ਕਿਸਾਨਾਂ ਨੇ ਚੁੱਕਿਆ ਪੰਜਾਬ 'ਚ ਨਸ਼ਾ ਖ਼ਤਮ ਕਰਨ ਦਾ ਬੀੜਾ!

ਪੰਜਾਬ ਦੇ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਵੱਖ-ਵੱਖ ਤਰੀਕੇ ਦੀਆਂ ਪ੍ਰਕਿਰਿਆਵਾਂ ਆਰੰਭ ਦੀ ਪੰਜਾਬ ਦੀ ਸਰਕਾਰ ਨਜ਼ਰ ਆਉਂਦੀ ਹੈ। ਪੰਜਾਬ ਦੀ ਸਰਕਾਰ ਦੇ ਵੱਲੋਂ ਵੱਡੇ ਪੱਧਰ ਦੇ ਉੱਪਰ ਪੰਜਾਬ ਦੇ ਵਿੱਚ ਨਸ਼ਾ ਤਸਕਰਾਂ ਦੇ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ।

Update: 2025-04-16 11:39 GMT

ਚੰਡੀਗੜ੍ਹ,(ਸੁਖਵੀਰ ਸਿੰਘ ਸ਼ੇਰਗਿੱਲ): ਪੰਜਾਬ ਦੇ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਵੱਖ-ਵੱਖ ਤਰੀਕੇ ਦੀਆਂ ਪ੍ਰਕਿਰਿਆਵਾਂ ਆਰੰਭ ਦੀ ਪੰਜਾਬ ਦੀ ਸਰਕਾਰ ਨਜ਼ਰ ਆਉਂਦੀ ਹੈ। ਪੰਜਾਬ ਦੀ ਸਰਕਾਰ ਦੇ ਵੱਲੋਂ ਵੱਡੇ ਪੱਧਰ ਦੇ ਉੱਪਰ ਪੰਜਾਬ ਦੇ ਵਿੱਚ ਨਸ਼ਾ ਤਸਕਰਾਂ ਦੇ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ। ਤੁਹਾਨੂੰ ਯਾਦ ਹੋਵੇਗਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਨਾਂ ਦੇ ਵੱਲੋਂ ਨਸ਼ੇ ਦੇ ਖਾਤਮੇ ਦੇ ਲਈ ਕਮੇਟੀਆਂ ਬਣਾਈਆਂ ਜਾਣ ਤੇ ਇਹਨਾਂ ਕਮੇਟੀਆਂ ਦੇ ਵਿੱਚ ਕਾਰਵਾਈਆਂ ਕੀਤੀਆਂ ਜਾਣਗੀਆਂ।


ਇਹਨਾਂ ਦੀਆਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਉੱਪਰ ਪਰ ਮਾਲਵਾ ਖੇਤਰ ਦੇ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੋਰਾਂ ਦੇ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੇ ਵੱਲੋਂ ਇਹਨਾਂ ਬਣਾਈਆਂ ਗਈਆਂ ਕਮੇਟੀਆਂ ਦੀ ਸ਼ਿਕਾਇਤ ਦੇ ਉੱਪਰ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਗਏ ਨੇ। ਉਹਨਾਂ ਦੇ ਵੱਲੋਂ ਕਿਹਾ ਗਿਆ ਕਿ ਤਸਕਰਾਂ ਦੇ ਉੱਪਰ ਕਾਰਵਾਈ ਕਰਨ ਦੀ ਬਜਾਏ ਪੰਜਾਬ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸ਼ਿਕਾਇਤ ਕਰਤਾਵਾਂ ਦੇ ਉੱਪਰ ਹੀ ਕਾਰਵਾਈਆਂ ਆਰੰਭ ਦਿੱਤੀਆਂ ਗਈਆਂ ਨੇ।


