ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੀਤਾ ਵੱਡਾ ਐਲਾਨ

By :  Deep
Update: 2024-10-17 13:13 GMT

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸਮੁੱਚੇ ਸਮਾਜ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਤ ਇੱਕ ਸੰਗ੍ਰਹਿ ਸ਼ੁਰੂ ਕੀਤਾ ਗਿਆ ਹੈ, ਜਿਸ ‘ਤੇ 32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਕੋਈ ਟਿਕਟ ਚਾਰਜ ਨਹੀਂ ਹੋਵੇਗਾ ਅਤੇ ਇਹ ਸਭ ਲਈ ਮੁਫਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਜਿੱਥੇ ਰਾਮਾਇਣ ਵਿੱਚ ਸ਼ਾਂਤੀ, ਮਾਨਵਤਾ ਅਤੇ ਸਮਾਜਿਕ ਮਰਿਆਦਾ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ, ਉੱਥੇ ਹੀ ਉਨ੍ਹਾਂ ਨੇ ਅਪਰਾਧੀਆਂ ਵਿਰੁੱਧ ਜੰਗ ਦੀ ਗੱਲ ਵੀ ਕੀਤੀ। ਅੱਜ ਉਨ੍ਹਾਂ ਦਾ ਜਨਮ ਦਿਨ ਵਿਸ਼ਵ ਭਰ ਵਿੱਚ ਸਮਾਜ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਅੱਜ ਇਸ ਪਵਿੱਤਰ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

Similar News