ਪੰਜਾਬ 'ਚ ਅੱਜ ਵੀ ਡਾਕਟਰਾਂ ਦੀ ਹੜਤਾਲ

ਸਰਕਾਰੀ ਹਸਪਤਾਲਾਂ 'ਚ OPD ਬੰਦ, ਐਮਰਜੈਂਸੀ ਸੇਵਾਵਾਂ ਚੱਲ ਰਹੀਆਂ

Update: 2024-08-16 04:43 GMT

ਚੰਡੀਗੜ੍ਹ : ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਬਲਾਤਕਾਰ ਦਾ ਸੇਕ ਹੁਣ ਪੰਜਾਬ ਵਿਚ ਵੀ ਪੁੱਜ ਚੁੱਕਾ ਹੈ। ਅਸਲ ਵਿਚ ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਬਲਾਤਕਾਰ-ਕਤਲ ਦੇ ਵਿਰੋਧ 'ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ।

ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਹੈ। ਇਸ ਵਿੱਚ ਪੰਜ ਹਜ਼ਾਰ ਤੋਂ ਵੱਧ ਤੈਨਾਤ ਹਨ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਹੈ। ਹਸਪਤਾਲਾਂ ਵਿੱਚ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੋਮਵਾਰ ਤੋਂ ਹਸਪਤਾਲਾਂ 'ਚ ਕੰਮ ਨਿਯਮਤ ਹੋ ਜਾਵੇਗਾ।

ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ।

ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਬਲਾਤਕਾਰ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ 'ਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

Tags:    

Similar News