ਮਾਤਾ ਚਿੰਤਪੁਰਨੀ ਜਾਣ ਵਾਲੇ ਭਗਤਾਂ ਦੀ ਨਹੀਂ ਹੋਵੇਗੀ ਖੱਜਲ ਖੁਆਰੀ

ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਾਤਾ ਚਿੰਤਪੁਰਨੀ ਦਾ ਸਾਲਾਨਾ ਮੇਲਾ ਸ਼ੁਰੂ ਹੋਣ ਜਾ ਰਿਹਾ ਏ, ਜਿਸ ਦੌਰਾਨ ਪੰਜਾਬ ਤੋਂ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੁਰਨੀ ਵਿਖੇ ਜਾਂਦੇ ਨੇ। ਇਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਨੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।

Update: 2024-07-19 13:54 GMT

ਹੁਸ਼ਿਆਰਪੁਰ : ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਾਤਾ ਚਿੰਤਪੁਰਨੀ ਦਾ ਸਾਲਾਨਾ ਮੇਲਾ ਸ਼ੁਰੂ ਹੋਣ ਜਾ ਰਿਹਾ ਏ, ਜਿਸ ਦੌਰਾਨ ਪੰਜਾਬ ਤੋਂ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੁਰਨੀ ਵਿਖੇ ਜਾਂਦੇ ਨੇ। ਇਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਨੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਡੀਸੀ ਅਤੇ ਐਸਐਸਪੀ ਸਮੇਤ ਹੋਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਨੇ।

ਮਾਤਾ ਚਿੰਤਪੁਰਨੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 5 ਤਰੀਕ ਨੂੰ ਨਰਾਤੇ ਸ਼ੁਰੂ ਹੋ ਰਹੇ ਨੇ, ਜਿਸ ਦੇ ਚਲਦਿਆਂ ਮਾਤਾ ਚਿੰਤਪੁਰਨੀ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਏ। ਪੰਜਾਬ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਮਾਤਾ ਚਿੰਤਪੁਰਨੀ ਜਾਂਦੇ ਨੇ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਆਦਮਪੁਰ ਤੋਂ ਚੌਹਾਲ ਤੱਕ ਸੜਕ ਨੂੰ 14 ਕਰੋੜ ਰੁਪਏ ਖ਼ਰਚ ਕੇ ਵਧੀਆ ਬਣਾਇਆ ਗਿਆ ਏ ਜੋ 8 ਸਾਲਾਂ ਤੋਂ ਪੈਂਡਿੰਗ ਪਈ ਸੀ। ਉਨ੍ਹਾਂ ਆਖਿਆ ਕਿ ਉਚ ਅਫ਼ਸਰਾਂ ਨਾਲ ਮੀਟਿੰਗ ਕਰਕੇ ਮੇਲੇ ਸਬੰਧੀ ਜ਼ਰੂਰੀ ਤਿਆਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਨੇ।

ਦੱਸ ਦਈਏ ਕਿ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਜਾਂਦੇ ਨੇ, ਜਿਨ੍ਹਾਂ ਦੇ ਲਈ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਤੌਰ ’ਤੇ ਲੰਗਰ ਲਗਾਏ ਜਾਂਦੇ ਨੇ। ਇਸ ਦੌਰਾਨ ਲੰਗਰ ਕਮੇਟੀ ਨਾਲ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ।

Tags:    

Similar News