CM ਮਾਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਇੱਕ ਮੰਗ ਪੱਤਰ ਸੌਂਪਿਆ।

Update: 2025-08-13 07:14 GMT

ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਇੱਕ ਮੰਗ ਪੱਤਰ ਸੌਂਪਿਆ।


ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਣ ਉਪਰੰਤ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਜਿਨਾਂ ਥਾਵਾਂ ਤੇ ਗੁਰੂ ਸਾਹਿਬਾਨ ਆਏ ਉਹਨਾਂ ਗੁਰਦੁਆਰਾ ਸਾਹਿਬਾਨ ਅਤੇ ਪਿੰਡਾਂ ਦਾ ਥਾਵਾਂ ਦਾ ਸੁੰਦਰੀਕਰਨ ਕੀਤਾ ਜਾਵੇ।

Full View

ਉਹਨਾਂ ਫਤਿਹਗੜ੍ਹ ਸਾਹਿਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡ ਨੌਲੱਖਾ ਸਾਹਿਬ, ਜਖਵਾਲੀ, ਆਕੜ ਅਤੇ ਮੁਕਾਰੋਂਪੁਰ ਸਾਹਿਬ ਵਿਖੇ ਗੁਰੂ ਸਾਹਿਬ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਬਣੇ ਹੋਏ ਹਨ ਪਰ ਉਹਨਾਂ ਦਾ ਆਲਾ ਦੁਆਲਾ ਸੁੰਦਰੀਕਰਨ ਅਤੇ ਸੜਕਾਂ ਬਣਾਉਣ ਦਾ ਕੰਮ ਕਰਨ ਅਤੇ ਪਿੰਡ ਨੂੰ ਸੁੰਦਰ ਕੀਤਾ ਜਾਣਾ ਚਾਹੀਦਾ ਹੈ ।

ਜਥੇਦਾਰ ਪੰਜੋਲੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਬੱਸੀ ਪਠਾਣਾ ਜੇਲ ਵਿੱਚ ਤਿੰਨ ਮਹੀਨੇ ਕੈਦ ਰਹੇ, ਜਿਸ ਨੂੰ ਪਿਛਲੀ ਸਰਕਾਰ ਨੇ ਉਸ ਜੇਲ੍ ਨੂੰ ਉਨਾਂ ਦੀ ਯਾਦਗਾਰ ਵਜੋਂ ਸੰਭਾਲਣ ਦਾ ਫੈਸਲਾ ਕੀਤਾ ਸੀ ਪਰ ਇੱਥੇ ਕੋਈ ਕੰਮ ਆਰੰਭ ਹੀ ਨਹੀਂ ਕੀਤਾ ਗਿਆ ਕੇਵਲ ਐਲਾਨ ਹੀ ਕੀਤਾ ਗਿਆ ਸੀ, ਉਹਨਾਂ ਕਿਹਾ ਕਿ ਬੱਸੀ ਪਠਾਣਾ ਦੀ ਇਸ ਜੇਲ੍ ਨੂੰ ਗੁਰੂ ਸਾਹਿਬ ਜੀ ਦੀ ਸੁੰਦਰ ਯਾਦਗਾਰ ਵੱਜੋਂ ਵਿਕਸਿਤ ਕੀਤਾ ਜਾਵੇ।

ਜਥੇਦਾਰ ਪੰਜੋਲੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਨਾਲ ਪੰਜਾਬ ਸਰਕਾਰ ਵੱਲੋਂ ਮਹਾਨ ਸ਼ਹੀਦੀ ਭਾਈ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਗੁਰਦੁਆਰਾ ਠੰਢਾ ਬੁਰਜ ਦੇ ਪਿਛਲੇ ਪਾਸੇ ਭਾਈ ਮੋਤੀ ਰਾਮ ਮਹਿਰਾ ਸੁੰਦਰ ਪਾਰਕ ਬਣਿਆ ਹੋਇਆ ਹੈ ਜਿਸ ਦੀ ਸਾਂਭ ਸੰਭਾਲ ਪੰਜਾਬ ਸਰਕਾਰ ਦੇ ਪੁਰਾਤਨ ਵਿਭਾਗ ਵੱਲੋਂ ਕੀਤੀ ਜਾਂਦੀ ਹੈ, ਹੁਣ ਇਸ ਪਾਰਕ ਦੀ ਹਾਲਤ ਬਹੁਤ ਖਰਾਬ ਹੈ ਜਿਸ ਕਰਕੇ ਸੰਬੰਧਿਤ ਮਹਿਕਮੇ ਨੂੰ ਹਦਾਇਤ ਕੀਤੀ ਜਾਵੇ ਕਿ ਹੁਣ ਪਾਰਕ ਦੀ ਦੇਖਰੇਖ ਚੰਗੀ ਤਰ੍ਹਾਂ ਕਰਨ ਦੇ ਯਤਨ ਕਰਨ ।

ਉਹਨਾਂ ਨਾਲ ਹੀ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਵੱਖ-ਵੱਖ ਪਿੰਡਾਂ ਵਿੱਚੋਂ ਆਉਣ ਵਾਲੀਆਂ ਸੜਕਾਂ ਘੱਟੋ ਘੱਟ 24 ਫੁੱਟ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਤਾਂ ਕਿ ਸ਼ਹੀਦੀ ਜੋੜ ਮੇਲ ਮੌਕੇ ਸੰਗਤਾਂ ਨੂੰ ਆਉਣ ਜਾਣ ਵਿੱਚ ਕੋਈ ਮੁਸ਼ਕਿਲ ਨਾ ਆਵੇ ਇਸ ਦਾ ਘੇਰਾ 10 ਕਿਲੋਮੀਟਰ ਮਿਥ ਲਿਆ ਜਾਣਾ ਚਾਹੀਦਾ ਹੈ। 

Tags:    

Similar News