ਕਾਂਗਰਸੀ ਆਗੂ ਓਪੀ ਸੋਨੀ ਨੇ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਥਾਣਾ ਲਾਹੌਰੀ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੇ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ।;
ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਥਾਣਾ ਲਾਹੌਰੀ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੇ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਓਪੀ ਸੋਨੀ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਥਾਣਾ ਲਾਹੌਰੀ ਗੇਟ ਦੇ ਸਾਹਮਣੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡੇ ਸਵਾਲ ਉਠਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਆਖਿਆ ਕਿ ਇਸ ਸਮੇਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਬੁਰਾ ਹਾਲ ਐ, ਹਰ ਪਾਸੇ ਤ੍ਰਾਹ ਤ੍ਰਾਹ ਹੋ ਰਹੀ ਐ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।
ਦੱਸ ਦਈਏ ਕਿ ਇਸ ਮੌਕੇ ਹੋਰਨਾਂ ਕਾਂਗਰਸੀ ਆਗੂਆਂ ਵੱਲੋਂ ਵੀ ਧਰਨੇ ਨੂੰ ਸੰਬੋਧਨ ਕੀਤਾ ਗਿਆ ਅਤੇ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।