ਫਾਜ਼ਿਲਕਾ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ

ਥਾਣਾ ਸਦਰ ਜਲਾਲਾਬਾਦ ਨੂੰ ਉਸ ਸਮੇ ਇਕ ਵੱਡੀ ਕਾਮਯਾਬੀ ਮਿਲੀ, ਜਦੋ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁੱਲ ਨਹਿਰ ਬਸਤੀ ਸਰੂਪ ਦਾਸ ਫਾਜ਼ਿਲਕਾ ਫਿਰੋਜਪੁਰ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਮੁੱਖ ਅਫਸਰ ਥਾਣਾ ਨੂੰ ਇਤਲਾਹ ਦਿੱਤੀ ਕਿ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਹੈਰੋਇਨ ਵੇਚਣ ਦਾ ਆਦੀ ਹੈ, ਜਿਸਨੇ ਟਾਹਲੀ ਵਾਲਾ ਅਤੇ ਚੱਕ ਬਜੀਦਾ ਦੇ ਏਰੀਆ ਵਿਚ ਪਾਕਿਸਤਾਨ ..;

Update: 2025-01-20 13:31 GMT

ਫਾਜ਼ਿਲਕਾ : ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰ੍ਹਾਂ ਦੇ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਸ੍ਰੀ ਜਤਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਜੀ ਦੀ ਅਗਵਾਈ ਹੇਠ ਐਸ.ਆਈ ਅਮਰਜੀਤ ਕੌਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਨੂੰ ਉਸ ਸਮੇ ਇਕ ਵੱਡੀ ਕਾਮਯਾਬੀ ਮਿਲੀ, ਜਦੋ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁੱਲ ਨਹਿਰ ਬਸਤੀ ਸਰੂਪ ਦਾਸ ਫਾਜ਼ਿਲਕਾ ਫਿਰੋਜਪੁਰ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਮੁੱਖ ਅਫਸਰ ਥਾਣਾ ਨੂੰ ਇਤਲਾਹ ਦਿੱਤੀ ਕਿ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਹੈਰੋਇਨ ਵੇਚਣ ਦਾ ਆਦੀ ਹੈ, ਜਿਸਨੇ ਟਾਹਲੀ ਵਾਲਾ ਅਤੇ ਚੱਕ ਬਜੀਦਾ ਦੇ ਏਰੀਆ ਵਿਚ ਪਾਕਿਸਤਾਨ ਦੇ ਸਮੱਗਲਰਾਂ ਪਾਸੇ ਡਰੋਨ ਰਾਂਹੀ ਹੈਰੋਇਨ ਮੰਗਵਾਈ ਹੈ ਅਤੇ ਅੱਗੇ ਸਪਲਾਈ ਕਰਨ ਲਈ ਬਿਨ੍ਹਾ ਨੰਬਰੀ ਮੋਟਰਸਾਈਕਲ ਬਜਾਜ ਪਲਟੀਨਾ ਰੰਗ ਕਾਲਾ ਪਰ ਬਾਰਡਰ ਦੀ ਤਰਫੋਂ ਨਾਨਕ ਨਗਰੀ ਲਿੰਕ ਰੋਡ ਤੋਂ ਹੁੰਦਾ ਹੋਇਆ ਫਾਜ਼ਿਲਕਾ ਫਿਰੋਜਪੁਰ ਰੋਡ ਨੂੰ ਆ ਰਿਹਾ ਹੈ।

ਇਤਲਾਹ ਮੋਹਤਬਾਰ ਅਤੇ ਠੋਸ ਹੋਣ ਕਰਕੇ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਦੇ ਖਿਲਾਫ਼ ਮੁੱਕਦਮਾ ਨੰਬਰ 06 ਮਿਤੀ 18.01.2025 ਅ/ਧ 21-23/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਮੁਖਬਰ ਖਾਸ ਦੀ ਦੱਸੀ ਜਗ੍ਹਾ ਟੀ- ਪੁਆਇੰਟ ਨਾਨਕ ਨਗਰੀ ਪਰ ਨਾਕਾਬੰਦੀ ਕੀਤੀ ਗਈ। ਦੌਰਾਨੇ ਨਾਕਾਬੰਦੀ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਨੂੰ ਕਾਬੂ ਕਰਕੇ ਉਸ ਪਾਸੋ 02 ਕਿਲੋ 41 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਅਤੇ ਉਸ ਪਾਸ ਮੌਜੂਦ ਮੋਟਰਸਾਈਕਲ ਬਜਾਜ ਪਲਟੀਨਾ ਰੰਗ ਕਾਲਾ ਬਿਨ੍ਹਾ ਨੰਬਰੀ ਨੂੰ ਵੀ ਕਬਜਾ ਵਿਚ ਲਿਆ ਗਿਆ।

ਮੁੱਢਲੀ ਪੁੱਛਗਿਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਪਾਕਿਸਤਾਨ ਦੇ ਸਮੱਗਲਰਾਂ ਪਾਸੋਂ ਡਰੋਨ ਰਾਂਹੀ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਲਈ ਜਾ ਰਿਹਾ ਸੀ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਪਾਸੋ ਹੋਰ ਵੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਅਤੇ ਇਹ ਹੈਰੋਇਨ ਉਸਨੇ ਅੱਗੇ ਕਿਸਨੂੰ ਵੇਚਣ ਲਈ ਜਾਣਾ ਸੀ, ਉਸ ਸਬੰਧੀ ਤਫਤੀਸ ਦੌਰਾਨ ਵਿਚਾਰਿਆ ਜਾਵੇਗਾ। ਇਸ ਤਰ੍ਹਾਂ ਫਾਜ਼ਿਲਕਾ ਪੁਲਿਸ ਵੱਲੋ ਇਕ ਇੰਟਰ-ਨੈਸ਼ਨਲ ਡਰੱਗ ਸਮਗਲਿੰਗ ਨੂੰ ਰੋਕਿਆ ਗਿਆ।

ਇਹ ਕਾਰਵਾਈ ਨਸ਼ੀਲੇ ਪਦਾਰਥਾਂ ਵਿਰੁੱਧ ਫਾਜ਼ਿਲਕਾ ਪੁਲਿਸ ਦੀ ਵਚਨਬੱਧਤਾ ਨੂੰ ਹੋਰ ਵੀ ਮਜਬੂਤੀ ਨਾਲ ਦਰਸਾਉਂਦੀ ਹੈ। ਫਾਜ਼ਿਲਕਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿਚ ਉਹ ਪੁਲਿਸ ਦਾ ਅੱਗੇ ਵੱਧ ਕੇ ਸਹਿਯੋਗ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਨੇੜਲੇ ਥਾਣਾ ਜਾਂ ਡਰੱਗ ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰਨ ਤਾਂ ਜੋ ਪੰਜਾਬ ਨੂੰ ਨਸ਼ਿਆਂ ਤੋ ਬਚਾਇਆ ਜਾ ਸਕੇ। ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

Tags:    

Similar News