ਪਠਾਨਕੋਟ ਨਗਰ ਨਿਗਮ ਦੇ ਦਫਤਰ ਵਿੱਚ ਲੱਗੀ ਅੱਗ
ਪਠਾਨਕੋਟ ਨਗਰ ਨਿਗਮ ਦੇ ਦਫਤਰ ਵਿੱਚ ਉਸ ਵੇਲੇ ਅਫਰਾ ਦਫੜੀ ਮੱਚ ਗਈ ਜਦੋਂ ਦਫਤਰ ਵਿੱਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ।;
ਪਠਾਨਕੋਟ,ਕਵਿਤਾ : ਪਠਾਨਕੋਟ ਨਗਰ ਨਿਗਮ ਦੇ ਦਫਤਰ ਵਿੱਚ ਉਸ ਵੇਲੇ ਅਫਰਾ ਦਫੜੀ ਮੱਚ ਗਈ ਜਦੋਂ ਦਫਤਰ ਵਿੱਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਮਿਲ ਰਹੀ ਹੈ ਕਿ ਦਫਤਰ ਦੇ ਰਿਕਾਰਡ ਰੂਮ ਵਾਲੇ ਪਾਸੇ ਅੱਗ ਲੱਗ ਗਈ ਜਿਸ ਕਾਰਨ ਬਹੁਤ ਸਾਰੇ ਪੁਰਾਣੇ ਕਾਗਜ਼ਾਤ ਸੜ ਕੇ ਸਵਾਹ ਹੋ ਗਏ।
ਪਠਾਨਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਸਾਲਾਂ ਤੋਂ ਰੱਖੇ ਪੁਰਾਣੇ ਸਾਰੇ ਕਾਗਜਾਕਤ ਸੜ ਕੇ ਸੁਆਹ ਗਏ ਹਨ। ਦਰਅਸਲ ਦੱਸਿਆ ਜਾ ਰਿਹਾ ਹੈ ਕਿ ਅਚਾਨਕ ਹੀ ਪਠਾਨਕੋਟ ਵਿੱਚ ਨਗਰ ਨਿਗਮ ਦੇ ਦਫ਼ਤਰ ਨੂੰ ਅੱਗ ਲੱਗ ਗਈ। ਜਾਣਕਾਰੀ ਦਿੰਦਿਆਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀ ਸੁਮਨ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਦੇ ਦਫਤਰ ਵਿੱਚ ਤੜਕਸਾਰ ਸਮੇਂ ਮੌਜੂਦ ਚੌਂਕੀਦਾਰ ਨੇ ਉਹਨਾਂ ਨੂੰ ਸੂਚਨਾ ਦਿੱਤੀ ਕਿ ਦਫਤਰ ਦੇ ਰਿਕਾਰਡ ਰੂਮ ਵਾਲੇ ਪਾਸੇ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।
ਸੁਮਨ ਨੇ ਦੱਸਿਆ ਕਿ ਹਜੇ ਤੱਕ ਅੱਗ ਲੱਗਣ ਦੇ ਕਾਰਨ ਦਾ ਕੁਝ ਖਾਸ ਪਤਾ ਨਹੀਂ ਲੱਗ ਪਾਇਆ ਪਰ ਸ਼ੋਰਟ ਸਰਕਟ ਨਾਲ ਅੱਗ ਲੱਗਣ ਦਾ ਖਦਸ਼ਾ ਦੱਸਿਆ ਜਾ ਰਿਹਾ ਹੈ। ਉਥੇ ਹੀ ਜਦੋਂ ਨਗਰ ਨਿਗਮ ਦੇ ਦਫਤਰ ਵਿੱਚ ਫਾਇਰ ਸੇਫਟੀ ਦੇ ਪ੍ਰਬੰਧਾਂ ਦੇ ਸੰਬੰਧ ਵਿੱਚ ਉਹਨਾਂ ਨੂੰ ਪ੍ਰਸ਼ਨ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਵੱਡੇ ਅਫਸਰ ਸਾਹਿਬਾਨ ਹੀ ਜਵਾਬ ਦੇ ਸਕਦੇ ਹਨ ਉਥੇ ਇਸ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 7 ਵਜੇ ਦੇ ਕਰੀਬ ਸੂਚਨਾ ਮਿਲੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਫਿਲਹਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਨੁਕਸਾਨ ਦੇ ਸੰਬੰਧ ਵਿੱਚ ਨਗਰ ਨਿਗਮ ਦਫ਼ਤਰ ਦੇ ਅਧਿਕਾਰੀ ਹੀ ਸਪਸ਼ਟ ਰੂਪ ਵਿੱਚ ਦੱਸ ਸਕਦੇ ਹਨ।