੱਲੀ ਵੱਲ ਕੂਚ ਕਰਨਗੇ।

Tags:    

Similar News