ਗੁਰਦਾਸਪੁਰ ਦੋ ਗੁੱਟਾਂ ਵਿਚਾਲੇ ਚੱਲੀਆਂ ਮੀਂਹ ਵਾਂਗ ਗੋਲੀਆਂ, 4 ਦੀ ਗਈ ਜਾਨ

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟ ਆਹਮੋ ਸਾਹਮਣੇ ਹੋ ਗਏ, ਜਿਸ ਦੌਰਾਨ ਦੋਵੇਂ ਪੱਖਾਂ ਵੱਲੋਂ ਇਕ ਦੂਜੇ ’ਤੇ ਮੀਂਹ ਦੀ ਤਰ੍ਹਾਂ ਗੋਲੀਆਂ ਵਰ੍ਹਾ ਦਿੱਤੀਆਂ ਗਈਆਂ ਅਤੇ ਇਸ ਖ਼ੂਨੀ ਝੜਪ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਸੱਤ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਐ।

Update: 2024-07-08 06:12 GMT

ਗੁਰਦਾਸਪੁਰ: ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟ ਆਹਮੋ ਸਾਹਮਣੇ ਹੋ ਗਏ, ਜਿਸ ਦੌਰਾਨ ਦੋਵੇਂ ਪੱਖਾਂ ਵੱਲੋਂ ਇਕ ਦੂਜੇ ’ਤੇ ਮੀਂਹ ਦੀ ਤਰ੍ਹਾਂ ਗੋਲੀਆਂ ਵਰ੍ਹਾ ਦਿੱਤੀਆਂ ਗਈਆਂ ਅਤੇ ਇਸ ਖ਼ੂਨੀ ਝੜਪ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਸੱਤ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਐ।

ਸ੍ਰੀ ਹਰਗੋਬਿੰਦਪੁਰ ਵਿਖੇ ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 7 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਸ ਘਟਨਾ ਨੇ ਪੂਰੇ ਪੰਜਾਬ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਐ। ਪੁਰਾਣੀ ਰੰਜਿਸ਼ ਨੂੰ ਲੈ ਕੇ ਦੋਵੇਂ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਕਰੀਬ 60 ਗੋਲੀਆਂ ਚੱਲੀਆਂ, ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਏ। ਜਿਹੜੇ ਸੱਤ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ੲੈ, ਉਨ੍ਹਾਂ ਵਿਚੋਂ ਦੋ ਜਣਿਆਂ ਦੀ ਹਾਲਤ ਗੰਭੀਰ ਬਣੀ ਹੋਈ ਐ। ਇਸ ਦੌਰਾਨ ਉਸ ਕਾਰ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਨੇ, ਜਿਸ ਨੂੰ ਗੋਲੀਆਂ ਨਾਲ ਛਲਣੀ ਕਰ ਦਿੱਤਾ ਗਿਆ।

ਇਸ ਖ਼ੂਨੀ ਝੜਪ ਦੌਰਾਨ ਮਾਰੇ ਗਏ ਲੋਕਾਂ ਦੀ ਪਛਾਣ ਪਹਿਲੇ ਪੱਖ ਦੇ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਵਾਸੀ ਪਿੰਡ ਬਿਠਵਾਂ, ਜਦਕਿ ਦੂਜੇ ਪੱਖ ਦੇ ਨਿਰਮਲ ਸਿੰਘ ਪਿੰਡ ਮੂੜ ਅਤੇ ਬਲਰਾਜ ਸਿੰਘ ਪਿੰਡ ਬਿਠਵਾਂ ਦੇ ਰੂਪ ਵਿਚ ਹੋਈ ਐ। ਜ਼ਖ਼ਮੀਆਂ ਲੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਅਤੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਅਤੇ ਥਾਣਾ ਮੁਖੀ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਜਾਣਕਾਰੀ ਅਨੁਸਾਰ ਦੋਵੇਂ ਗੁੱਟਾਂ ਵਿਚਾਲੇ ਸਰਕਾਰੀ ਪਾਣੀ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ ਅਤੇ ਇਹ ਘਟਨਾ ਬੀਤੇ ਕੱਲ੍ਹ ਸ਼ਾਮੀਂ ਸ੍ਰੀ ਹਰਗੋਬਿੰਦਪੁਰ ਦੇ ਲਾਈਟ ਚੌਂਕ ’ਤੇ ਵਾਪਰੀ।

ਇਸੇ ਤਰ੍ਹਾਂ ਸਿਵਲ ਹਸਪਤਾਲ ਦੇ ਡਾਕਟਰ ਏਕਮਜੀਤ ਸਿੰਘ ਨੇ ਦੱਸਿਆ ਕਿ ਵਾਰਦਾਦ ਤੋਂ ਬਾਅਦ ਉਨ੍ਹਾਂ ਕੋਲ ਅੰਗਰੇਜ਼ ਸਿੰਘ ਅਤੇ ਸੁਰਿੰਦਰ ਸਿੰਘ ਜ਼ਖ਼ਮੀ ਹਾਲਤ ਵਿਚ ਆਏ ਸੀ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਏ। ਬਾਅਦ ਵਿਚ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਨੂੰ ਇਲਾਜ ਦੇ ਲਈ ਹਸਪਤਾਲ ਲਿਆਂਦਾ ਗਿਆ ਸੀ ਪਰ ਇਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਦੂਜੇ ਪੱਖ ਦੇ ਜ਼ਖਮੀਆਂ ਨੂੰ ਹੋਰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਝਗੜਾ ਪੁਰਾਣੀ ਰੰਜਿਸ਼ ਨੂੰ ਲੈਕੇ ਹੋਇਆ ਅਤੇ ਚਾਰੇ ਲੋਕਾਂ ਦੀ ਮੌਤ ਗੋਲੀਆਂ ਲੱਗਣ ਦੇ ਨਾਲ ਹੀ ਹੋਈ। ਫਿਲਹਾਲ ਇਸ ਖ਼ੂਨੀ ਵਾਰਦਾਤ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਏ ਅਤੇ ਪੁਲਿਸ ਵੱਲੋਂ ਦੋਵੇਂ ਪੱਖਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Tags:    

Similar News