ਡੱਲੇਵਾਲ ਨੂੰ ਕੁਝ ਹੋਇਆ ਤਾਂ ਕੇਂਦਰ ਹੋਵੇਗੀ ਜ਼ਿੰਮੇਵਾਰ : ਧਾਲੀਵਾਲ

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜੇ੍ਹ ਹਾਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੀਆਂ ਮੰਗਾਂ ਹਨ, ਉਹ ਮੰਨ ਲੈਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ।;

Update: 2024-12-18 14:43 GMT

ਅੰਮ੍ਰਿਤਸਰ : ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜੇ੍ਹ ਹਾਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੀਆਂ ਮੰਗਾਂ ਹਨ, ਉਹ ਮੰਨ ਲੈਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਜਿਹੜੀਆਂ ਮੰਗਾਂ ਮੰਨੀਆਂ ਸਨ, ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਨੂੰ ਵੱਡਾ ਖ਼ਤਰਾ ਦਿਖਾਈ ਦੇ ਰਿਹਾ ਹੈ, ਉਨ੍ਹਾਂ ਦੀ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ ਪਰ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਡੱਲੇਵਾਲ ਕੈਂਸਰ ਤੋਂ ਪੀੜਿਤ ਹਨ ਤੇ ਉਹਨਾਂ ਨੂੰ ਸੀਰੀਅਸ ਤੌਰ ’ਤੇ ਲੈਣਾ ਚਾਹੀਦਾ ਹੈ।

Full View

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡੱਲੇਵਾਲ ਨੂੰ ਅਸੀਂ ਖੋਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਡੱਲੇਵਾਲ ਸਾਹਿਬ ਦੇ ਨਾਲ ਚੱਟਾਨ ਦੀ ਤਰ੍ਹਾਂ ਖੜੇ ਹਾਂ ਤੇ ਇਲੈਕਸ਼ਨ ਤੋਂ ਬਾਅਦ ਆਪਾਂ ਵੀ ਉੱਥੇ ਵੀ ਧਰਨੇ ਵਿਚ ਜਾਵਾਂਗੇ, ਮਿਲ ਕੇ ਆਵਾਂਗੇ ਡਲੇਵਾਲ ਸਾਹਿਬ ਨੂੰ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ, ਜੇ ਡੱਲੇਵਾਲ ਸਾਹਿਬ ਦੀ ਜਾਨ ਨੂੰ ਕੁੱਝ ਹੋਇਆ ਤਾਂ ਇਸ ਦੇ ਲਈ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।

Tags:    

Similar News