Faridkot Lok Sabha Election Result 2024 :ਦੋ ਕਲਾਕਾਰ ਬਣਨਗੇ ਇਕ-ਦੂਜੇ ਲਈ ਚੈਲਿੰਜ, ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸ ਅੱਗੇ
ਦੋ ਮਸ਼ਹੂਰ ਪੰਜਾਬੀ ਗਾਇਕਾਂ ਦੇ ਆਉਣ ਨਾਲ ਇਸ ਸੀਟ ਦੀ ਲੜਾਈ ਵੀ ਰੋਚਕ ਹੋ ਗਈ ਹੈ। ਭਾਜਪਾ ਨੇ ਦਿੱਲੀ ਤੋਂ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਮੈਦਾਨ ਵਿਚ ਉਤਾਰਿਆ ਹੈ, ਜਦੋਂਕਿ ਭਗਵੰਤ ਮਾਨ ਦੇ ਦੋਸਤ ਕਰਮਜੀਤ ਅਨਮੋਲ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਹਨ। ਕਾਂਗਰਸ ਤੋਂ ਅਮਰਜੀਤ ਕੌਰ ਸਾਹੋਕੇ ਦੂਜੀ ਵਾਰ ਚੋਣ ਲੜ ਰਹੇ ਹਨ ਤੇ ਅਕਾਲੀ ਦਲ ਦੇ ਰਾਜਵਿੰਦਰ ਸਿੰਘ ਪਹਿਲੀ ਵਾਰ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਕਿਸਮਤ ਅਜ਼ਮਾ ਰਹੇ ਹਨ।
ਫ਼ਰੀਦਕੋਟ : ਦੋ ਮਸ਼ਹੂਰ ਪੰਜਾਬੀ ਗਾਇਕਾਂ ਦੇ ਆਉਣ ਨਾਲ ਇਸ ਸੀਟ ਦੀ ਲੜਾਈ ਵੀ ਰੋਚਕ ਹੋ ਗਈ ਹੈ। ਭਾਜਪਾ ਨੇ ਦਿੱਲੀ ਤੋਂ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਮੈਦਾਨ ਵਿਚ ਉਤਾਰਿਆ ਹੈ, ਜਦੋਂਕਿ ਭਗਵੰਤ ਮਾਨ ਦੇ ਦੋਸਤ ਕਰਮਜੀਤ ਅਨਮੋਲ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਹਨ। ਕਾਂਗਰਸ ਤੋਂ ਅਮਰਜੀਤ ਕੌਰ ਸਾਹੋਕੇ ਦੂਜੀ ਵਾਰ ਚੋਣ ਲੜ ਰਹੇ ਹਨ ਤੇ ਅਕਾਲੀ ਦਲ ਦੇ ਰਾਜਵਿੰਦਰ ਸਿੰਘ ਪਹਿਲੀ ਵਾਰ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਕਿਸਮਤ ਅਜ਼ਮਾ ਰਹੇ ਹਨ।
ਫਰੀਦਕੋਟ ਲੋਕ ਸਭਾ ਸੀਟ 'ਤੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ ਦੁਪਹਿਰ 1 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।ਇਸ ਸੀਟ ਅਧੀਨ ਫਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿਹਾਂਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ।
ਵੋਟਾਂ ਦੀ ਗਿਣਤੀ ਲਈ ਫਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ 300 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਇੱਥੋਂ ਮੁੱਖ ਮੁਕਾਬਲਾ ‘ਆਪ’ ਉਮੀਦਵਾਰ ਕਰਮਜੀਤ ਅਨਮੋਲ, ਭਾਜਪਾ ਉਮੀਦਵਾਰ ਹੰਸਰਾਜ ਹੰਸ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵਿਚਕਾਰ ਹੈ। ਇਸ ਤੋਂ ਇਲਾਵਾ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 64 ਫੀਸਦੀ ਵੋਟਿੰਗ ਹੋਈ।
ਅਪਡੇਟ
ਸਰਬਜੀਤ ਸਿੰਘ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ
ਫਰੀਦਕੋਟ ਲੋਕ ਸਭਾ ਸੀਟ ਤੋਂ ਸਰਬਜੀਤ ਸਿੰਘ ਲਗਾਤਾਰ ਅੱਗੇ ਚੱਲ ਰਹੇ ਹਨ।
ਸਰਬਜੀਤ ਸਿੰਘ ਖਾਲਸਾ - 58870 ਕਰਮਜੀਤ ਸਿੰਘ ਅਨਮੋਲ - 38165 ਰਾਜਵਿੰਦਰ ਸਿੰਘ ਧਰਮਕੋਟ - 26658 ਅਮਰਜੀਤ ਕੌਰ ਸਾਹੋਕੇ - 26321 ਹੰਸ ਰਾਜ ਹੰਸ - 14473
ਸਰਬਜੀਤ ਸਿੰਘ ਖਾਲਸਾ 20705 ਵੋਟਾਂ ਨਾਲ ਅੱਗੇ