ਪੰਜਾਬ ਦੇ 10 ਲੱਖ ਰਾਸ਼ਣ ਕਾਰਡ ਕੱਟਣਾ ਚਾਹੁੰਦੀ ਭਾਜਪਾ : ਕੁਲਦੀਪ ਧਾਲੀਵਾਲ
ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ 10 ਲੱਖ ਰਾਸ਼ਣ ਕਾਰਡ ਕੱਟਣਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਬਦਨਾਮ ਕੀਤਾ ਜਾ ਸਕੇ। ਇਸ ਗੱਲ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ।
ਚੰਡੀਗੜ੍ਹ : ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ 10 ਲੱਖ ਰਾਸ਼ਣ ਕਾਰਡ ਕੱਟਣਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਬਦਨਾਮ ਕੀਤਾ ਜਾ ਸਕੇ। ਇਸ ਗੱਲ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਬਹਾਨਾ ਬਣਾ ਕੇ ਪੰਜਾਬ ਦੇ 10 ਲੱਖ ਗਰੀਬ ਲੋਕਾਂ ਦੇ ਰਾਸ਼ਣ ਕਾਰਡ ਕੱਟਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਸਰਾਸਰ ਧੱਕੇਸ਼ਾਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਹਾਨਾ ਬਣਾ ਰਹੀ ਐ ਕਿ ਇਨ੍ਹਾਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੌਜੂਦ ਹਨ, ਜਿਸ ਕਰਕੇ ਇਹ ਮੁਫ਼ਤ ਰਾਸ਼ਣ ਲੈਣ ਦੇ ਹੱਕਦਾਰ ਨਹੀਂ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਗਰੀਬ ਲੋਕਾਂ ਨਾਲ ਇਹ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਇਹ ਵੀ ਆਖਿਆ ਕਿ ਭਾਜਪਾ ਦੇ ਆਗੂ ਅਤੇ ਵਰਕਰ ਕੈਂਪ ਲਗਾ ਕੇ ਖ਼ੁਦ ਫਾਰਮ ਭਰਨ ਵਿਚ ਲੱਗੇ ਹੋਏ ਨੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਅਪਣਾ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।