ਕਾਂਗਰਸ ਦੇ ਅਕਾਲੀ ਦਲ ਦੇ ਗੁੰਡਿਆਂ ਨੇ ਕੁੱਟੇ ਆਪ ਵਰਕਰ : ਮਾਲਵਿੰਦਰ ਕੰਗ
ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਰਪੰਚ ਦੇ ਅਹੁਦਿਆਂਲਹੀ 52 ਹਜ਼ਾਰ ਤੋਂ ਵੱਧ ਨਾਮਜ਼ਦੀਆਂ ਅਤੇ ਪੰਚ ਲਈ 1 ਲੱਖ 66 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਨੇ ਪਰ ਇਸ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵਿਰੋਧੀਆਂ ’ਤੇ ਗੁੰਡਾਗਰਦੀ ਕਰਨ ਦੇ ਇਲਜ਼ਾਮ ਲਗਾਏ ਗਏ ਨੇ।;
ਚੰਡੀਗੜ੍ਹ : ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਰਪੰਚ ਦੇ ਅਹੁਦਿਆਂਲਹੀ 52 ਹਜ਼ਾਰ ਤੋਂ ਵੱਧ ਨਾਮਜ਼ਦੀਆਂ ਅਤੇ ਪੰਚ ਲਈ 1 ਲੱਖ 66 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਨੇ ਪਰ ਇਸ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵਿਰੋਧੀਆਂ ’ਤੇ ਗੁੰਡਾਗਰਦੀ ਕਰਨ ਦੇ ਇਲਜ਼ਾਮ ਲਗਾਏ ਗਏ ਨੇ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸਾਂਸਦ ਮਾਲਵਿੰਦਰ ਕੰਗ ਨੇ ਆਖਿਆ ਕਿ ਪਹਿਲੀ ਵਾਰ ਹੋਇਆ ਏ ਕਿ ਜਦੋਂ ਸੱਤਾਧਾਰੀ ਪੀੜਤ ਹੋਈ ਹੋਵੇ।
ਸੀਨੀਅਰ 'ਆਪ' ਆਗੂ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਇੱਕ ਮਹੱਤਵਪੂਰਨ ਮੁੱਦੇ ਤੇ ਸੰਬੋਧਨ ਕਰਦੇ ਹੋਏ Live.. https://t.co/iKVu3yCqJa
— AAP Punjab (@AAPPunjab) October 6, 2024
ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈਆਂ ਨਾਮਜ਼ਦਗੀਆਂ ਸਮੇਂ ਕਈ ਥਾਵਾਂ ’ਤੇ ਹਿੰਸਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਨੇ। ਇਸ ’ਤੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਸੱਤਾਧਾਰੀ ਧਿਰ ਆਮ ਲੋਕਾਂ ਦੇ ਨਾਲ ਗੁੰਡਾਗਰਦੀ ਕਰਦੀ ਸੀ ਪਰ ਇਸ ਵਾਰ ਅਕਾਲੀ ਦਲ ਅਤੇ ਕਾਂਗਰਸ ਦੇ ਗੁੰਡਿਆਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕੁੱਟਿਆ ਜਾ ਰਿਹਾ ਏ। ਉਨ੍ਹਾਂ ਆਖਿਆ ਕਿ ਪਹਿਲੀ ਵਾਰ ਹੋਇਆ ਏ ਜਦੋਂ ਕਿਸੇ ਸੱਤਾਧਾਰੀ ਧਿਰ ਦੇ ਨਾਲ ਧੱਕਾ ਹੋਇਆ ਹੋਵੇ।
ਦੱਸ ਦਈਏ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਿੰਗ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮੀਂ ਚਾਰ ਵਜੇ ਤੱਕ ਬੈਲਟ ਪੇਪਰਾਂ ਰਾਹੀਂ ਹੋਵੇਗੀ। ਵੋਟਾਂ ਪੈਣ ਤੋਂ ਬਾਅਦ ਉਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ।