ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ
ਨਵੇਂ ਸਾਲ ਮੌਕੇ ਜਿਥੇ ਵੱਡੀ ਗਿਣਤੀ ਸੰਗਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਥੇ ਹੀ ਅੱਜ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈਟੀ ਆਪਣੀ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਨੀਲ ਸ਼ੇੱਟੀ ਨੇ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।;
ਅੰਮ੍ਰਿਤਸਰ (ਵਿਵੇਕ): ਨਵੇਂ ਸਾਲ ਮੌਕੇ ਜਿਥੇ ਵੱਡੀ ਗਿਣਤੀ ਸੰਗਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਥੇ ਹੀ ਅੱਜ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈਟੀ ਆਪਣੀ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਨੀਲ ਸ਼ੇੱਟੀ ਨੇ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਕਿਹਾ ਕਿ ਸਾਲ ਦੀ ਸ਼ੁਰੂਆਤ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਮੈਨੂੰ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲਦੀ ਹੈ। ਮੇਰੀ ਪਰਮਾਤਮਾ ਅੱਗੇ ਇਹੀ ਅਰਦਾਸ ਹੈ ਕਿ ਸਾਰੇ ਖੁਸ਼ ਰਹਿਣ ਅਤੇ ਸਾਰਿਆਂ ਦੀ ਸਿਹਤ ਚੰਗੀ ਰਹੇ।
ਪੱਤਰਕਾਰਾਂ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਬਾਰੇ ਪੁੱਛੇ ਸਵਾਲ ‘ਤੇ ਸੁਨੇਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ। ਇਸ ਫਿਲਮ 'ਚ ਮੇਰਾ ਬੇਟਾ ਅਹਾਣ ਨੂੰ ਵੀ ਦਿਲਜੀਤ ਨਾਲ ਕਮ ਕਰਨ ਦਾ ਮੌਕਾ ਮਿਲ ਰਿਹਾ ਹੈ ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।
ਇਸ ਦੇ ਨਾਲ ਹੀ ਸੁਨੀਲ ਸ਼ੇੱਟੀ ਨੇ ਪੰਜਾਬੀ ਫ਼ਿਲਮਾਂ ਤੇ ਗੀਤਾਂ 'ਤੇ ਬੋਲਦੇ ਹੋਏ ਕਿਹਾ ਕੀ ਜੇਕਰ ਉਹਨਾਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਜਰੂਰ ਪੰਜਾਬੀ ਫਿਲਮ ਤੇ ਗਾਣੇ 'ਚ ਕੰਮ ਕਰਨਗੇ। ਇਸ ਤੋਂ ਸੁਨੀਲ ਸ਼ੇੱਟੀ ਨੇ ਕਿਹਾ ਕਿ ਪੰਜਾਬੀ ਗੀਤ ਤੋਂ ਬਿਨਾਂ ਬਾਲੀਵੁੱਡ ਦੀ ਫਿਲਮ ਅਧੂਰੀ ਲਗਦੀ ਹੈ।