ਅੱਜ ਪੰਜਾਬ 'ਚ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਕੇ ਮੰਗਿਆ

23 ਜੁਲਾਈ ਨੂੰ ਇਸੇ ਮਾਮਲੇ ਸਬੰਧੀ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ । ਅਜਿਹੇ 'ਚ ਉਨ੍ਹਾਂ ਨੂੰ ਇਸ ਤੋਂ ਬਾਅਦ ਅਗਲੀ ਤਰੀਕ ਦਿੱਤੀ ਜਾ ਸਕਦੀ ਹੈ ।

Update: 2024-07-18 06:12 GMT

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ । ਅੰਮ੍ਰਿਤਸਰ ਦੀ ਅਦਾਲਤ ਵਿੱਚ ਇੱਕ ਕੇਸ ਦੀ ਸੁਣਵਾਈ ਕਾਰਨ ਉਹ ਐਸਆਈਟੀ ਅੱਗੇ ਪੇਸ਼ ਨਹੀਂ ਹੋ ਸਕਦੇ । ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਬਿਕਰਮ ਮਜੀਠੀਆ ਖ਼ਿਲਾਫ਼ ਡ੍ਰਗ ਤਸਕਰੀ ਮਾਮਲੇ 'ਚ ਸੰਮਨ ਜਾਰੀ ਕੀਤੇ ਗਏ ਸਨ । ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ । 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲੀ ਸੀ । ਬਿਕਰਮ ਮਜੀਠੀਆ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਸਨ , ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ ਗਈ । ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਰਿਕਵਰੀ ਨਹੀਂ ਹੋਈ ਹੈ । 23 ਜੁਲਾਈ ਨੂੰ ਇਸੇ ਮਾਮਲੇ ਸਬੰਧੀ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ । ਅਜਿਹੇ 'ਚ ਉਨ੍ਹਾਂ ਨੂੰ ਇਸ ਤੋਂ ਬਾਅਦ ਅਗਲੀ ਤਰੀਕ ਦਿੱਤੀ ਜਾ ਸਕਦੀ ਹੈ । ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਇਸ ਮਾਮਲੇ ਸਬੰਧੀ ਸੰਮਨ ਜਾਰੀ ਕੀਤੇ ਗਏ ਸਨ ਤਾਂ ਅਕਾਲੀ ਦਲ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ । 

Tags:    

Similar News