ਚੰਦੂਮਾਜਰਾ ਦੀ ਸਰਕਾਰ ਨੂੰ ਨਸੀਹਤ, ਦਿੱਲੀ ਤੋਂ ਵਿਸ਼ੇਸ਼ ਰਾਹਤ ਪੈਕਜ ਦੀ ਮੰਗ ਕਰੋ

ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਓਥੇ ਹੀ ਬੀਤੇ ਦਿਨ ਹਾਈ ਲੈਵਲ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅਫਸਰਾਂ ਤੇ ਵਿਧਾਇਕਾਂ ਦੀ ਡਿਊਟੀ ਲਗਾਈ ਗਈ ਹੈ ਕਿ ਆਪਣੇ ਆਪਣੇ ਖੇਤਰਾਂ 'ਚ ਹੜ੍ਹ ਪੀੜਤ ਲੋਕਾਂ ਨਾਲ ਰਹਿਣ ਤੇ ਉਹਨਾਂ ਦੀ ਮਦਦ ਕਰਨ।

Update: 2025-08-30 14:52 GMT

ਸ਼੍ਰੀ ਫਤਹਿਗੜ੍ਹ ਸਾਹਿਬ (ਵਿਵੇਕ ਕੁਮਾਰ): ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਓਥੇ ਹੀ ਬੀਤੇ ਦਿਨ ਹਾਈ ਲੈਵਲ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅਫਸਰਾਂ ਤੇ ਵਿਧਾਇਕਾਂ ਦੀ ਡਿਊਟੀ ਲਗਾਈ ਗਈ ਹੈ ਕਿ ਆਪਣੇ ਆਪਣੇ ਖੇਤਰਾਂ 'ਚ ਹੜ੍ਹ ਪੀੜਤ ਲੋਕਾਂ ਨਾਲ ਰਹਿਣ ਤੇ ਉਹਨਾਂ ਦੀ ਮਦਦ ਕਰਨ।


ਇਸ ਸਭ ਦੇ ਦਰਮਿਆਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਵਿਵੇਸ਼ ਮਦਦ ਕਰਨ ਦੀ ਅਪੀਲ ਕੀਤੀ ਗਈ। ਇਸ ਸਭ ਦੇ ਦੌਰਾਨ ਹੁਣ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਨਸੀਹਤ ਦਿੱਤੀ ਹੈ।

ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਤਰਾਂ ਪੰਜਾਬ ਦੀਆ ਸੜਕਾਂ ਤੇ ਘੁੰਮਕੇ ਅਤੇ ਹੜ੍ਹ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਨਹੀਂ ਸਰਨਾ ਬਲਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਲੀ ਡੇਰੇ ਲੱਗਾ ਲੈਣੇ ਚਾਹੀਦੇ ਨੇ।ਇਸ ਦੇ ਨਾਲ ਹੀ ਓਹਨਾ ਕਿਹਾ ਹੜਾਂ ਦੀ ਮਾਰ ਝੱਲ ਰਹੇ ਪੰਜਾਬ ਨਿਵਾਸੀਆਂ ਦੀ ਸਹਾਇਤਾ ਲਈ ਅੱਜ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਗੰਭੀਰਤਾ ਦਿਖਾਉਦੇ ਹੋਏ ਦਿੱਲੀ ਜਾ ਕੇ ਕੇਂਦਰ ਕੋਲ ਪੱਕੇ ਡੇਰੇ ਲਗਾਕੇ ਵਿਸ਼ੇਸ਼ ਰਾਹਤ ਪੈਕਜ ਦੀ ਮੰਗ ਕਰਨੀ ਚਾਹੀਦੀ ਹੈ ਕਿਉਂਕਿ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆਂ ਹਜ਼ਾਰਾਂ ਏਕੜ ਤਬਾਹ ਹੋਈਆਂ ਫਸਲਾਂ, ਪਸ਼ੂਆਂ ਦਾ ਨੁਕਸਾਨ, ਲੋਕਾਂ ਦੇ ਘਰਾਂ ਦੇ ਤੇ ਹੋਰ ਨੁਕਸਾਨ ਦੀ ਭਰਭਾਈ ਕਰਨ ਲਈ ਮੁੱਖ ਮੰਤਰੀ ਪੰਜਾਬ ਨੂੰ ਸੜਕਾਂ ਤੇ ਘੁੰਮਣ ਦੀ ਬਜਾਏ ਦਿੱਲੀ ਜਾ ਕੇ ਪੰਜਾਬ ਲਈ ਮਦਦ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ,

ਇਸ ਦੇ ਨਾਲ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਤੇ ਮਦਦ ਕਰਨ ਵਾਲੀਆਂ ਹੋਰ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਇਸ ਗੱਲ ਦਾ ਗਵਾਹ ਰਿਹਾ ਹੈ ਕਿ ਪੰਜਾਬੀਆਂ ਨੇ ਹੀ ਹਮੇਸ਼ਾ ਮਦਦ ਕਰਨ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ ਤੇ ਉਨ੍ਹਾਂ ਵਲੋਂ ਵੀ 1 ਸਤੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਲਿਜਾਈ ਜਾਵੇਗੀ।

Tags:    

Similar News