ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜਿਆ ਨੂੰ ਲੈ ਕੇ ਵੱਡੀ ਅਪਡੇਟ, 11 ਵਜੇ ਤੱਕ ਕਿਹੜੀ ਪਾਰਟੀ ਨੇ ਮਾਰੀਆਂ ਮੱਲਾਂ

ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਗਾਤਾਰ ਅੱਗੇ ਚੱਲ ਰਹੇ ਹਨ।

Update: 2024-06-04 06:00 GMT

Lok Sabha Elections Result 2024: ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਗਾਤਾਰ ਅੱਗੇ ਚੱਲ ਰਹੇ ਹਨ।

ਜਦੋਂ ਕਿ ਖਡੂਰ ਸਾਹਿਬ ਤੋਂ ਆਜ਼ਾਦ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਸੀਟ 'ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇੱਥੇ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 'ਤੇ ਟਿਕੀਆਂ ਹੋਈਆਂ ਹਨ।

11 ਵਜੇ ਤੱਕ ਪੰਜਾਬ ਵਿੱਚ ਪਾਰਟੀਆਂ ਦੀ ਸਥਿਤੀ

ਕਾਂਗਰਸ-7

ਸੁਖਜਿੰਦਰ ਸਿੰਘ ਰੰਧਾਵਾ ਗੁਦਰਾਸਪੁਰ ਤੋਂ 15581 ਵੋਟਾਂ ਨਾਲ ਅੱਗੇ

ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 9412 ਵੋਟਾਂ ਨਾਲ ਅੱਗੇ

ਜਲੰਧਰ ਤੋਂ ਚਰਨਜੀਤ ਸਿੰਘ ਚੰਨੀ 778971 ਵੋਟਾਂ ਨਾਲ

ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ 4214 ਵੋਟਾਂ ਨਾਲ ਅੱਗੇ

ਫ਼ਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ 17823 ਵੋਟਾਂ ਨਾਲ ਅੱਗੇ

ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ 1412 ਵੋਟਾਂ ਨਾਲ ਅੱਗੇ

ਡਾ: ਧਰਮਵੀਰ ਗਾਂਧੀ ਪਟਿਆਲਾ ਤੋਂ 1352 ਵੋਟਾਂ ਨਾਲ ਅੱਗੇ

ਆਪ-3

ਹੁਸ਼ਿਆਰਪੁਰ ਤੋਂ ਡਾ: ਰਾਜਕੁਮਾਰ ਚੱਬੇਲਵਾ 10925 ਵੋਟਾਂ ਨਾਲ ਅੱਗੇ ਹਨ।

ਆਨੰਦਪੁਰ ਤੋਂ ਮਾਲਵਿੰਦਰ ਸਿੰਘ ਕੰਗ 3356 ਵੋਟਾਂ ਨਾਲ ਅੱਗੇ ਹਨ।

ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ 76769 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਅਕਾਲੀ-

ਬਠਿੰਡਾ ਤੋਂ ਹਰਸਿਮਰਤ ਬਾਦਲ 23791 ਵੋਟਾਂ ਨਾਲ ਅੱਗੇ

ਆਜ਼ਾਦ - 2

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ 61062 ਵੋਟਾਂ ਨਾਲ ਅੱਗੇ ਹਨ

ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ 32009 ਵੋਟਾਂ ਨਾਲ ਅੱਗੇ

Tags:    

Similar News