ਦੇਵ ਮਾਨ ਵੱਲੋ ਦਾਖਲਾ ਮੁਹਿੰਮ ਦੀ ਪ੍ਰਚਾਰ ਵੈਨ ਨੂੰ ਦਿਖਾਈ ਗਈ ਹਰੀ ਝੰਡੀ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਕੇ ਸਰਕਾਰੀ ਸਕੂਲ ਦੇ ਬੱਚੇ ਹੁਣ ਵੱਡੀਆਂ ਮੱਲਾਂ ਮਾਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 118 ਸਕੂਲ ਆਫ ਐਮਨੈਸ ਵੀ ਤਿਆਰ ਕਰ ਰਹੀ ਹੈ। ਜਿਸ ਤੇ ਕਰੋੜਾਂ ਰੁਪਿਆ ਖਰਚਾ ਕੀਤਾ ਜਾ ਰਿਹਾ।ਸਰਕਾਰ ਦੇ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।

Update: 2025-03-21 13:55 GMT

ਨਾਭਾ (ਵਿਵੇਕ ਕੁਮਾਰ): ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਕੇ ਸਰਕਾਰੀ ਸਕੂਲ ਦੇ ਬੱਚੇ ਹੁਣ ਵੱਡੀਆਂ ਮੱਲਾਂ ਮਾਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 118 ਸਕੂਲ ਆਫ ਐਮਨੈਸ ਵੀ ਤਿਆਰ ਕਰ ਰਹੀ ਹੈ। ਜਿਸ ਤੇ ਕਰੋੜਾਂ ਰੁਪਿਆ ਖਰਚਾ ਕੀਤਾ ਜਾ ਰਿਹਾ।ਸਰਕਾਰ ਦੇ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਜਿਸ ਦੇ ਚਲਦੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋ ਦਾਖਲਾ ਮੁਹਿੰਮ ਦੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਰਹੇ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਲੈ ਕੇ ਵੈਨ ਭੇਜੀ ਜਾ ਰਹੀ ਹੈ ਜੋ ਪ੍ਰਚਾਰ ਦੇ ਰਾਹੀਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦੇ ਰਹੀ ਹੈ, ਕਿਉਂਕਿ ਹੁਣ ਪੰਜਾਬ ਦੇ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਐਮੀਨਸ ਅਤੇ ਹੈਪੀਨੈਸ ਸਕੂਲਾ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਜੋ ਪਿਛਲੇ ਸਮੇਂ ਵਿੱਚ ਸਿੱਖਿਆ ਦਾ ਮਿਆਰ ਬਿਲਕੁਲ ਗਿਰ ਚੁੱਕਿਆ ਸੀ ਅਤੇ ਹੁਣ ਸਰਕਾਰ ਵੱਲੋਂ ਇਹ ਮਿਆਰ ਉਪਲਬਧੀਆਂ ਤੇ ਪਹੁੰਚਾ ਦਿੱਤਾ ਹੈ।ਵੱਧ ਤੋਂ ਵੱਧ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਵਾਉਣ, ਕਿਉਂਕਿ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਕਿਤੇ ਵਧੀਆ ਹਨ।

ਇਸ ਮੌਕੇ ਤੇ ਸਿੱਖਿਆ ਬਲਾਕ ਅਫਸਰ ਅਖਤਰ ਸਲੀਮ ਅਤੇ ਬਲਾਕ ਅਫਸਰ ਬਲਵੀਰ ਸਿੰਘ ਅਤੇ ਸਰਕਾਰੀ ਅਧਿਆਪਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਅਤੇ ਦਾਖਲਾ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅਸੀਂ ਵੱਧ ਤੋਂ ਵੱਧ ਦਾਖਲਾ ਮੁਹਿੰਮ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਨਾ ਚਾਹੁੰਦੇ ਹਾਂ ਤੁਸੀਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਬਾਵੋ ਕਿਉਂਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ।

Tags:    

Similar News