ਬੂਥ ’ਤੇ ਡਿੰਪੀ ਢਿੱਲੋਂ ਤੇ ਅੰਮ੍ਰਿਤਾ ਵੜਿੰਗ ਆਹਮੋ ਸਾਹਮਣੇ!
ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋ ਰਹੀ ਜ਼ਿਮਨੀ ਚੋਣ ਦੇ ਚਲਦਿਆਂ ਸਾਰੇ ਉਮੀਦਵਾਰਾਂ ਵੱਲੋਂ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਏ। ਜਿੱਥੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਲੋਕਾਂ ਦਾ ਭਰੋਸਾ ਲਗਾਤਾਰ ਜਾਰੀ ਰਹਿਣ ਦੀ ਉਮੀਦ ਜਤਾਈ, ਉਥੇ ਹੀ ਆਪ ਦੇ ਉਮੀਦਵਾਰ ਡਿੰਪੀ ਢਿੱਲੋਂ ਇਸ ਵਾਰ ਵੱਡੇ ਬਦਲ ਦੀ ਆਸ ਪ੍ਰਗਟਾਈ।;
ਗਿੱਦੜਬਾਹਾ : ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋ ਰਹੀ ਜ਼ਿਮਨੀ ਚੋਣ ਦੇ ਚਲਦਿਆਂ ਸਾਰੇ ਉਮੀਦਵਾਰਾਂ ਵੱਲੋਂ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਏ। ਜਿੱਥੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਲੋਕਾਂ ਦਾ ਭਰੋਸਾ ਲਗਾਤਾਰ ਜਾਰੀ ਰਹਿਣ ਦੀ ਉਮੀਦ ਜਤਾਈ, ਉਥੇ ਹੀ ਆਪ ਦੇ ਉਮੀਦਵਾਰ ਡਿੰਪੀ ਢਿੱਲੋਂ ਇਸ ਵਾਰ ਵੱਡੇ ਬਦਲ ਦੀ ਆਸ ਪ੍ਰਗਟਾਈ।
ਗਿੱਦੜਬਾਹਾ ਸੀਟ ਨੂੰ ਪੰਜਾਬ ਦੀ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਏ, ਜਿੱਥੇ ਸਾਰੇ ਉਮੀਦਵਾਰਾਂ ਵਿਚਾਲੇ ਮੁਕਾਬਲਾ ਕਾਫ਼ੀ ਸਖ਼ਤ ਮੰਨਿਆ ਜਾ ਰਿਹਾ ਏ। ਇਸੇ ਦੌਰਾਨ ਜਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਇਕ ਬੂਥ ’ਤੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ ਤਾਂ ਉਨ੍ਹਾਂ ਦਾ ਟਾਕਰਾ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਨਾਲ ਹੋਇਆ। ਜਿੱਥੇ ਦੋਵਾਂ ਨੇ ਇਕ ਦੂਜੇ ਨਾਲ ਫਤਿਹ ਸਾਂਝੀ ਕੀਤੀ।
ਇਸ ਦੌਰਾਨ ਜਿੱਥੇ ਡਿੰਪੀ ਢਿੱਲੋਂ ਨੇ ਅੰਮ੍ਰਿਤਾ ਵੜਿੰਗ ਨੂੰ ਬੈਸਟ ਆਫ਼ ਲੱਕ ਆਖਿਆ, ਉਥੇ ਹੀ ਉਨ੍ਹਾਂ ਇਹ ਵੀ ਆਖਿਆ ਕਿ ਮੈਡਮ ਤੁਸੀਂ ਕਾਫ਼ੀ ਥੱਕੇ ਥੱਕੇ ਲੱਗ ਰਹੇ ਓ,, ਤਾਂ ਇਸ ’ਤੇ ਅੰਮ੍ਰਿਤਾ ਵੜਿੰਗ ਨੇ ਆਖਿਆ ਕਿ ਚੋਣ ਮੁਹਿੰਮ ਹੀ ਅਜਿਹੀ ਸੀ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪੂਰਾ ਯਕੀਨ ਐ ਕਿ ਗਿੱਦੜਬਾਹਾ ਦੇ ਲੋਕ ਸਾਡੇ ਵੱਲੋਂ ਕਰਵਾਏ ਵਿਕਾਸ ਕਾਰਜਾਂ ’ਤੇ ਮੋਹਰ ਲਗਾਉਣਗੇ।
ਇਸੇ ਤਰ੍ਹਾਂ ਜਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਸ ਵਾਰ ਗਿੱਦੜਬਾਹਾ ਵਿਚ ਵੱਡਾ ਬਦਲਾਅ ਹੋਵੇਗਾ, ਲੋਕ ਇਸ ਵਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਭੁਗਤਣਗੇ ਕਿਉਂਕਿ ਸਰਕਾਰ ਦੇ ਹਾਲੇ ਢਾਈ ਸਾਲ ਬਾਕੀ ਪਏ ਨੇ। ਆਪ ਦਾ ਉਮੀਦਵਾਰ ਹੀ ਗਿੱਦੜਬਾਹਾ ਹਲਕੇ ਦਾ ਵਿਕਾਸ ਕਰਵਾ ਸਕਦਾ ਏ। ਉਨ੍ਹਾਂ ਇਹ ਵੀ ਆਖਿਆ ਕਿ ਕੋਈ ਸਖ਼ਤ ਮੁਕਾਬਲਾ ਨਹੀਂ, ਨਤੀਜੇ ਤੋਂ ਬਾਅਦ ਸਾਰੀ ਤਸਵੀਰ ਸਾਫ਼ ਹੋ ਜਾਵੇਗੀ।
ਦੱਸ ਦਈਏ ਕਿ ਇਸ ਹਲਕੇ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਚੋਣ ਮੈਦਾਨ ਵਿਚ ਡਟੇ ਹੋਏ ਨੇ, ਉਨ੍ਹਾਂ ਨੂੰ ਵੀ ਇਸ ਵਾਰ ਗਿੱਦੜਬਾਹਾ ਹਲਕੇ ਤੋਂ ਬਹੁਤ ਸਾਰੀਆਂ ਉਮੀਦਾਂ ਦਿਖਾਈ ਦੇ ਰਹੀਆਂ ਪਰ ਜਿੱਤ ਕਿਸ ਉਮੀਦਵਾਰ ਦੀ ਹੋਵੇਗੀ,, ਇਹ ਤਾਂ 23 ਨਵੰਬਰ ਨੂੰ ਚੋਣ ਨਤੀਜੇ ਤੋਂ ਬਾਅਦ ਹੀ ਪਤਾ ਚੱਲੇਗਾ।