ਸੋਢਾ ਫੈਕਟਰੀ ਮਾਲਕ ਦੇ ਘਰ ਅੱਗੇ ’ਤੇ ਚੱਲੀਆਂ ਗੋਲੀਆਂ

ਅੰਮ੍ਰਿਤਸਰ ਦੇ ਵਿੱਚ ਲਗਾਤਾਰ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਚਲਦੇ ਅੰਮ੍ਰਿਤਸਰ ਵਾਸੀਆਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਹੋਇਆ ਪਿਆ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੇ ਹਨ। ਉੱਥੇ ਹੀ ਐਂਡ ਆਰਡਰ ਦੀ ਬਹੁਤ ਹੀ ਮਾੜੀ ਸਥਿਤੀ ਵੇਖਣ ਨੂੰ ਮਿਲ ਰਹੀ ਹੈ,;

Update: 2024-10-19 12:19 GMT

ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿੱਚ ਲਗਾਤਾਰ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਚਲਦੇ ਅੰਮ੍ਰਿਤਸਰ ਵਾਸੀਆਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਹੋਇਆ ਪਿਆ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੇ ਹਨ। ਉੱਥੇ ਹੀ ਐਂਡ ਆਰਡਰ ਦੀ ਬਹੁਤ ਹੀ ਮਾੜੀ ਸਥਿਤੀ ਵੇਖਣ ਨੂੰ ਮਿਲ ਰਹੀ ਹੈ, ਜਿਸ ਦੇ ਚਲਦੇ ਅੱਜ ਸੁੰਦਰ ਨਗਰ ਇਲਾਕੇ ਦੇ ਵਿੱਚ ਦੇਰ ਰਾਤ 2 ਵਜੇ ਦੇ ਕਰੀਬ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਤਿੰਨ ਦੇ ਕਰੀਬ ਨੌਜਵਾਨਾਂ ਵੱਲੋਂ ਗਲੀ ਵਿੱਚ ਦਾਖਿਲ ਹੋ ਕੇ ਅੰਨੇ੍ਹਵਾਹ ਗੋਲੀਆਂ ਚਲਾਈਆਂ ਗਈਆਂ ਤੇ ਫਰਾਰ ਹੋ ਗਏ। ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ 10 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ। ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਜਸਦੀਪ ਸਿੰਘ ਉਰਫ ਸਾਜਨ ਨੇ ਦੱਸਿਆ ਕਿ ਉਹ ਸੁੰਦਰ ਨਗਰ ਇਲਾਕੇ ਦਾ ਰਹਿਣ ਵਾਲਾ ਹੈ, ਰਾਤ ਦੇ ਕਰੀਬ 2 ਵਜੇ ਉਹਨਾਂ ਦੇ ਘਰ ਦੇ ਬਾਹਰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਨੌਜਵਾਨ ਗੋਲੀਆਂ ਚਲਾ ਕੇ ਫਰਾਰ ਹੋ ਗਏ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਉਹ ਨੌਜਵਾਨਾਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਪਰ ਗੋਲੀਆਂ ਚਲਾਉਣ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਪੀੜਿਤ ਨੇ ਦੱਸਿਆ ਕਿ ਅੱਜ ਤੋਂ ਛੇ ਮਹੀਨੇ ਪਹਿਲੋਂ ਉਸ ਨੂੰ ਇੱਕ ਧਮਕੀ ਭਰੀ ਕਾਲ ਆਈ ਸੀ ਜੋ ਉਸਦੇ ਦੋਸਤਾਂ ਦੇ ਰਾਹੀਂ ਉਸ ਨੂੰ ਪਤਾ ਲੱਗਾ ਤੇ ਅੱਜ ਦੇਰ ਰਾਤ ਉਸ ਦੇ ਘਰ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ ਹਨ। ਉਸ ਦਾ ਕਹਿਣਾ ਹੈ ਕਿ ਉਹ ਉਹ ਸੋਢਾ ਬਣਾਉਣ ਦਾ ਕੰਮ ਕਰਦਾ ਹੈ ਤੇ ਉਸਦੀ ਫੈਕਟਰੀ ਹੈ ਤੇ ਉਹਦੇ ਛੋਟੇ ਛੋਟੇ ਬੱਚੇ ਹਨ। ਉਸ ਦਾ ਕਹਿਣਾ ਹੈ ਕਿ ਮੇਰੀ ਕਿਸੇ ਨਾਲ ਵੀ ਕੋਈ ਵੀ ਪੁਰਾਣੀ ਰੰਜਿਸ਼ ਨਹੀਂ ਹੈ। ਪੀੜਿਤ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਮੇਰੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ।

ਮੌਕੇ ’ਤੇ ਪੁੱਜੇ ਥਾਣਾ ਮੋਹਕਮਪੁਰਾ ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਜਸਦੀਪ ਸਿੰਘ ਉਰਫ ਸਾਜਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਅਸੀਂ ਮੌਕੇ ’ਤੇ ਪੁੱਜੇ ਹਾਂ, ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਗੇਟ ਦੇ ’ਤੇ ਦੱਸਦੇ ਕਰੀਬ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਅਸੀਂ ਸੀਸੀਟੀਵੀ ਕੈਮਰੇ ਵੇਖ ਖੰਗਾਲ ਰਹੇ ਹਾਂ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Tags:    

Similar News