25 ਲੱਖ ਖ਼ਰਚ ਕੇ ਕੈਨੇਡਾ ਭੇਜੀ ਮੰਗੇਤਰ ਮੁੱਕਰੀ, ਮੁੰਡੇ ਨੇ ਜੀਵਨ ਲੀਲਾ ਕੀਤੀ ਸਮਾਪਤ

ਹੁਸ਼ਿਆਰਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਨੌਜਵਾਨ ਨੇ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵੱਲੋਂ ਧੋਖਾ ਦਿੱਤੇ ਜਾਣ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਐ, ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ।

Update: 2025-06-21 14:13 GMT

ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਨੌਜਵਾਨ ਨੇ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵੱਲੋਂ ਧੋਖਾ ਦਿੱਤੇ ਜਾਣ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਐ, ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਦੇਖੋ ਵੀਡੀਓ : 

Full View

ਹੁਸ਼ਿਆਰਪੁਰ ਦੇ ਪਿੰਡ ਸੈਲਾ ਕਲਾਂ ਵਿਖੇ ਇਕ ਨੌਜਵਾਨ ਕਰਨਵੀਰ ਸਿੰਘ ਇਸ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਕਿਉਂਕਿ ਉਸ ਦੇ ਕੈਨੇਡਾ ਗਈ ਮੰਗੇਤਰ ਨੇ ਉਸ ਨੂੰ ਧੋਖਾ ਦੇ ਦਿੱਤਾ, ਜਿਸ ਨੂੰ ਉਨ੍ਹਾਂ ਨੇ ਪੱਲਿਓਂ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵੱਡੇ ਲੜਕੇ ਕਰਨਵੀਰ ਸਿੰਘ ਦਾ ਰਿਸ਼ਤਾ 16 ਮਈ 2022 ਨੂੰ ਨਵਜੋਤ ਕੌਰ ਵਾਸੀ ਬੁਰਜ ਰਈਆ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਕੀਤਾ ਸੀ, ਜਿਸ ਨੂੰ ਕੈਨੇਡਾ ਭੇਜਣ ਦੇ ਲਈ ਉਨ੍ਹਾਂ ਨੇ ਲੜਕੀ ਦੇ ਪਿਤਾ ਅਤੇ ਭਰਾ ਦੇ ਖਾਤੇ ਵਿਚ 20 ਲੱਖ ਰੁਪਏ ਪਾਏ।


ਇਸ ਤੋਂ ਇਲਾਵਾ ਹਵਾਈ ਟਿਕਟ ਸਮੇਤ 500 ਡਾਲਰ ਦੇ ਕੇ ਕੈਨੇਡਾ ਵੀ ਭੇਜਿਆ। ਡੇਢ ਸਾਲ ਤੱਕ ਉਹ ਲਾਰੇ ਲਗਾਉਂਦੀ ਰਹੀ ਕਿ ਉਹ ਜਲਦ ਕਰਨਵੀਰ ਨੂੰ ਬੁਲਾ ਲਵੇਗੀ ਪਰ ਹੁਣ ਪਤਾ ਚੱਲਿਆ ਹੈ ਕਿ ਉਸ ਦੀ ਕੈਨੇਡਾ ਵਿਚ ਕਿਸੇ ਹੋਰ ਦੇ ਨਾਲ ਗੱਲਬਾਤ ਐ। ਉਸ ਨੇ ਮੁੰਡੇ ਨੂੰ ਕੈਨੇਡਾ ਤਾਂ ਕੀ ਲਿਜਾਣਾ ਸੀ, ਸਗੋਂ ਉਸ ਦੇ ਪਰਿਵਾਰ ਨੇ ਪੈਸੇ ਮੋੜਨ ਤੋਂ ਵੀ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਕਰਨਵੀਰ ਨੇ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।


ਉਧਰ ਜਦੋਂ ਇਸ ਸਬੰਧੀ ਪੁਲਿਸ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਐਸਐਚਓ ਮਾਹਿਲਪੁਰ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਨਵਜੋਤ ਕੌਰ, ਉਸ ਦੇ ਭਰਾ ਪ੍ਰਭਜੋਤ ਸਿੰਘ, ਪਿਤਾ ਬਲਵਿੰਦਰ ਸਿੰਘ, ਮਾਂ ਰਾਜਵਿੰਦਰ ਕੌਰ ਸਮੇਤ 6 ਲੋਕਾਂ ਦੇ ਵਿਰੁੱਧ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।


ਦੱਸ ਦਈਏ ਕਿ ਇਸ ਦੁਖਦਾਈ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ ਅਤੇ ਪਿੰਡ ਦੇ ਸਰਪੰਚ ਸਮੇਤ ਹੋਰ ਲੋਕਾਂ ਵੱਲੋਂ ਵੀ ਪੀੜਤ ਪਰਿਵਾਰ ਦੇ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਐ।

Tags:    

Similar News