ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਜਲੰਧਰ 'ਚ ਪੇਸ਼ੀ, ਜਾਣੋ ਖਬਰ
ਗ੍ਰਿਫਤਾਰੀ ਤੋਂ ਪਹਿਲਾਂ, ਈਡੀ ਨੇ 24 ਅਗਸਤ 2023, 04 ਸਤੰਬਰ 2023 ਅਤੇ 06 ਸਤੰਬਰ 2023 ਨੂੰ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ ਅਤੇ ਚੰਡੀਗੜ੍ਹ (ਪੰਜਾਬ) ਵਿੱਚ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਰਿਹਾਇਸ਼ੀ ਸਥਾਨਾਂ 'ਤੇ ਵੀ ਛਾਪੇਮਾਰੀ ਕੀਤੀ ਸੀ ।;
ਜਲੰਧਰ : ਈਡੀ ਵੱਲੋਂ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਆਸ਼ੂ ਤੇ ਕਾਰਵਾਈ ਤੋਂ ਬਾਅਦ ਅੱਜ ਨਵਾਂ ਅਪਡੇਟ ਆ ਰਿਹਾ ਹੈ ਜਿਸ ਚ ਸਾਬਕਾ ਮੰਤਰੀ ਆਸ਼ੂ ਨੂੰ ਅੱਜ ਫਿਰ ਮੁੜ ਤੋਂ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਵੀਰਵਾਰ 1 ਅਗਸਤ ਨੂੰ ਜਲੰਧਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ । ਈਡੀ ਦੇ ਅਧਿਕਾਰੀਆਂ ਨੇ ਕਰੀਬ 9 ਘੰਟੇ ਤੱਕ ਮੰਤਰੀ ਆਸ਼ੂ ਤੋਂ ਪੁੱਛਗਿੱਛ ਕੀਤੀ । ਜਾਣਕਾਰੀ ਅਨੁਸਾਰ ਈਡੀ ਨੇ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਲਿਆ ਹੈ । ਦੱਸਦਈਏ ਕਿ ਮੀਡੀਆ ਰਿਪੋਰਟਸ ਮੁਤਾਬਕ ਗ੍ਰਿਫਤਾਰੀ ਤੋਂ ਪਹਿਲਾਂ, ਈਡੀ ਨੇ 24 ਅਗਸਤ 2023, 04 ਸਤੰਬਰ 2023 ਅਤੇ 06 ਸਤੰਬਰ 2023 ਨੂੰ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ ਅਤੇ ਚੰਡੀਗੜ੍ਹ (ਪੰਜਾਬ) ਵਿੱਚ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਰਿਹਾਇਸ਼ੀ ਸਥਾਨਾਂ 'ਤੇ ਵੀ ਛਾਪੇਮਾਰੀ ਕੀਤੀ ਸੀ ।
ਜਾਣੋ ਕੀ ਹੈ ਟੈਂਡਰ ਘੁਟਾਲਾ
ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਪਹੁੰਚਾਉਂਦੇ ਸਨ । ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਗਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ ਸਨ । ਜਾਂਚ ਤੋਂ ਪਤਾ ਲੱਗਾ ਕਿ ਜੋ ਨੰਬਰ ਲਿਖੇ ਹੋਏ ਸਨ, ਉਹ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ । ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਲਿਜਾਣ ਲਈ ਯੋਗ ਨਹੀਂ ਹਨ ।