5 ਦਿਨਾਂ ਲਈ ਈਡੀ ਦੀ ਹਿਰਾਸਤ 'ਚ ਭੇਜੇ ਗਏ ਸਾਬਕਾ ਮੰਤਰੀ ਆਸ਼ੂ, ਅਦਾਲਤ ਨੇ ਹੁਕਮ ਕੀਤੇ ਜਾਰੀ
ਪੰਜਾਬ ਦੇ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਦਿਨਾਂ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ ।;
ਲੁਧਿਆਣਾ : ਐਡੀਸ਼ਨਲ ਸੈਸ਼ਨ ਅਦਾਲਤ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਦਿਨਾਂ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ । ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਪਹਿਲਾਂ, ਈਡੀ ਵੱਲੋਂ 24 ਅਗਸਤ 2023, 04 ਸਤੰਬਰ 2023 ਅਤੇ 06 ਸਤੰਬਰ 2023 ਨੂੰ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ ਅਤੇ ਚੰਡੀਗੜ੍ਹ (ਪੰਜਾਬ) ਵਿੱਚ 24 ਥਾਵਾਂ 'ਤੇ ਪੰਜਾਬ ਟੈਂਡਰ ਘੁਟਾਲੇ ਦੇ ਮਾਮਲੇ ਨੂੰ ਲੈਕੇ ਭਾਰਤ ਭੂਸ਼ਣ ਆਸ਼ੂ ਅਤੇ ਉਸਦੇ ਸਾਥੀਆਂ ਦੇ ਰਿਹਾਇਸ਼ੀ ਸਥਾਨਾਂ 'ਤੇ ਤਲਾਸ਼ੀ ਮੁਹਿੰਮ ਵੀ ਚਲਾਈ ਸੀ ।
ਜਾਣੋ ਕੀ ਹੈ ਟੈਂਡਰ ਘੁਟਾਲਾ ?
ਜਾਣਕਾਰੀ ਅਨੁਸਾਰ ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ ਹੁੰਦੇ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ , ਜੋ ਕਿ ਮਾਲ ਢੋਣ ਲਈ ਯੋਗ ਨਹੀਂ ਸਨ ।
ਰਾਜਾ ਵੜਿੰਗ ਨੇ ਐਕਸ 'ਤੇ ਇਕ ਪੋਸਟ ਵਿਚ ਕੀਤੀ ਗ੍ਰਿਫਤਾਰੀ ਦੀ ਨਿੰਦਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ 'ਤੇ ਇਕ ਪੋਸਟ ਵਿਚ ਗ੍ਰਿਫਤਾਰੀ ਦੀ ਨਿੰਦਾ ਕਰਦੇ ਹੋਏ ਲਿਖਿਆ ਹੈ ਕਿ “ਅਸੀਂ ਈਡੀ ਦੁਆਰਾ ਆਸ਼ੂ ਦੀ ਗ੍ਰਿਫਤਾਰੀ ਦੀ ਸਖ਼ਤ ਨਿੰਦਾ ਕਰਦੇ ਹਾਂ । ਅਸੀਂ ਉਸਦੇ ਨਾਲ ਖੜੇ ਹਾਂ, ਇਹ ਬਦਲਾਖੋਰੀ ਦੀ ਰਾਜਨੀਤੀ ਸਾਨੂੰ ਸੱਚ ਅਤੇ ਨਿਆਂ ਲਈ ਲੜਨ ਤੋਂ ਨਹੀਂ ਰੋਕ ਸਕਦੀ ।