ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਨੇ ਦਰਬਾਰ ਸਾਹਿਬ ਵਿੱਚ ਟੇਕਿਆ ਮੱਥਾ
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਕਈ ਰਾਜਨੀਤਿਕ ਕਚਹਿਰੇ ਵੀ ਸੱਚਖੰਡ ਦੀ ਦਰਬਾਰਤਾ ਵਿੱਚ ਆ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੇ ਹਨ।;
By : Makhan shah
Update: 2025-02-15 12:12 GMT
ਅੰਮ੍ਰਿਤਸਰ : ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਕਈ ਰਾਜਨੀਤਿਕ ਕਚਹਿਰੇ ਵੀ ਸੱਚਖੰਡ ਦੀ ਦਰਬਾਰਤਾ ਵਿੱਚ ਆ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੇ ਹਨ। ਜਿਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਓਹਨਾ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਉਹਨਾਂ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖੀ।