ਪੰਚਾਇਤੀ ਚੋਣਾਂ ਦੌਰਾਨ ਪਿੰਡ ਸਤੌਜ ਪੁੱਜੇ ਸੀਐਮ ਮਾਨ, ਸਰਬਸੰਮਤੀ ਦੀ ਕੀਤੀ ਅਪੀਲ
ਪੰਜਾਬ ਵਿਚ ਪੰਚਾਇਤੀ ਚੋਣਾਂ ਨੂੁੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਏ, ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਪਿੰਡ ਵਿਚ ਸਰਬਸੰਮਤੀ ਦੇ ਬਣ ਰਹੇ ਮਾਹੌਲ ’ਤੇ ਖ਼ੁਸ਼ੀ ਪ੍ਰਗਟਾਈ।
ਸੰਗਰੂਰ : ਪੰਜਾਬ ਵਿਚ ਪੰਚਾਇਤੀ ਚੋਣਾਂ ਨੂੁੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਏ, ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਪਿੰਡ ਵਿਚ ਸਰਬਸੰਮਤੀ ਦੇ ਬਣ ਰਹੇ ਮਾਹੌਲ ’ਤੇ ਖ਼ੁਸ਼ੀ ਪ੍ਰਗਟਾਈ।
ਪਿੰਡ ਵਾਸੀਆਂ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਅਪੀਲ ਐ ਕਿ ਚੰਗੇ ਬੰਦਿਆਂ ਨੂੰ ਸਰਪੰਚ ਚੁਣੋ, ਜੇਕਰ ਹੋ ਸਕੇ ਤਾਂ ਸਰਬਸੰਮਤੀ ਕਰੋ ਤਾਂ ਜੋ ਪਿੰਡ ਦਾ ਵਿਕਾਸ ਵਧੀਆ ਤਰੀਕੇ ਨਾਲ ਹੋ ਸਕੇ। ਉਨ੍ਹਾਂ ਆਖਿਆ ਕਿ ਪੰਚਾਇਤੀ ਚੋਣਾਂ ਲੋਕਤੰਤਰ ਦੀ ਨੀਂਹ ਹੁੰਦੀਆਂ ਨੇ, ਜੇਕਰ ਨੀਂਹ ਮਜ਼ਬੂਤ ਹੋਵੇਗੀ ਤਾਂ ਇਮਾਰਤ ਵੀ ਮਜ਼ਬੂਤ ਬਣੇਗੀ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੀ ਸਰਪੰਚੀ ਇਸ ਵਾਰ ਜਨਰਲ ਵਰਗ ਵਾਸਤੇ ਰਾਖਵੀਂ ਐ। ਪਿੰਡ ਵਿਚ ਮੌਜੂਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਬਸੰਮਤੀ ਵਾਲਾ ਮਾਹੌਲ ਬਣ ਰਿਹਾ ਏ, ਜਿਸ ਨੂੰ ਲੈ ਕੇ ਦੋ ਵਾਰ ਪਿੰਡ ਵਿਚ ਇਕੱਠ ਹੋ ਚੁੱਕਿਆ ਏ। ਇਸ ਤੋਂ ਪਹਿਲਾਂ ਪਿੰਡ ਸਤੌਜ ਵਿਚ ਲੰਬੇ ਸਮੇਂ ਤੋਂ ਕਦੇ ਵੀ ਸਰਬਸੰਮਤੀ ਨਾਲ ਪੰਚਾਇਤ ਨਹੀਂ ਬਣੀ।