ਪੰਜਾਬ ’ਚ ਪਲੇਅ ਵੇਅ ਸਕੂਲਾਂ ਦੇ ਲਈ ਗਾਈਡ ਲਾਈਨ ਜਾਰੀ

ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।;

Update: 2024-12-11 13:16 GMT

ਚੰਡੀਗੜ੍ਹ,ਕਵਿਤਾ: ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਨਾ ਤਾਂ ਘਰੋਂ ਜੰਕ ਫੂਡ ਟਿਫਿਨ ਵਿੱਚ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ।

Full View

ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇਗੀ। ਪੰਜਾਬ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੀ ਗਿਣਤੀ 40 ਹਜ਼ਾਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚੱਲ ਰਹੇ ਪਲੇਵੇਅ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਆਂਗਣਵਾੜੀ ਕੇਂਦਰਾਂ ’ਤੇ ਸਰਕਾਰ ਦਾ ਕੰਟਰੋਲ ਸੀ। ਜਦੋਂ ਕਿ ਹੁਣ ਸਾਰੇ ਪਲੇਅਵੇਅ ਸੈਂਟਰ ਕਵਰ ਕੀਤੇ ਜਾਣਗੇ।

ਇੱਕ ਵਾਰ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਹੜੀਆਂ ਚੀਜਾਂ ਉੱਤੇ ਮੰਤਰੀ ਵੱਲੋਂ ਰੋਕ ਲਗਾਈ ਗਈ ਹੈ ਤੇ ਓਹ 14 ਨਵੇਂ ਦਿਸ਼ਾ ਨਿਰਦੇਸ਼ ਕੀ ਹਨ।

1. ਰਾਜ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਪਲੇ ਸਕੂਲ ਰਜਿਸਟਰ ਕੀਤੇ ਜਾਣਗੇ। ਇਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ।

2. Playway ਸਕੂਲਾਂ ‘ਚ ਇੱਕ ਟੀਚਰ 20 ਬੱਚਿਆਂ ਨੂੰ ਹੀ ਪੜ੍ਹਾਵੇਗਾ । ਉਸ ਦੇ ਨਾਲ ਇੱਕ ਕੇਅਰਟੇਕਰ ਵੀ ਹੋਵੇਗਾ। ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਹੋਵੇ।

3. Playway ਸਕੂਲਾਂ ‘ਚ ਖੇਡਣ ਦੀ ਥਾਂ ਹੋਵੇ, ‘ਸਾਰੇ ਰੂਮ ਵੈਂਟੀਲੇਟਰ ਹੋਣੇ ਚਾਹੀਦੇ, ‘ਫਾਇਰ ਸੇਫ਼ਟੀ ਸਿਸਟਮ ਹੋਣਾ ਵੀ ਜ਼ਰੂਰੀ’

4. ਸਕੂਲ ਦੇ ਕਲਾਸਰੂਮ ਖੁੱਲ੍ਹੇ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਰੈਸਟ ਰੂਮ ਦੀ ਵਿਵਸਥਾ ਵੀ ਤੈਅ ਕੀਤੀ ਜਾਵੇਗੀ। ਜੇਕਰ ਬੱਚੇ ਨੂੰ ਨੀਂਦ ਆਉਂਦੀ ਹੈ, ਤਾਂ ਉਹ ਉੱਥੇ ਸੌਂ ਸਕਦਾ ਹੈ।

5. Playway ਸਕੂਲਾਂ ‘ਚ ਮੁੰਡੇ ਤੇ ਕੁੜੀਆਂ ਲਈ Toilet ਵੱਖੋ ਵੱਖਰੇ ਹੋਣ । ਸਾਬਣ ਅਤੇ ਤੌਲੀਏ ਦਾ ਪ੍ਰਬੰਧ ਹੋਵੇਗਾ।

6. ਸਾਰੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।

7. ਪਲੇਅਵੇਅ ਵਿੱਚ ਬੱਚਿਆਂ ਨੂੰ ਖੇਡਾਂ ਰਾਹੀਂ ਸਿਖਾਇਆ ਜਾਵੇਗਾ ਅਤੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਧਮਕੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ 'ਤੇ ਵਰਕ ਲੋੜ ਨਹੀਂ ਹੋਵੇਗਾ

8. ਬੱਚੇ ਨੂੰ ਕਿਸੇ ਕਿਸਮ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ। ਅਧਿਆਪਕ ਬੱਚੇ ਨੂੰ ਧਮਕਾਉਣ ਦੇ ਯੋਗ ਨਹੀਂ ਹੋਵੇਗਾ। ਇਸ ਤੋਂ ਇਲਾਵਾ ਤੁਸੀਂ ਥੱਪੜ ਆਦਿ ਨਹੀਂ ਮਾਰ ਸਕੋਗੇ।

9. ਪਲੇ ਵੇਅ ਦੇ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ ਹੋਵੇਗਾ। ਬੱਚਿਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ।

10. ਹਰ ਮਹੀਨੇ ਬੱਚੇ ਦੀ ਸਿਹਤ ਜਾਂਚ ਹੋਵੇਗੀ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇਗਾ। ਸਕੂਲ ਬੱਚੇ ਦੇ ਟੀਕਾਕਰਨ ਦਾ ਰਿਕਾਰਡ ਰੱਖੇਗਾ।

11. ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ, ਸਿਹਤ ਸਹੂਲਤਾਂ ਸਭ ਦੀ ਜਾਂਚ ਕੀਤੀ ਜਾਵੇਗੀ।

12. ਸਕੂਲ ਵਿੱਚ ਫੀਸਾਂ ਕਿਵੇਂ ਲਈਆਂ ਜਾਣਗੀਆਂ ਇਸ ਬਾਰੇ ਦਿਸ਼ਾ-ਨਿਰਦੇਸ਼ ਹੋਣਗੇ।

13. ਦਾਖਲੇ ਦੇ ਸਮੇਂ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਅਤੇ ਮਾਪਿਆਂ ਦੀ ਇੰਟਰਵਿਊ ਨਹੀਂ ਹੋਵੇਗੀ।

14. ਪੇਰੈਂਟਸ ਟੀਚਰ ਐਸੋਸੀਏਸ਼ਨ ਬਣਾਈ ਜਾਵੇਗੀ। ਨਾਲ ਹੀ ਜੰਕ ਫੂਡ 'ਤੇ ਵੀ ਪਾਬੰਦੀ ਹੋਵੇਗੀ।

Tags:    

Similar News