ਅਕਾਲ ਤਖ਼ਤ ਦੇ ਫ਼ੈਸਲੇ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਛੱਡੀ ਪਾਰਟੀ ਦੀ ਕਮਾਨ!

ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਉਠ ਰਹੇ ਸਵਾਲਾਂ ਦੇ ਵਿਚਾਲੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਗਈ।

Update: 2024-08-29 13:43 GMT

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਉਠ ਰਹੇ ਸਵਾਲਾਂ ਦੇ ਵਿਚਾਲੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਗਈ।

ਸੁਖਬੀਰ ਬਾਦਲ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਦੇ ਸਪੱਸ਼ਟੀਕਰਨ ’ਤੇ ਕੋਈ ਫ਼ੈਸਲਾ ਸੁਣਾਇਆ ਜਾਵੇਗਾ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਹਾਲਾਂਕਿ ਕਈ ਆਗੂਆਂ ਨੂੰ ਸਮੇਂ-ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਖ਼ਾਸ ਗੱਲ ਇਹ ਐ ਕਿ ਅਕਾਲੀ ਦਲ ਵੱਲੋਂ ਇਹ ਫ਼ੈਸਲਾ ਅਜਿਹੇ ਸਮੇਂ ਵਿਚ ਸਾਹਮਣੇ ਆਇਆ ਹੈ ਜਦੋਂ ਪਾਰਟੀ ਦਾ ਗ੍ਰਾਫ਼ ਲਗਾਤਾਰ ਹੇਠਾਂ ਵੱਲ ਜਾ ਰਿਹਾ ਹੈ ਅਤੇ ਕੁੱਝ ਦਿਨ ਪਹਿਲਾਂ ਹੀ ਸੁਖਬੀਰ ਦੇ ਬੇਹੱਦ ਕਰੀਬੀ ਡਿੰਪੀ ਢਿੱਲੋਂ ਵੀ ਪਾਰਟੀ ਛੱਡ ਕੇ ਆਪ ਵਿਚ ਸ਼ਾਮਲ ਹੋ ਚੁੱਕੇ ਹਨ।

Tags:    

Similar News