ਨਾਲ ਦੀ ਨਾਲ ਉਨਾਂ ਨੇ ਵੱਡੇ ਪੱਧਰ ਦੇ ਉੱਪਰ ਪੰਜਾਬ ਸਰਕਾਰ ਦੀ ਨਿਖੇਦੀ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਵੱਲੋਂ ਹੁਣ ਇਸ ਮਸਲੇ ਦੇ ਉੱਪਰ ਉਨਾਂ ਤਮਾਮ ਪੀੜਿਤ ਲੋਕਾਂ ਦੇ ਹੱਕ ਦੇ ਵਿੱਚ ਖੜਿਆ ਜਾਵੇਗਾ ਤੇ ਉਨਾਂ ਤਮਾਮ ਲੋਕਾਂ ਨੂੰ ਇਨਸਾਫ ਦਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਬਿਲਕੁਲ ਇੱਕਜੁੱਟ ਨੇ।

ਤੁਹਾਨੂੰ ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਹੋਰਾਂ ਦੇ ਵੱਲੋਂ ਕੁਝ ਸਮਾਂ ਪਹਿਲਾਂ ਹੀ ਆਪਣਾ ਮਰਨ ਵਰਤ ਤੋੜਿਆ ਗਿਆ। ਉਨਾਂ ਦੇ ਵੱਲੋਂ ਲੰਬੇ ਸਮੇਂ ਤੋਂ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਦੇ ਉੱਪਰ ਆਪਣੇ ਇਸ ਮਰਨ ਵਰਤ ਨੂੰ ਸ਼ੁਰੂ ਕੀਤਾ ਗਿਆ ਸੀ। ਸਰਕਾਰ ਦੇ ਨਾਲ ਬਹੁਤ ਸਾਰੀਆਂ ਮੀਟਿੰਗਾਂ ਤੋਂ ਬਾਅਦ ਚਰਚਾਵਾਂ ਤੋਂ ਬਾਅਦ ਵੀ ਉਨਾਂ ਦੀਆਂ ਰੱਖੀਆਂ ਗਈਆਂ ਮੰਗਾਂ ਸਿਰੇ ਚੜ੍ਦੀਆਂ ਦਿਖਾਈ ਨਹੀਂ ਦਿੱਤੀਆਂ ਜਿਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਹੋਰਾਂ ਦੇ ਵੱਲੋਂ ਆਪਣਾ ਮਰਨ ਵਰਤ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ।


ਸੋ ਹੁਣ ਜਗਜੀਤ ਸਿੰਘ ਡੱਲੇਵਾਲ ਹੋਰਾਂ ਦੇ ਵੱਲੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਪੰਜਾਬ ਦੇ ਵਿੱਚ ਉਹਨਾਂ ਪੀੜਿਤ ਲੋਕਾਂ ਦੇ ਹੱਕ ਦੇ ਵਿੱਚ ਆਉਣ ਦੀ ਗੱਲ ਤਾਂ ਕਰ ਦਿੱਤੀ ਗਈ ਹੈ ਪਰ ਇਸ ਕੀਤੀ ਗਈ ਗੱਲ ਦੇ ਉੱਪਰ ਕਿਸ ਤਰੀਕੇ ਦੇ ਨਾਲ ਕਾਰਵਾਈਆਂ ਕੀਤੀਆਂ ਜਾਣਗੀਆਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਜਾਂ ਫਿਰ ਇਹ ਵੀ ਵੱਡਾ ਸਵਾਲ ਹੈ ਕਿ ਕਿਤੇ ਸਰਕਾਰ ਦੇ ਨਾਲ ਇਸ ਵਿਸ਼ੇ ਦੇ ਉੱਪਰ ਜੂਝਦਿਆਂ ਉਹਨਾਂ ਨੂੰ ਦੁਬਾਰਾ ਕੋਈ ਮਰਨ ਵਰਤ ਨਾ ਰੱਖਣਾ ਪੈ ਜਾਏ।

Tags:    

Similar News