ਇਟਲੀ ਤੋਂ ਪੰਜਾਬ ਪੁੱਜੀ ਪੰਜਾਬੀ ਮੁੰਡੇ ਦੀ ਲਾਸ਼, ਕੀਤਾ ਅੰਤਿਮ ਸਸਕਾਰ

ਰੋਜੀ ਰੋਟੀ ਅਤੇ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨਾਂ ਨਾਲ ਅਕਸਰ ਹੀ ਘਟਨਾਵਾਂ ਹੋ ਜਾਂਦੀਆਂ ਨੇ ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਜਿੱਥੇ 30 ਸਾਲਾ ਸੰਦੀਪ ਆਪਣੇ ਚੰਗੇ ਭਵਿੱਖ ਅਤੇ ਰੋਜੀ ਰੋਟੀ ਦੇ ਲਈ ਇਟਲੀ ਗਿਆ ਸੀ

Update: 2025-08-22 08:43 GMT

ਹੁਸ਼ਿਆਰਪੁਰ (ਵਿਵੇਕ) : ਰੋਜੀ ਰੋਟੀ ਅਤੇ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨਾਂ ਨਾਲ ਅਕਸਰ ਹੀ ਘਟਨਾਵਾਂ ਹੋ ਜਾਂਦੀਆਂ ਨੇ ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਜਿੱਥੇ 30 ਸਾਲਾ ਸੰਦੀਪ ਆਪਣੇ ਚੰਗੇ ਭਵਿੱਖ ਅਤੇ ਰੋਜੀ ਰੋਟੀ ਦੇ ਲਈ ਇਟਲੀ ਗਿਆ ਸੀ ਪਰ ਬੀਤੇ ਕੁਝ ਦਿਨ ਪਹਿਲਾਂ ਉਸ ਦੀ ਡੈਡ ਬੋਡੀ ਜੰਗਲਾਂ ਦੇ ਵਿੱਚੋਂ ਮਿਲੀ ਜਿਸ ਤੋਂ ਬਾਅਦ ਅੱਜ ਉਸ ਦੀ ਡੈਡ ਬਾਡੀ ਉਸ ਦੇ ਜੱਦੀ ਪਿੰਡ ਸਲੇਮਪੁਰ ਪਹੁੰਚੀ, ਜਿੱਥੇ ਕਿ ਉਸਦਾ ਪੂਰੀਆਂ ਰਸਮਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ।


ਇਸ ਮੌਕੇ ਤੇ ਸੰਦੀਪ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਉਹਨਾਂ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਸੰਦੀਪ ਲਾਪਤਾ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸਦੀ ਭਾਲ ਕੀਤੀ ਅਤੇ ਤਿੰਨ ਦਿਨ ਬਾਅਦ ਉਸਦੀ ਡੈਡ ਬਾਡੀ ਜੰਗਲਾਂ ਦੇ ਵਿੱਚੋਂ ਮਿਲੀ ਅਤੇ ਉਸ ਦੀ ਜਾਣਕਾਰੀ ਦਿੱਤੀ ਕੇ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।


ਜਾਣਕਾਰੀ ਦਿੰਦੇ ਹੋਏ ਸੰਦੀਪ ਦੇ ਚਾਚਾ ਜੀ ਨੇ ਦੱਸਿਆ ਕਿ ਸੰਦੀਪ ਆਪਣੇ ਮਾਂ ਪਿਓ ਦਾ ਇਕੱਲਾ ਪੁੱਤਰ ਸੀ ਸੰਦੀਪ ਦੇ ਜਾਣ ਤੋਂ ਬਾਅਦ ਉਸਦੇ ਮਾਂ ਬਾਪ ਦੇ ਲਈ ਜਿਉਣਾ ਬੜਾ ਹੀ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਜੇਕਰ ਸਾਡੀਆਂ ਸਰਕਾਰਾਂ ਇਧਰ ਹੀ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤਾਂ ਸਾਡੇ ਨੌਜਵਾਨ ਵਿਦੇਸ਼ ਜਾ ਕੇ ਧੱਕੇ ਕਿਉਂ ਖਾਣ। ਨਾਲ ਹੀ ਉਹਨਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਸੰਦੀਪ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਤਾਂ ਕਿ ਉਸਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸੰਦੀਪ ਦੇ ਮਰਨ ਤੋਂ ਬਾਅਦ ਉਹਨਾਂ ਦੇ ਬੁੱਢੇ ਮਾਂ ਬਾਪ ਦਾ ਕੋਈ ਸਹਾਰਾ ਨਹੀਂ ਹੈ, ਇਸ ਲਈ ਸਰਕਾਰ ਨੂੰ ਸਾਰ ਲੈਣੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਬਚਦੀ ਜਿੰਦਗੀ ਸੌਖੇ ਤਰੀਕੇ ਨਾਲ ਕੱਢ ਸਕਣ।

ਸੰਦੀਪ ਦੇ ਪਿੰਡ ਸਲੇਮਪੁਰ ਸੰਦੀਪ ਦੇ ਸੰਸਕਾਰ ਮੌਕੇ ਇੱਕ ਹੋਰ ਪਰਿਵਾਰ ਉਥੇ ਪਹੁੰਚਿਆ, ਜਿਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦਾ ਪੁੱਤਰ ਵੀ ਬੀਤੇ ਕਈ ਦਿਨਾਂ ਤੋਂ ਇਟਲੀ ਦੇ ਵਿੱਚ ਲਾਪਤਾ ਹੈ ਉਹਨਾਂ ਕਿਹਾ ਕਿ ਉਨਾਂ ਨੂੰ ਉਸ ਦੇ ਨਾਲ ਰਹਿੰਦੇ ਇੱਕ ਨੌਜਵਾਨ ਤੇ ਸ਼ੱਕ ਹੈ। ਉਹਨਾਂ ਨੇ ਇੰਡੀਅਨ ਐਮਬੈਸੀ ਅਤੇ ਇੰਡੀਆ ਦੀਆਂ ਸਰਕਾਰਾਂ ਅੱਗੇ ਗੁਹਾਰ ਲਗਾਈ ਹੈ ਕਿ ਉਹਨਾਂ ਦੇ ਪੁੱਤਰ ਦਾ ਵੀ ਕੋਈ ਸੰਦੀਪ ਵਰਗੇ ਹਾਲ ਨਾ ਹੋਇਆ ਹੋਵੇ, ਇਸ ਲਈ ਸਮਾਂ ਰਹਿੰਦੇ ਹੀ ਉਸਨੂੰ ਲੱਭਿਆ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ।

Tags:    

Similar News