ਨਾਮਜ਼ਦੀਆਂ ਮੌਕੇ ਹੋਈ ਧੱਕੇਸ਼ਾਹੀ ਵਿਰੁੱਧ ਨਾਭਾ ’ਚ ਕਾਂਗਰਸ ਦਾ ਧਰਨਾ

ਪੰਜਾਬ ਭਰ ਦੇ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨਾਂ ਵੱਲੋਂ ਨਾਮਜਦਗੀਆਂ ਦਾਖਲ ਕਰਨ ਵੇਲੇ ਸੱਤਾਧਿਰ ਪਾਰਟੀ ਦੇ ਵੱਲੋਂ ਸਰਪੰਚ ਅਤੇ ਪੰਚ ਦੇ ਨਾਮਜਦਗੀਆਂ ਦਾਖਲ ਕਰਨ ਸਮੇਂ ਕਾਗਜ ਪਾੜਨ ਨੂੰ ਲੈ ਕੇ ਅਤੇ ਪਰਚੇ ਦਰਜ ਕਰਨ ਨੂੰ ਲੈ ਕੇ ਅੱਜ ਨਾਭਾ...

Update: 2024-10-07 13:57 GMT

ਨਾਭਾ : ਪੰਜਾਬ ਭਰ ਦੇ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨਾਂ ਵੱਲੋਂ ਨਾਮਜਦਗੀਆਂ ਦਾਖਲ ਕਰਨ ਵੇਲੇ ਸੱਤਾਧਿਰ ਪਾਰਟੀ ਦੇ ਵੱਲੋਂ ਸਰਪੰਚ ਅਤੇ ਪੰਚ ਦੇ ਨਾਮਜਦਗੀਆਂ ਦਾਖਲ ਕਰਨ ਸਮੇਂ ਕਾਗਜ ਪਾੜਨ ਨੂੰ ਲੈ ਕੇ ਅਤੇ ਪਰਚੇ ਦਰਜ ਕਰਨ ਨੂੰ ਲੈ ਕੇ ਅੱਜ ਨਾਭਾ ਦੇ ਡੀਐਸਪੀ ਦਫਤਰ ਦੇ ਬਾਹਰ ਕਾਂਗਰਸ ਪਾਰਟੀ ਦੇ ਵੱਲੋਂ ਜਿਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੋੜਾ ਦੀ ਅਗਵਾਈ ਵਿੱਚ ਸੂਬਾ ਸਰਕਾਰ ਦੇ ਖਿਲਾਫ ਧਰਨਾ ਲਗਾ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

ਇਸ ਮੌਕੇ ਕਾਂਗਰਸ ਪਾਰਟੀ ਦੇ ਵੱਲੋਂ ਜਿਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੋੜਾ ਨੇ ਕਿਹਾ ਕਿ ਸੂਬਾ ਸਰਕਾਰ ਸ਼ਰੇਆਮ ਧੱਕੇਸ਼ਾਹੀ ਤੇ ਉਤਰ ਆਈ ਹੈ। ਉਹਨਾਂ ਕਿਹਾ ਕੀ ਇਸ ਤੋਂ ਸਾਫ ਜਾਹਿਰ ਹੁੰਦਾ ਹੈ ਸੂਬਾ ਸਰਕਾਰ ਹਾਰ ਤੋਂ ਬੁਖਲਾਹਟ ਵਿੱਚ ਇਹ ਸ਼ਰੇਆਮ ਧੱਕੇਸ਼ਾਹੀ ਕਰ ਰਹੀ। ਕਿਉਂਕਿ ਸਾਡੇ ਜੋ ਉਮੀਦਵਾਰਾਂ ਦੇ ਕਾਗਜ਼ ਫਾੜੇ ਗਏ ਹਨ ਅਤੇ ਮਾਮਲੇ ਦਰਜ ਕੀਤੇ ਗਏ ਹਨ ਜੇਕਰ ਪੁਲਿਸ ਪ੍ਰਸ਼ਾਸਨ ਨੇ ਪਰਚੇ ਰੱਦ ਨਾ ਕੀਤੇ ਤਾਂ ਅਸੀਂ ਵੱਡਾ ਸੰਘਰਸ਼ ਉਲੀਕਾਂਗੇ। ਦੂਜੇ ਪਾਸੇ ਨਾਭਾ ਦੇ ਡੀਐਸਪੀ ਮਨਦੀਪ ਕੌਰ ਨੇ ਕਿਹਾ ਕਿ ਅਸੀਂ ਇਸ ਲੜਾਈ ਝਗੜੇ ਸਬੰਧੀ ਨਿਰਪੱਖ ਜਾਂਚ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਨਾਭਾ ਨਿਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਚੋਣਾਂ ਸਬੰਧੀ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਕਾਂਗਰਸ ਪਾਰਟੀ ਦੇ ਵੱਲੋਂ ਜ਼ਿਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੋੜਾ ਦੀ ਅਗਵਾਹੀ ਵਿੱਚ ਸੂਬਾ ਸਰਕਾਰ ਦੇ ਵੱਲੋਂ ਸਰਪੰਚੀ ਅਤੇ ਪੰਚ ਦੀਆਂ ਨਾਮਜਦਗੀਆਂ ਦਾਖਲ ਕਰਨ ਵੇਲੇ, ਅਤੇ ਪਰਚੇ ਦਰਜ ਕੀਤੇ ਗਏ ਅਤੇ ਕੀਤੀ ਧੱਕੇਸ਼ਾਹੀ ਦੇ ਖਿਲਾਫ ਅੱਜ ਨਾਭਾ ਦੇ ਡੀਐਸਪੀ ਦਫਤਰ ਦੇ ਬਾਹਰ ਕਾਂਗਰਸ ਪਾਰਟੀ ਦੇ ਵੱਲੋਂ ਕੀਤਾਂ ਗਿਆ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜ਼ਿਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੋੜਾ, ਯੂਥ ਆਗੂ ਬਨੀ ਖੈਰਾ, ਕਾਂਗਰਸੀ ਆਗੂ ਵਿਵੇਕ ਸਿੰਗਲਾ ਅਤੇ ਕਾਂਗਰਸੀ ਆਗੂ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸੂਬਾ ਸਰਕਾਰ ਸ਼ਰੇਆਮ ਸਾਡੇ ਕਾਂਗਰਸੀ ਵਰਕਰਾਂ ਦੇ ਨਾਲ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸ਼ਰੇਆਮ ਸਰਪੰਚ ਅਤੇ ਪੰਚਾਂ ਦੇ ਉਮੀਦਵਾਰਾਂ ਦੇ ਕਾਗਜ਼ ਫਾੜ ਕੇ ਉਨਾਂ ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜਿਨਾਂ ਨੂੰ ਰੱਦ ਕਰਵਾਉਣ ਲਈ ਅੱਜ ਅਸੀਂ ਡੀਐਸਪੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਏ ਹਾਂ। ਜਦੋਂ ਤੱਕ ਪਰਚੇ ਰੱਦ ਨਹੀਂ ਹੁੰਦੇ ਸਾਡਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਦੂਜੇ ਪਾਸੇ ਨਾਭਾ ਦੇ ਡੀਐਸਪੀ ਮਨਦੀਪ ਕੌਰ ਨੇ ਕਿਹਾ ਕਿ ਅਸੀਂ ਇਸ ਲੜਾਈ ਝਗੜੇ ਸਬੰਧੀ ਨਿਰਪੱਖ ਜਾਂਚ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਨਾਭਾ ਨਿਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਚੋਣਾਂ ਸਬੰਧੀ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

Tags:    

Similar News