ਡਿਪੋਰਟ ਹੋਏ ਭਾਰਤੀਆਂ ਦੇ ਪੁੱਜਣ ਤੋਂ ਪਹਿਲਾਂ ਸੀਐਮ ਮਾਨ ਦਾ ਵੱਡਾ ਐਲਾਨ
ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 119 ਪ੍ਰਵਾਸੀ ਭਾਰਤੀਆਂ ਨੇ ਅੱਜ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਤੇ ਰਾਤ 10 ਵਜੇ ਦੇ ਕਰੀਬ ਪਹੁੰਚਣਾ ਹੈ, ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।;
ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 119 ਪ੍ਰਵਾਸੀ ਭਾਰਤੀਆਂ ਨੇ ਅੱਜ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਤੇ ਰਾਤ 10 ਵਜੇ ਦੇ ਕਰੀਬ ਪਹੁੰਚਣਾ ਹੈ, ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੋ ਸਕਦਾ ਹੈ ਕਿ ਇਹਨਾਂ ਭਾਰਤੀਆਂ ਦੇ ਪਰਿਵਾਰਿਕ ਮੈਂਬਰ ਵੀ ਇਹਨਾਂ ਨੂੰ ਰਿਸੀਵ ਕਰਨ ਵਾਸਤੇ ਪਹੁੰਚਣ। ਉਹਨਾਂ ਕਿਹਾ ਕਿ ਪੰਜਾਬ ਨਾਲ ਸੰਬੰਧਿਤ ਅਤੇ ਹਰਿਆਣੇ ਨਾਲ ਸੰਬੰਧਿਤ ਲੋਕਾਂ ਨੂੰ ਤੁਰੰਤ ਹੀ ਬਾਹਰ ਲਿਆਂਦਾ ਜਾਵੇਗਾ ਜਦਕਿ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਦੂਸਰੇ ਸੂਬਿਆਂ ਤੋਂ ਆਏ ਲੋਕਾਂ ਦੀ ਰਿਹਾਇਸ਼ ਅਤੇ ਖਾਣੇ ਦਾ ਅੰਦਰ ਹੀ ਇੰਤਜ਼ਾਮ ਕੀਤਾ ਗਿਆ ਹੈ।
ਇਸ ਤੋਂ ਬਾਅਦ ਸਵੇਰੇ 6:30 ਵਜੇ ਦੀ ਫਲਾਈਟ ਦੇ ਜ਼ਰੀਏ ਉਹਨਾਂ ਨੂੰ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ। ਭਾਜਪਾ ਦੇ ਸਵਾਲਾਂ ’ਤੇ ਬੋਲਦਿਆਂ ਸੀਐਮ ਨੇ ਆਖਿਆ ਕਿ ਜੇਕਰ ਅਮਰੀਕਾ ਤੋਂ ਅੰਮ੍ਰਿਤਸਰ ਨਜ਼ਦੀਕ ਹੈ ਤਾਂ ਫਿਰ ਅੰਮ੍ਰਿਤਸਰ ਤੋਂ ਅਮਰੀਕਾ ਲਈ ਸਿੱਧੀ ਫਲਾਈਟ ਕਿਉਂ ਨਹੀਂ ਚਲਾਈ ਜਾ ਰਹੀ?
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਵਾਰ ਆ ਰਹੇ 119 ਭਾਰਤੀਆਂ ਨੂੰ ਬੇੜੀਆਂ ਜਾਂ ਹੱਥਕੜੀਆਂ ਲਗਾਈਆਂ ਹਨ ਜਾਂ ਨਹੀਂ, ਇਸ ਬਾਰੇ ਹਜੇ ਤੱਕ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਜੋ ਇਹਨਾਂ ਭਾਰਤੀਆਂ ਨੂੰ ਰਿਸੀਵ ਕਰਨ ਆ ਰਹੇ ਹਨ, ਮੈਂ ਉਹਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਰੇਲਵੇ ਦੇ ਕੰਮ ਵੱਲ ਧਿਆਨ ਦੇਣ ਅਤੇ ਇਹਨਾਂ ਪ੍ਰਵਾਸੀ ਭਾਰਤੀਆਂ ਨੂੰ ਉਹ ਅੰਮ੍ਰਿਤਸਰ ਤੋਂ ਰਿਸੀਵ ਕਰ ਲੈਣਗੇ ਤੇ ਜੋ ਲੋਕ ਪੰਜਾਬ ਨਾਲ ਸੰਬੰਧਿਤ ਹਨ ਤੇ ਜੋ ਡਿਪੋਰਟ ਹੋ ਕੇ ਆ ਰਹੇ ਹਨ, ਉਹਨਾਂ ਨੂੰ ਪੰਜਾਬ ਸਰਕਾਰ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏਗੀ। ਉਹਨਾਂ ਕਿਹਾ ਕਿ ਅੰਮ੍ਰਿਤਸਰ ਇੱਕ ਧਾਰਮਿਕ ਸਥਾਨ ਹੈ, ਇਸ ਨੂੰ ਕੇਂਦਰ ਸਰਕਾਰ ਵੱਲੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।