ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

‘ਦੁਆਬੇ ਦੀ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਵਨ-ਟੂ-ਵਨ ਮੀਟਿੰਗਾਂ ਕਰਨ ਤੋਂ ਪਹਿਲਾਂ ਸੀਐਮ ਮਾਨ ਨੇ ‘ਆਪ’ ਵਾਲੰਟੀਅਰਾਂ ਅਤੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ।;

Update: 2024-07-26 00:17 GMT

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਬੁੱਧਵਾਰ ਨੂੰ ਦੋ ਦਿਨਾਂ ਦੌਰੇ 'ਤੇ ਜਲੰਧਰ ਪਹੁੰਚੇ ਜਿਸ ਤੋਂ ਬਾਅਦ ਉਹ ‘ਦੁਆਬੇ ਦੀ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਵਨ-ਟੂ-ਵਨ ਮੀਟਿੰਗਾਂ ਕਰਨ ਤੋਂ ਪਹਿਲਾਂ ਮਾਨ ਨੇ ‘ਆਪ’ ਵਾਲੰਟੀਅਰਾਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ । ਬਾਅਦ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਕਿਹਾ ਹੈ । ਸੀਐਮ ਮਾਨ ਨੇ ਕਿਹਾ, ''ਇਹ ਜਿੱਤ 'ਆਪ' ਦੇ ਮਿਹਨਤੀ ਵਲੰਟੀਅਰਾਂ ਦੀ ਹੈ, ਜਿਨ੍ਹਾਂ ਨੇ ਜਲੰਧਰ ਪੱਛਮੀ 'ਚ ਘਰ ਘਰ ਜਾ ਕੇ ਲੋਕਾਂ ਨੂੰ 'ਆਪ' ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਜਾਣੂ ਕਰਵਾਇਆ । ਇਸ ਜਿੱਤ ਨੇ ਉਨ੍ਹਾਂ ਲੋਕਾਂ ਨੂੰ ਚੁੱਪ ਕਰਵਾਇਆ ਹੈ ਜਿਹੜੇ ਸੋਚਦੇ ਸਨ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ 'ਆਪ' ਨੂੰ ਖਤਮ ਕਰ ਸਕਦੇ ਹਨ ।

ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੇ ਵੀ ਇਹ ਅੰਦਾਜ਼ਾ ਨਹੀਂ ਲਾਇਆ ਸੀ ਕਿ ਮਹਿੰਦਰ ਭਗਤ ਇੰਨੇ ਵੱਡੇ ਫਰਕ ਨਾਲ ਜਿੱਤਣਗੇ ਜਿਸ ਤੋਂ ਬਾਅਦ ਅਤੇ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 'ਤੇ ਤੰਜ ਕਸਦਿਆਂ ਕਿਹਾ ਕਿ “ਜਿਹੜੇ ਲੋਕ ਲਾਲਚੀ ਹੋ ਜਾਂਦੇ ਹਨ, ਪ੍ਰਮਾਤਮਾ ਉਨ੍ਹਾਂ ਦੀ ਸਹਾਇਤਾ ਨਹੀਂ ਕਰਦਾ, ਸਗੋਂ ਉਹ ਉਨ੍ਹਾਂ ਦੀ ਜਗ੍ਹਾ ਕਿਸੇ ‘ਭਗਤ’ ਨੂੰ ਦੇ ਦਿੰਦਾ ਹੈ”, । ਸੀਐਮ ਮਾਨ ਨੇ ਕਿਹਾ ਕਿ 'ਮੈਂ ਹਰ ਹਫ਼ਤੇ ਦੋ ਵਾਰ ਜਲੰਧਰ ਦਾ ਦੌਰਾ ਕਰਾਂਗਾ ਅਤੇ ਅਜਿਹੇ ਇਕੱਠ ਕਰਾਂਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ । ਸਾਨੂੰ ਅਧਿਕਾਰੀਆਂ ਦੇ ਕੰਮਕਾਜ ਬਾਰੇ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਅਸੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ, ”ਉਸਨੇ ਕਿਹਾ।

Tags:    

Similar News