ਦਸੂਹਾ 'ਚ ਵਾਲਮੀਕੀ ਸਮਾਜ ਦੇ ਪਰਿਵਾਰ ਦੀ ਕੁੱਟਮਾਰ ਦਾ ਮਾਮਲਾ ਗਰਮਾਇਆ
ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਵਿਚ ਸ਼ਰਾਬ ਠੇਕੇਦਾਰਾਂ ਵੱਲੋਂ ਵਾਲਮੀਕੀ ਸਮਾਜ ਦੇ ਪਰਿਵਾਰ ਦੀ ਕਥਿਤ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਕਾਫ਼ੀ ਗਰਮਾਉਂਦਾ ਦਿਖਾਈ ਦੇ ਰਿਹਾ ਏ, ਜਿਸ ਵਿਚ ਪਰਿਵਾਰ ਦੇ 6 ਮੈਂਬਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸੀ।
By : Makhan shah
Update: 2025-06-26 15:38 GMT
ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਵਿਚ ਸ਼ਰਾਬ ਠੇਕੇਦਾਰਾਂ ਵੱਲੋਂ ਵਾਲਮੀਕੀ ਸਮਾਜ ਦੇ ਪਰਿਵਾਰ ਦੀ ਕਥਿਤ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਕਾਫ਼ੀ ਗਰਮਾਉਂਦਾ ਦਿਖਾਈ ਦੇ ਰਿਹਾ ਏ, ਜਿਸ ਵਿਚ ਪਰਿਵਾਰ ਦੇ 6 ਮੈਂਬਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸੀ।
ਭਾਵੇਂ ਕਿ ਵਾਇਰਲ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਹਮਲਾਵਰਾਂ ਦੇ ਵਿਰੁੱਧ ਮਾਮਲਾ ਵੀ ਦਰਜ ਕਰ ਲਿਆ ਪਰ ਮੁਲਜ਼ਮਾਂ ’ਤੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਵਾਲਮੀਕੀ ਸਮਾਜ ਅਤੇ ਹੋਰ ਰਾਜਨੀਤਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਪੀੜਤ ਅਮਨਦੀਪ ਸਿੰਘ ਸ਼ੰਕਰ ਨੇ ਪੁਲਿਸ ’ਤੇ ਬੇਇਨਸਾਫ਼ੀ ਦੇ ਇਲਜ਼ਾਮ ਲਗਾਏ, ਉਥੇ ਹੀ ਦੂਜੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਪੀੜਤ ਪਰਿਵਾਰ ’ਤੇ ਪਰਚਾ ਕੀਤਾ ਤਾਂ ਰੋਸ ਵਜੋਂ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ।