ਬਠਿੰਡਾ 'ਚ ਨਸ਼ਾ ਤਸਕਰਾਂ ਨੇ ਸਾਬਕਾ ਫੌਜੀ ਦੀਆਂ ਤੋੜੀਆਂ ਦੋਨੋ ਲੱਤਾਂ
ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੋਈ ਹੈ ਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਬੀਤੀ ਦਿਨੀ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿੱਚ ਨਸ਼ਾ ਤਸਕਰਾਂ ਵਲੋਂ ਇਕ ਸਾਬਕਾ ਫੌਜੀ ਨੂੰ ਬੁਰੀ ਤਰਾਂ ਕੁੱਟਿਆ ਗਿਆ ਅਤੇ ਫੌਜੀ ਦੀਆਂ ਦੋਨੋਂ ਲੱਤਾਂ ਤੋੜ ਦਿੱਤੀਆਂ ਗਈਆਂ ਸੀ।
ਬਠਿੰਡਾ : ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੋਈ ਹੈ ਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਬੀਤੀ ਦਿਨੀ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿੱਚ ਨਸ਼ਾ ਤਸਕਰਾਂ ਵਲੋਂ ਇਕ ਸਾਬਕਾ ਫੌਜੀ ਨੂੰ ਬੁਰੀ ਤਰਾਂ ਕੁੱਟਿਆ ਗਿਆ ਅਤੇ ਫੌਜੀ ਦੀਆਂ ਦੋਨੋਂ ਲੱਤਾਂ ਤੋੜ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਫੌਜੀ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਉਸ ਦਾ ਹਾਲ ਚਾਲ ਪੁੱਛਣ ਲਈ ਵਿਧਾਇਕ ਪ੍ਰਗਟ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ। ਜਿਥੇ ਉਹਨਾਂ ਨੇ ਸਾਬਕਾ ਫੋਜੀ ਰਣਬੀਰ ਸਿੰਘ ਨਾਲ ਗੱਲਬਾਤ ਕੀਤੀ ਤੇ ਉਸ ਨੂੰ ਤਸੱਲੀ ਦਿੱਤੀ ਕਿ ਕਾਂਗਰਸ ਪਾਰਟੀ ਉਹਨਾਂ ਦੇ ਨਾਲ ਖੜ੍ਹੀ ਹੈ।
ਇਸ ਮੌਕੇ ਵਿਧਾਇਕ ਪ੍ਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦਾ ਹਾਲ ਬਹੁਤ ਮਾੜਾ ਹੈ। ਹਰ ਰੋਜ਼ ਵਾਰਦਾਤਾਂ ਤੇ ਵਾਰਦਾਤਾਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਇੰਨੀ ਹਿੰਮਤ ਵੱਧ ਗਈ ਕਿ ਦੇਸ਼ ਦੀ ਰਾਖੀ ਕਰਨ ਵਾਲਾ ਫੌਜੀ ਜੋ ਪਿੰਡ ਦੇ ਵਿੱਚ ਨੌਜਵਾਨਾਂ ਲਈ ਚੰਗਾ ਕੰਮ ਕਰ ਰਿਹਾ ਹੈ ਅਤੇ ਨਸ਼ਿਆਂ ਤੋਂ ਦੂਰ ਕਰ ਰਿਹਾ ਸੀ। ਉਸ ਉਪਰ ਹਮਲਾ ਕਰ ਕੇ ਉਸ ਦੀਆਂ ਦੋਨੇ ਲੱਤਾਂ ਤੋੜ ਦਿੱਤੀਆਂ ਗਈਆਂ ਜੋ ਬਹੁਤ ਹੀ ਮੰਦਭਾਗਾ ਹੈ।
ਉਹਨਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਹੋ ਜਿਹੇ ਲੋਕਾਂ ਦੇ ਉੱਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਜੋ ਕੇ ਇਕ ਮਿਸਾਲ ਹੋਣੀ ਚਾਹੀਦੀ ਹੈ। ਪੰਜਾਬ ਵਿੱਚ ਨਸ਼ਾ ਇਸ ਤਰ੍ਹਾਂ ਖਤਮ ਨਹੀਂ ਹੋ ਸਕਦਾ ਕਿਉਂਕਿ ਨੌਜਵਾਨ ਪੀੜੀ ਨੂੰ ਰੁਜ਼ਗਾਰ ਦੀ ਸਖ਼ਤ ਜਰੂਰਤ ਹੈ। ਉਹਨਾਂ ਲਈ ਸਰਕਾਰ ਰੋਜ਼ਗਾਰ ਦਾ ਪ੍ਰਬੰਧ ਕਰੇ। ਗਰਾਊਂਡਾਂ ਦਾ ਪ੍ਰਬੰਧ ਕਰੇ। ਤਾਂ ਜੋ ਨੌਜਵਾਨਾਂ ਨੂੰ ਹੌਲੀ ਹੌਲੀ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਤੇ ਰੋਜ਼ਗਾਰ ਵੱਲ ਲਿਆਂਦਾ ਜਾ ਸਕੇ।