ਕਿਸਾਨ ਨੇ ਖੇਤ 'ਚ ਪਰਾਲੀ ਨੂੰ ਲਗਾਈ ਅੱਗ, ਮੌਕੇ 'ਤੇ ਪਹੁੰਚਿਆ ਪ੍ਰਸ਼ਾਸਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਇਸੇ ਕਾਰਨ ਸਖਤੀ ਕੀਤੀ ਜਾ ਰਹੀ ਹੈ,

Update: 2024-10-10 13:32 GMT

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਇਸੇ ਕਾਰਨ ਸਖਤੀ ਕੀਤੀ ਜਾ ਰਹੀ ਹੈ, ਅੰਮ੍ਰਿਤਸਰ 'ਚ ਇਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ, ਜਿਸ 'ਤੇ ਕਾਰਵਾਈ ਕਰਨ ਲਈ ਅੱਜ ਡੀ.ਪੀ.ਓ ਅਜਨਾਲਾ, ਡੀ.ਐੱਸ.ਪੀ. ਨੇ ਮੌਕੇ 'ਤੇ ਪਹੁੰਚ ਕੇ ਕਿਸਾਨ ਨੂੰ ਭਵਿੱਖ 'ਚ ਪਰਾਲੀ ਨੂੰ ਅੱਗ ਲਗਾਉਣ 'ਤੇ ਤਾੜਨਾ ਕੀਤੀ ਅਤੇ ਕਿਹਾ ਕਿ ਜੇਕਰ ਅੱਗੇ ਤੋਂ ਪਰਾਲੀ ਨੂੰ ਅੱਗ ਲਗਾਈ ਤਾਂ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡੀਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਸੈਮੀਨਾਰ ਲਗਾਏ ਜਾਂਦੇ ਹਨ ਤੇ ਕਿਸਾਨਾਂ ਨੂੰ ਇਸ ਦੇ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ ਪਰ ਫਿਰ ਵੀ ਕਈ ਜਗ੍ਹਾ ਤੇ ਵੇਖਿਆ ਜਾ ਰਿਹਾ ਹੈ ਕਿ ਕਿਸਾਨ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਪਰਾਲੀ ਨੂੰ ਅੱਗ ਲਗਾ ਰਹੇ ਹਨ। ਉਹਨਾਂ ਕਿਹਾ ਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਉਹਨਾਂ ਕਿਹਾ ਕਿ ਸਾਡੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਈ ਵਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਗਿਆ ਹੈ ਪਰ ਕਿਸਾਨ ਬਾਜ ਨਹੀਂ ਆ ਰਹੇ ਜਿਸਦੇ ਚਲਦੇ ਆਏ ਸਾਨੂੰ ਸੂਚਨਾ ਮਿਲੀ ਸੀ ਕਿ ਅਜਨਾਲਾ ਦੇ ਨੇੜੇ ਇੱਕ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾਈ ਹੈ, ਅਸੀਂ ਬੀਡੀਪੀਓ ਅਤੇ ਪਟਵਾਰੀ ਨੂੰ ਨਾਲ ਲੈ ਕੇ ਮੌਕੇ ਤੇ ਪੁੱਜੇ ਹਾਂ ਤੇ ਉਹਨਾਂ ਵੱਲੋਂ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ। ਜਿਸ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾਈ ਸੀ ਉਸ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ। ਜੇਕਰ ਕਿਸਾਨ ਜੁਰਮਾਨਾ ਨਹੀਂ ਅਦਾ ਕਰਦਾ ਤੇ ਉਹਦੇ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।

ਇਸ ਮੌਕੇ ਬੀਡੀਪੀਓ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਿਦਾਇਤਾਂ ਦੇ ਮੁਤਾਬਕ ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਆਪਣੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਉਹ ਪਰਾਲੀ ਨੂੰ ਖੇਤਾਂ ਦੇ ਵਿੱਚ ਹੀ ਨਸ਼ਟ ਕੀਤਾ ਜਾਵੇ। ਸਾਨੂੰ ਅੱਜ ਸੂਚਨਾ ਮਿਲੀ ਸੀ ਤੇ ਅਸੀਂ ਮੌਕੇ ਤੇ ਪੁੱਜੇ ਹਾਂ ਤੇ ਕਿਸਾਨ ਨੂੰ ਵੀ ਬੁਲਾਇਆ ਗਿਆ ਪਰ ਕਿਸਾਨ ਦਾ ਕਹਿਣਾ ਹੈ ਕਿ ਉਸ ਦੇ ਜਿਹੜੇ ਕਾਮੇ ਹਨ ਉਹਨਾਂ ਵੱਲੋਂ ਇਸ ਨੂੰ ਅੱਗ ਲਗਾਈ ਗਈ ਹੈ ਪਰ ਫਿਰ ਵੀ ਅਸੀਂ ਜੋ ਬਣਦੀ ਕਾਰਵਾਈ ਹੈ ਤੇ ਜੋ ਜੁਰਮਾਨਾ ਹੈ ਉਹ ਕੀਤਾ ਹੈ ਪਰ ਜੇਕਰ ਫਿਰ ਵੀ ਕਿਸਾਨ ਨਹੀਂ ਹਟਦਾ ਤੇ ਉਹਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਜਾਵੇਗੀ।

ਇਸ ਮੌਕੇ ਤੇ ਸਾਨੂੰ ਕਿਸਾਨ ਨੇ ਕਿਹਾ ਹੈ ਕਿ ਉਹ ਅੱਜ ਤੋਂ ਬਾਅਦ ਆਪਣੇ ਖੇਤਾਂ ਚ ਅੱਗ ਨਹੀਂ ਲਗਾਵੇਗਾ ਉਹਨਾਂ ਕਿਹਾ ਕਿ ਜੋ ਵੀ ਸਰਕਾਰ ਦੀਆਂ ਹਦਾਇਤਾਂ ਹਨ ਪੋਲਊਸ਼ਨ ਬੋਰਡ ਦੀਆਂ ਹਦਾਇਤਾਂ ਹਨ ਉਸ ਹਿਸਾਬ ਨਾਲ ਪਹਿਲਾਂ ਜੁਰਮਾਨਾ ਕੀਤਾ ਜਾਂਦਾ ਹੈ ਫਿਰ ਦੂਸਰੀ ਵਾਰ ਫਿਰ ਅੱਗ ਲੱਗਦੀ ਹੈ ਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਜਾਂ ਐਫ ਆਈਆਰ ਤੇ ਜਾ ਰੈਡ ਨੋਟਿਸ ਜਾਰੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਮੀਡੀਆ ਰਾਹੀਂ ਵੀ ਅਪੀਲ ਕਰਦੇ ਹਾਂ ਕਿ ਕੋਈ ਵੀ ਕਿਸਾਨ ਆਪਣੀ ਪਰਾਲੀ ਨੂੰ ਅੱਗ ਨਾ ਲਗਾਵੇ ਇਸ ਨੂੰ ਆਪਣੇ ਖੇਤਾਂ ਦੇ ਵਿੱਚ ਇਹ ਨਸ਼ਟ ਕੀਤਾ ਜਾਵੇ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਕਰਨ ਤੋਂ ਬਚਾਇਆ ਜਾ ਸਕੇ।

Tags:    

Similar News