ਕੈਨੇਡਾ ਤੋਂ ਇਕ ਮਹੀਨੇ ਬਾਅਦ ਪਿੰਡ ਆਈ ਪੰਜਾਬੀ ਮੁੰਡੇ ਦੀ ਲਾਸ਼
ਫਰੀਦਕੋਟ ਵਿਚ ਅੱਜ 22 ਸਾਲਾ ਆਕਾਸ਼ਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ, ਜਿਸ ਨੇ ਕਰੀਬ ਇਕ ਮਹੀਨਾ ਪਹਿਲਾਂ ਕੈਨੇਡਾ ਵਿਚ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਕਾਫ਼ੀ ਲੰਬੇ ਇੰਤਜ਼ਾਰ ਮਗਰੋਂ ਉਸ ਦੀ ਮ੍ਰਿਤਕ ਦੇਹ ਅੱਜ ਪਿੰਡ ਪੱਕਾ ਵਿਖੇ ਪੁੱਜੀ ਸੀ। ਇਸ ਮੌਕੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਸੀ।
ਫਰੀਦਕੋਟ : ਫਰੀਦਕੋਟ ਵਿਚ ਅੱਜ 22 ਸਾਲਾ ਆਕਾਸ਼ਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ, ਜਿਸ ਨੇ ਕਰੀਬ ਇਕ ਮਹੀਨਾ ਪਹਿਲਾਂ ਕੈਨੇਡਾ ਵਿਚ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਕਾਫ਼ੀ ਲੰਬੇ ਇੰਤਜ਼ਾਰ ਮਗਰੋਂ ਉਸ ਦੀ ਮ੍ਰਿਤਕ ਦੇਹ ਅੱਜ ਪਿੰਡ ਪੱਕਾ ਵਿਖੇ ਪੁੱਜੀ ਸੀ। ਇਸ ਮੌਕੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਸੀ।
ਕਰੀਬ ਇਕ ਮਹੀਨਾ ਪਹਿਲਾਂ ਕੈਨੇਡਾ ਵਿਚ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ 22 ਸਾਲਾ ਆਕਾਸ਼ਦੀਪ ਸਿੰਘ ਦੀ ਮ੍ਰਿਤਕ ਅੱਜ ਪਿੰਡ ਪੱਕਾ ਵਿਖੇ ਪੁੱਜੀ, ਜਿੱਥੇ ਉਸ ਦਾ ਪੂਰੀ ਰੀਤੀ ਰਿਵਾਜਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਆਗੂਆ ਸਮੇਤ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਆਕਾਸ਼ਦੀਪ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ ਆਕਾਸ਼ਦੀਪ ਕਰੀਬ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ, ਜਿੱਥੇ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਰਿਹਾ ਸੀ ਪਰ ਕੁੱਝ ਮਹੀਨੇ ਪਹਿਲਾਂ ਉਸ ਦਾ ਕੰਮ ਛੁੱਟ ਗਿਆ ਸੀ, ਜਿਸ ਕਾਰਨ ਉਹ ਘਰ ਦਾ ਕਿਰਾਇਆ ਵੀ ਨਹੀਂ ਦੇ ਸਕਿਆ, ਇਸ ਬਾਰੇ ਉਸ ਨੇ ਆਪਣੇ ਪਰਿਵਾਰ ਨੂੰ ਵੀ ਨਹੀਂ ਦੱਸਿਆ ਅਤੇ ਕੈਨੇਡਾ ਵਿਚ ਘਰ ਦੇ ਗੈਰਾਜ਼ ਵਿਚ ਜਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਮ੍ਰਿਤਕ ਦੇ ਪਿਤਾ ਬੋਹੜ ਸਿੰਘ ਨੇ ਆਖਿਆ ਕਿ ਮੌਤ ਤੋਂ ਇਕ ਪਹਿਲਾਂ ਉਸ ਨੇ ਪਰਿਵਾਰ ਨਾਲ ਗੱਲਬਾਤ ਕੀਤੀ ਸੀ ਪਰ ਉਸ ਨੇ ਕਿਸੇ ਤਰ੍ਹਾਂ ਦੇ ਤਣਾਅ ਬਾਰੇ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਕੈਨੇਡਾ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਹਾਲਾਤਾਂ ਬਾਰੇ ਦੱਸਿਆ।
ਪੰਥਕ ਆਗੂ ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਨੇ ਆਖਿਆ ਕਿ ਪਰਿਵਾਰ ਨੇ 25-30 ਲੱਖ ਰੁਪਏ ਖ਼ਰਚ ਕੇ ਆਕਾਸ਼ਦੀਪ ਨੂੰ ਕੈਨੇਡਾ ਭੇਜਿਆ ਸੀ, ਹੁਣ ਉਸ ਦੀ ਮ੍ਰਿਤਕ ਦੇਹ ਲਿਆਉਣ ’ਤੇ ਵੀ 20-25 ਲੱਖ ਖ਼ਰਚ ਕਰਨੇ ਪੈ ਗਏ। ਉਨ੍ਹਾਂ ਸਮਾਜ ਸੇਵੀ ਸੰਸਥਾਵਾ ਨੂੰ ਅਪੀਲ ਕੀਤੀ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।