ਅੰਮ੍ਰਿਤਸਰ ’ਚ ਇਸਾਈ ਪਾਸਟਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਪੰਜਾਬ ਵਿੱਚ ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੇ ਮਾਮਲੇ ਵਧਦੇ ਜਾ ਰਹੇ ਹਨ। ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਬੇਅਦਬੀਆਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ।;

Update: 2024-09-14 08:49 GMT

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੇ ਮਾਮਲੇ ਵਧਦੇ ਜਾ ਰਹੇ ਹਨ। ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਬੇਅਦਬੀਆਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ। ਇਸ ਸੰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਆਗੂ ਪਹੁੰਚੇ ਅਤੇ ਉਹਨਾਂ ਵੱਲੋਂ ਹਲਾਤਾਂ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੱੁਛਲ ਨੇ ਦੱਸਿਆ ਕਿ ਵਾਈਟ ਅਵੈਨਿਊ ਦੇ ਵਿੱਚ ਇੱਕ ਘਰ ਦੇ ਵਿੱਚ ਇਸਾਈ ਧਰਮ ਦੇ ਪਾਸਟਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਪਾਸਟਰ ਵੱਲੋਂ ਇੱਕ ਕਮਰੇ ਦੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਜਦਕਿ ਬਿਲਕੁਲ ਉਸਦੇ ਨਾਲ ਦੇ ਕਮਰੇ ਦੇ ਵਿੱਚ ਉਹ ਆਪਣੇ ਇਸਾਈ ਧਰਮ ਦਾ ਪ੍ਰਚਾਰ ਕਰਦੇ ਸੀ।

ਉਹਨਾਂ ਕਿਹਾ ਕਿ ਜਿਸ ਕਮਰੇ ਵਿੱਚ ਉਹਨਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਗਿਆ ਸੀ, ਉਸ ਕਮਰੇ ਦੇ ਵਿੱਚ ਇੱਕ ਔਰਤ ਵੱਲੋਂ ਘਰੇਲੂ ਸਮਾਨ ਵੀ ਰੱਖਿਆ ਗਿਆ ਸੀ ਤਾਂ ਕਮਰੇ ਦੇ ਵਿੱਚ ਨੰਗੇ ਸਿਰ ਆਉਂਦੀ ਜਾਂਦੀ ਸੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਦੀ ਸੀ।

ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਬਾਰੇ ਉਹਨਾਂ ਨੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਫੋਨ ਕੀਤਾ ਹ ਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਰਾਮਸਰ ਤੋਂ ਪਾਲਕੀ ਸਾਹਿਬੀ ਭੇਜੀ ਜਾ ਰਹੀ ਹੈ, ਜਿਸ ਵਿੱਚ ਸਤਿਕਾਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਇਥੋਂ ਲਿਜਾਏ ਜਾਣਗੇ ਤੇ ਇਸ ਦੇ ਨਾਲ ਹੀ ਉਹਨਾਂ ਨੇ ਇਸ ਇਸਾਈ ਧਰਮ ਦੇ ਪਾਸਟਰ ਦੇ ਖਿਲਾਫ਼ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Tags:    

Similar News