ਗ੍ਰੰਥੀ ਸਿੰਘ ਦੀ ਪਵਿੱਤਰ ਸਰੋਵਰ ਵਿਚ ਡੁੱਬਣ ਕਾਰਨ ਮੌਤ

ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਵਿਖੇ ਉਸ ਸਮੇਂ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਦੇ ਸਮੇਂ 23 ਸਾਲਾ ਗ੍ਰੰਥੀ ਅਮਨਪਾਲ ਸਿੰਘ ਵਾਸੀ ਬਾਘਾ ਪੁਰਾਣਾ ਦਾ ਪੈਰ ਫਿਸਲ ਗਿਆ ਅਤੇ ਉਨ੍ਹਾਂ ਦੀ ਸਰੋਵਰ ਵਿਚ ਡੁੱਬਣ ਕਾਰਨ ਮੌਤ ਹੋ ਗਈ।

Update: 2025-06-18 13:29 GMT

ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਵਿਖੇ ਉਸ ਸਮੇਂ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਦੇ ਸਮੇਂ 23 ਸਾਲਾ ਗ੍ਰੰਥੀ ਅਮਨਪਾਲ ਸਿੰਘ ਵਾਸੀ ਬਾਘਾ ਪੁਰਾਣਾ ਦਾ ਪੈਰ ਫਿਸਲ ਗਿਆ ਅਤੇ ਉਨ੍ਹਾਂ ਦੀ ਸਰੋਵਰ ਵਿਚ ਡੁੱਬਣ ਕਾਰਨ ਮੌਤ ਹੋ ਗਈ।


ਇਸ ਮੰਦਭਾਗੀ ਘਟਨਾ ਨੂੰ ਲੈ ਕੇ ਗੁਰੂ ਘਰ ਦੇ ਪ੍ਰਬੰਧਕਾਂ ਸਮੇਤ ਪੂਰੇ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ। ਉਧਰ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਇਸ ਸਬੰਧੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ।

Tags:    

Similar News