ਫਾਜ਼ਿਲਕਾ ਪੁਲਿਸ ਨੇ 2 ਹੋਰ ਨਸ਼ਾ ਤਸਕਰਾਂ ਦੇ ਘਰ ਢਾਹੇ

ਫਾਜ਼ਿਲਕਾ ਪੁਲਸ ਵੱਲੋਂ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹੁਣ ਦੀ ਕਾਰ

Update: 2025-06-18 13:38 GMT

ਫਾਜ਼ਿਲਕਾ : ਫਾਜ਼ਿਲਕਾ ਪੁਲਸ ਵੱਲੋਂ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਪੁਲਿਸ ਮੁਤਾਬਕ ਇਹ ਦੋਵੇਂ ਪਤੀ-ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ,, ਇਸ ਤੋਂ ਇਲਾਵਾ ਇਨ੍ਹਾਂ ਨੇ ਪੰਚਾਇਤੀ ਜਗ੍ਹਾ ’ਤੇ ਨਾਜਾਇਜ਼ ਉਸਾਰੀ ਵੀ ਕੀਤੀ ਹੋਈ ਸੀ।

Full View

ਸਿਵਲ ਪ੍ਰਸ਼ਾਸਨ ਵੱਲੋਂ ਪੁਲਿਸ ਸੁਰੱਖਿਆ ਸਬੰਧੀ ਦਰਖ਼ਾਸਤ ਮਿਲਣ ’ਤੇ ਫਾਜ਼ਿਲਕਾ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਇਨ੍ਹਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ। ਐਸਐਸਪੀ ਫਾਜ਼ਿਲਕਾ ਨੇ ਆਖਿਆ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਕੋਈ ਵਿਅਕਤੀ ਨਸ਼ਾ ਵੇਚਣ ਦੇ ਧੰਦੇ ਵਿਚ ਸ਼ਾਮਲ ਹੋਵੇਗਾ, ਉਸਦਾ ਇਹੀ ਹਸ਼ਰ ਹੋਵੇਗਾ।

Tags:    

Similar News