ਸ਼ਹੀਦ ਤਰਲੋਚਨ ਸਿੰਘ ਦੇ ਘਰ ਪੁੱਜੇ CM ਮਾਨ ,ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

Update: 2024-06-19 10:34 GMT

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸੀਐੱਮ ਨੇ ਦਿੱਤੀ ਸ਼ਰਧਾਜਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ,ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ… ਅੱਜ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ... ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ… ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ… ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹਿਣਗੇ...

ਤਿੰਨ ਜਵਾਨ ਹੋਏ ਸੀ ਸ਼ਹੀਦ

ਕੁਝ ਸਮਾਂ ਪਹਿਲਾਂ ਸੂਬੇ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿੱਚ ਜਵਾਨ ਤਰਲੋਚਨ ਸਿੰਘ, ਜਵਾਨ ਸੁਰਿੰਦਰ ਸਿੰਘ ਅਤੇ ਜਵਾਨ ਹਰਸਿਮਰਨ ਸਿੰਘ ਸ਼ਾਮਲ ਸਨ ਪਰ ਮਾਰਚ ਤੋਂ 6 ਜੂਨ ਤੱਕ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਸੀ। ਇਸ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਸਕੇ ਅਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਮਦਦ ਦੇ ਸਕੇ। ਚੋਣ ਜ਼ਾਬਤਾ ਹਟਦੇ ਹੀ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਡੂਡੀਆਂ (ਮੂਨਕ) ਵਿਖੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਘਰ ਪੁੱਜੇ ਸਨ। ਉੱਥੇ ਮੁੱਖ ਮੰਤਰੀ ਨੇ ਸ਼ਹੀਦ ਸੁਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ ਸੀ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।

Tags:    

Similar News